The Punjab government : ਲੁਧਿਆਣਾ :ਕੈਪਟਨ ਸਰਕਾਰ ਵਿਦੇਸ਼ੀ ਭਾਰਤੀਆਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਹੈ। ਇਹ ਪ੍ਰਗਟਾਵਾ ਇੰਡੀਅਨ ਓਵਰਸੀਜ਼ ਕਾਂਗਰਸ ਅਮਰੀਕਾ ਦੇ ਪੰਜਾਬ ਚੈਪਟਰ ਦੇ ਮੁਖੀ ਅਤੇ ਐਨਆਰਆਈ ਵਿੰਗ ਦੇ ਕੋਆਰਡੀਨੇਟਰ ਗੁਰਮੀਤ ਸਿੰਘ ਗਿੱਲ ਨੇ ਕੀਤਾ। ਕੈਪਟਨ ਸਰਕਾਰ ਦੇ ਰਾਜ ਸਮੇਂ, ਪ੍ਰਵਾਸੀ ਭਾਰਤੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨਾ ਪਿਆ। ਇਸ ਮੌਕੇ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨਾ ਕੁਮਾਰ ਬਾਵਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਪ੍ਰਧਾਨ ਗੁਰਮੀਤ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਵਿਦੇਸ਼ੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਜੀਤ ਸਿੰਘ ਸੋਢੀ ਨਾਲ ਗੱਲ ਕਰਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਵਸੇ ਪ੍ਰਵਾਸੀਆਂ ਦੀਆਂ ਮੰਗਾਂ ਪ੍ਰਤੀ ਜਾਗਰੂਕ ਕੀਤਾ ਹੈ।
ਗੁਰਮੀਤ ਗਿੱਲ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੁਆਰਾ ਸੂਚਿਤ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਪ੍ਰਵਾਸੀ ਭਾਰਤੀਆਂ ਦੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿਚ ਜ਼ਮੀਨਾਂ ਸਮੇਤ ਹੋਰ ਜਾਇਦਾਦ ਦੀ ਰੱਖਿਆ ਲਈ ਨਵਾਂ ਕਾਨੂੰਨ ਲਾਗੂ ਕਰਨ ਜਾ ਰਹੀ ਹੈ ਤਾਂ ਜੋ ਵਿਦੇਸ਼ੀ ਭਾਰਤੀਆਂ ਦੀ ਜਾਇਦਾਦ ‘ਤੇ ਨਾਜਾਇਜ਼ ਕਬਜ਼ਿਆਂ ਨੂੰ ਰੋਕਿਆ ਜਾ ਸਕੇ। ਕਿਉਂਕਿ ਵਿਦੇਸ਼ੀ ਭਾਰਤੀਆਂ ਲਈ ਸਭ ਤੋਂ ਵੱਡੀ ਸਮੱਸਿਆ ਉਹ ਹੈ ਜਦੋਂ ਵਿਦੇਸ਼ਾਂ ਤੋਂ ਵੀ ਜਦੋਂ ਉਹ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਨੂੰ ਆਪਣੀ ਜ਼ਮੀਨ ਅਤੇ ਹੋਰ ਜਾਇਦਾਦਾਂ ਦੇ ਨਾਜਾਇਜ਼ ਕਬਜ਼ਿਆਂ ਤੋਂ ਛੁਟਕਾਰਾ ਪਾਉਣ ਲਈ ਸਖਤ ਲੜਾਈ ਲੜਨੀ ਪੈਂਦੀ ਹੈ। ਇਸ ਮੌਕੇ ਸਰਪੰਚ ਮਨਜੀਤ ਸਿੰਘ ਸਿਧਾ, ਕੌਂਸਲਰ ਬੀਬੀ ਬਰਜਿੰਦਰ ਕੌਰ, ਕਰਨੈਲ ਸਿੰਘ ਗਿੱਲ, ਅਮਰਿੰਦਰ ਸਿੰਘ ਜੱਸੋਵਾਲ, ਬਲਬੀਰ ਸਿੰਘ ਸਰਪੰਚ, ਹਰਪ੍ਰੀਤ ਸਿੰਘ ਸਰਪੰਚ, ਬਲਵਿੰਦਰ ਸਿੰਘ ਹੁਜਨ, ਰੇਸ਼ਮ ਸਿੰਘ, ਸੁਖਵਿੰਦਰ ਸਿੰਘ ਉਮਰਾਓ ਸਿੰਘ ਚੀਨ, ਡਾ: ਬਲਵਿੰਦਰ ਸਿੰਘ ਬੂਟਾਹਰੀ ਆਦਿ ਹਾਜ਼ਰ ਸਨ।