ਕਾਂਗਰਸ ਪਾਰਟੀ ਵੱਲੋਂ ਖੇਤੀ ਕਾਨੂੰਨਾਂ ਖਿਲਾਫ 27 ਸਤੰਬਰ ਨੂੰ ਭਾਰਤ ਬੰਦ ਦੇ ਸਮਰਥਨ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕਿਸਾਨਾਂ ਦੇ ਹੱਕ ਵਿਚ ਆਵਾਜ਼ ਉਠਾਈ ਹੈ।

ਸਿੱਧੂ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ 27 ਸਤੰਬਰ 2021 ਨੂੰ ਭਾਰਤ ਬੰਦ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨਾਂ ਦੀ ਮਜ਼ਬੂਤੀ ਨਾਲ ਖੜ੍ਹੀ ਹੈ। ਸਹੀ ਅਤੇ ਗਲਤ ਦੀ ਲੜਾਈ ਵਿੱਚ ਤੁਸੀਂ ਨਿਰਪੱਖ ਰਹਿਣਾ ਬਰਦਾਸ਼ਤ ਨਹੀਂ ਕਰ ਸਕਦੇ !! ਅਸੀਂ ਹਰ ਕਾਂਗਰਸੀ ਵਰਕਰ ਨੂੰ ਅਪੀਲ ਕਰਦੇ ਹਾਂ ਕਿ ਉਹ ਤਿੰਨ ਗੈਰ ਸੰਵਿਧਾਨਕ ਕਾਲੇ ਕਾਨੂੰਨਾਂ ਦੇ ਵਿਰੁੱਧ ਆਪਣੀ ਪੂਰੀ ਤਾਕਤ ਨਾਲ ਲੜਨ !!
ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਮੰਤਰੀਆਂ ਦਾ ਨਿੱਜੀ ਅਮਲਾ ਤਾਇਨਾਤ, ਪੜ੍ਹੋ ਸੂਚੀ






















