ਚੱਕ ਕਲਾਂ (ਲੁਧਿਆਣਾ), : ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੰਗਲਵਾਰ ਨੂੰ ਜ਼ਿਲ੍ਹੇ ਦੇ ਪਿੰਡ ਚੱਕ ਕਲਾਂ ਵਿਖੇ ਪਹੁੰਚੇ ਜਿੱਥੇ ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਵੱਲੋਂ ਮੈਡੀਕਲ ਕਾਲਜ ਕਮ ਹਸਪਤਾਲ ਦੀ ਉਸਾਰੀ ਲਈ 13 ਏਕੜ ਜ਼ਮੀਨ ਸਰਕਾਰ ਨੂੰ ਦਾਨ ਕੀਤੀ ਗਈ।
ਮਾਤਾ ਬਸੰਤ ਕੌਰ ਬਿਸ਼ਨ ਸਿੰਘ ਐਜੂਕੇਸ਼ਨ ਟਰੱਸਟ ਦੇ ਨੁਮਾਇੰਦਿਆਂ ਗੁਰਨਾਮ ਸਿੰਘ ਅਤੇ ਪਵਿਤਰ ਸਿੰਘ ਦਾ ਧੰਨਵਾਦ ਕਰਦਿਆਂ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਲੋਕਾਂ ਦੀ ਭਲਾਈ ਲਈ ਇੱਥੇ ਮੈਡੀਕਲ ਕਾਲਜ ਜਾਂ ਹਸਪਤਾਲ ਦੇ ਵਿਕਾਸ ਦਾ ਬੀੜਾ ਚੁੱਕਣਗੇ।
ਇਹ ਵੀ ਪੜ੍ਹੋ : ਗੈਂਗਸਟਰ ਟੀਨੂੰ ਦੇ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ 4 ਮੈਂਬਰੀ SIT ਦਾ ਗਠਨ
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਹਰ ਤਰ੍ਹਾਂ ਦੀ ਮਦਦ ਕਰੇਗੀ ਅਤੇ ਹੋਰਨਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਵੀ ਅੱਗੇ ਆਉਣ ਅਤੇ ਆਪਣੀ ਮਾਤ ਭੂਮੀ ਦੀ ਪ੍ਰਕ੍ਰਿਆ ਲਈ ਖੁੱਲ੍ਹੇ ਦਿਲ ਨਾਲ ਯੋਗਦਾਨ ਪਾਉਣ ਲਈ ਪ੍ਰੇਰਿਤ ਕਰੇਗੀ।
ਇਸ ਮੌਕੇ ਏ.ਸੀ.ਐਸ (ਖੇਤੀਬਾੜੀ ਅਤੇ ਕਿਸਾਨ ਭਲਾਈ) ਸਰਵਜੀਤ ਸਿੰਘ, ਸੀਨੀਅਰ ਆਪ ਆਗੂ ਡਾ.ਕੇ.ਐਨ.ਐਸ. ਕੰਗ ਅਤੇ ਹੋਰ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: