ਪ੍ਰੋਗ੍ਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਦੇ ਚੌਥੇ ਸੰਸਕਰਣ ਤੋਂ ਪਹਿਲਾਂ ਉਦਯੋਗ, ਵਣਜ ਅਤੇ ਨਿਵੇਸ਼ ਪ੍ਰਮੋਸ਼ਨ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਸ਼ੁੱਕਰਵਾਰ ਨੂੰ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ। ਇਹ ਸੰਮੇਲਨ 26 ਅਤੇ 27 ਅਕਤੂਬਰ 2021 ਨੂੰ ਆਲ ਇੰਡੀਆ ਉਦਯੋਗ ਦੇ ਨੇਤਾਵਾਂ ਦੇ ਨਾਲ ਆਯੋਜਿਤ ਕੀਤਾ ਜਾਵੇਗਾ ਅਤੇ ਇੱਕ ਵਿਸ਼ੇਸ਼ ਸੂਬੇ ਦਾ ਸੈਸ਼ਨ 27 ਅਕਤੂਬਰ ਨੂੰ ਸੂਬੇ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਵਿੱਚ ਹੋਵੇਗਾ।
ਸਾਰੇ ਉਦਯੋਗਪਤੀਆਂ ਨੂੰ ਸੱਦਾ ਦਿੰਦੇ ਹੋਏ, ਪ੍ਰਮੁੱਖ ਸਕੱਤਰ ਨੇ ਕਿਹਾ ਕਿ ਇਹ ਸੰਮੇਲਨ ਸਾਡੇ ਕਾਰੋਬਾਰਾਂ ਨੂੰ ਪ੍ਰਫੁੱਲਿਤ ਕਰਨ ਲਈ ਵਿਆਪਕ ਕਾਰੋਬਾਰੀ ਮੌਕਿਆਂ ਦੀ ਝਲਕ ਪੇਸ਼ ਕਰੇਗਾ। ਪ੍ਰੋਗ੍ਰੈਸਿਵ ਪੰਜਾਬ ਲਈ ਉਦਯੋਗ ਨੂੰ ਉਤਸ਼ਾਹਤ ਕਰਨ ਬਾਰੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀਲਿਸਟਸ (ਸੀਆਈਆਈ) ਦੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਪ੍ਰਮੁੱਖ ਸਕੱਤਰ ਨੇ ਸਥਾਈ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ, ਜੋਕਿ ਸਮੁੱਚੇ ਵਿਕਾਸ ਲਈ ਇਹ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਸਾਡੇ ਰਾਸ਼ਟਰੀ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ, ਉਨ੍ਹਾਂ ਨੇ ਉਦਯੋਗ ਦੇ ਉੱਘੇ ਲੋਕਾਂ ਨੂੰ ਪੰਜਾਬ ਦੀ ਅਥਾਹ ਵਿਕਾਸ ਸੰਭਾਵਨਾਵਾਂ ਨੂੰ ਵਰਤਣ ਦੀ ਸਲਾਹ ਦਿੱਤੀ।
ਬਾਅਦ ਵਿੱਚ ਪ੍ਰਮੁੱਖ ਸਕੱਤਰ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇੱਕ ਵਰਚੁਅਲ ਸਟੇਕਹੋਲਡਰ ਕੰਸਲਟੇਸ਼ਨ ਮੀਟਿੰਗ ਦੌਰਾਨ ਪੰਜਾਬ ਦੇ ਪ੍ਰਮੁੱਖ ਕਾਰੋਬਾਰੀ ਭਾਈਚਾਰੇ ਨੂੰ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਰੋਬਾਰ ਕਰਨਾ ਸੌਖਾ ਬਣਾਉਣ ਲਈ, ਸੂਬਾ ਸਰਕਾਰ ਨੇ ਪਹਿਲਾਂ ਹੀ ਅੰਮ੍ਰਿਤਸਰ ਵਿਖੇ ਕਾਰਗੋ ਕੇਂਦਰ ਦਾ ਸੰਚਾਲਨ ਸ਼ੁਰੂ ਕਰ ਦਿੱਤਾ ਹੈ, ਜਦੋਂਕਿ ਅੰਤਰਰਾਸ਼ਟਰੀ ਹਵਾਈ ਅੱਡਾ ਮੁਹਾਲੀ ਵਿਖੇ ਇੱਕ ਹੋਰ ਕਾਰਗੋ ਟਰਮੀਨਲ ਨੂੰ ਵੀ ਛੇਤੀ ਹੀ ਚਾਲੂ ਕਰ ਦਿੱਤਾ ਜਾਵੇਗਾ। ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਇਨਵੈਸਟ ਪੰਜਾਬ ਰਜਤ ਅਗਰਵਾਲ ਨੇ ਸੂਬੇ ਅਤੇ ਉਦਯੋਗ ਦੀ ਭਾਈਵਾਲੀ ਅਤੇ ਵਿਕਾਸ ਦੀ ਕਹਾਣੀ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ 16 ਮਾਰਚ, 2017 ਤੋਂ 30 ਸਤੰਬਰ, 2021 ਤੱਕ, ਸੂਬੇ ਨੂੰ ਉਨ੍ਹਾਂ ਪ੍ਰੋਜੈਕਟਾਂ ਦੇ 99,000 ਕਰੋੜ ਰੁਪਏ ਤੋਂ ਵੱਧ ਦਾ ਪ੍ਰਸਤਾਵਿਤ ਨਿਵੇਸ਼ ਪ੍ਰਾਪਤ ਹੋਇਆ ਹੈ, 51% ਤੋਂ ਵੱਧ ਚਾਲੂ ਹੋ ਚੁੱਕੇ ਹਨ। ਉਨ੍ਹਾਂ ਨੇ ਰਾਜ ਦੀਆਂ ਵੱਖ -ਵੱਖ ਪਹਿਲਕਦਮੀਆਂ ਜਿਵੇਂ ਕਿ ਕਾਰੋਬਾਰਾਂ ਨੂੰ ਬਿਜਲੀ ਸਬਸਿਡੀ, ਡੀਮਡ ਮਨਜ਼ੂਰੀਆਂ ਅਤੇ ਕੇਂਦਰੀ ਨਿਗਰਾਨੀ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ ਤਾਂ ਜੋ ਕਾਰੋਬਾਰੀ ਮਾਹੌਲ ਨੂੰ ਅਨੁਕੂਲ ਬਣਾਇਆ ਜਾ ਸਕੇ।
ਇਹ ਵੀ ਵੇਖੋ :
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਇਸ ਤੋਂ ਪਹਿਲਾਂ ਸੀਆਈਆਈ ਪੰਜਾਬ ਦੇ ਚੇਅਰਮੈਨ ਭਵਦੀਪ ਸਰਦਾਨਾ, ਜੋ ਸੀਨੀਅਰ ਉਪ ਪ੍ਰਧਾਨ ਅਤੇ ਸੁਖਜੀਤ ਸਟਾਰਚ ਐਂਡ ਕੈਮੀਕਲਜ਼ ਲਿਮਟਿਡ ਦੇ ਸੀਈਓ ਵੀ ਹਨ, ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਵਿਆਪਕ ਸੁਧਾਰ ਕੀਤੇ ਗਏ ਹਨ। ਜਿਸ ਨਾਲ ਨਾ ਸਿਰਫ ਨਵੇਂ ਨਿਵੇਸ਼ ਵਧੇ ਹਨ ਬਲਕਿ ਮੌਜੂਦਾ ਉਦਯੋਗ ਦੇ ਰੁਝਾਨ ਨੂੰ ਵੀ ਸੁਰਜੀਤ ਕੀਤਾ ਗਿਆ ਹੈ। ਪ੍ਰਬੰਧਕ ਕਮੇਟੀ ਦੇ ਮੈਂਬਰ ਆਰ ਐਸ ਸਚਦੇਵਾ ਨੇ ਪੰਜਾਬ ਦੇ ਬਠਿੰਡਾ, ਸੰਗਰੂਰ, ਰਾਜਪੁਰਾ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ 3100 ਏਕੜ ਜ਼ਮੀਨ ਤੇ ਚਾਰ ਉਦਯੋਗਿਕ ਪਾਰਕ ਸਥਾਪਤ ਕਰਨ ਲਈ ਰਾਜ ਸਰਕਾਰ ਦੀ ਸ਼ਲਾਘਾ ਕੀਤੀ। ਅੰਬਰੀਸ਼ ਜੈਨ, ਮੈਨੇਜਿੰਗ ਡਾਇਰੈਕਟਰ, ਕੰਗਾਰੂ ਗਰੁੱਪ ਆਫ਼ ਕੰਪਨੀਜ਼ ਨੇ ਇਸ ਸੈਸ਼ਨ ਨੂੰ ਇੱਕ ਰਣਨੀਤੀ ਨੂੰ ਮਜ਼ਬੂਤ ਕਰਨ ਦੀ ਇੱਕ ਉੱਤਮ ਕੋਸ਼ਿਸ਼ ਕਰਾਰ ਦਿੱਤਾ।
ਇਹ ਵੀ ਪੜ੍ਹੋ : ਲੁਧਿਆਣਾ ‘ਚ ਲੱਗੀਆਂ ਪਾਬੰਦੀਆਂ, ਸੰਯੁਕਤ ਪੁਲਿਸ ਕਮਿਸ਼ਨਰ ਨੇ ਜਾਰੀ ਕੀਤੇ ਇਹ ਹੁਕਮ