ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਕੁਤਾਹੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਲਿਖੀ ਹੈ। ਪੰਜਾਬ ਸਰਕਾਰ ਨੇ ਕੇਂਦਰ ਸਕਾਰ ਨੂੰ ਗੋਲਮੋਲ ਜਵਾਬ ਦਿੱਤਾ ਹੈ। ਚਿੱਠੀ ਵਿਚ ਇਹ ਤਾਂ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਹੋਈ ਹੈ ਅਤੇ ਇਹ ਗੰਭੀਰ ਵਿਸ਼ਾ ਹੈ ਪਰ ਸ਼ੁਰੂਆਤੀ ਤੌਰ ‘ਤੇ ਕਿਤੇ ਵੀ ਕਿਸੇ ਅਧਿਕਾਰੀ ਜਾਂ ਕਿਸੇ ਵਿਭਾਗ ਨੂੰ ਨਾ ਤਾਂ ਜ਼ਿੰਮੇਵਾਰ ਦੱਸਿਆ ਤੇ ਨਾ ਹੀ ਸ਼ੁਰੂਆਤੀ ਤੌਰ ‘ਤੇ ਕੋਈ ਕਾਰਵਾਈ ਕੀਤੀ ਗਈ ਹੈ। ਚਿੱਠੀ ਵਿਚ ਸਿਰਫ ਇੰਨਾ ਹੀ ਕਿਹਾ ਗਿਆ ਹੈ ਕਿ ਜਾਂਚ ਚੱਲ ਰਹੀ ਹੈ। ਚਿੱਠੀ ਪੰਜਾਬ ਦੇ ਮੁੱਖ ਸਕੱਤਰ ਨੇ ਭੇਜੀ ਹੈ। ਚਿੱਠੀ ‘ਚ ਕਮਟੀ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਇਸ ਮਾਮਲੇ ਵਿਚ ਪੰਜਾਬ ਪੁਲਿਸ ਨੇ ਇੱਕ FIR ਦਰਜ ਕੀਤੀ ਹੈ।
ਪੰਜਾਬ ‘ਚ PM ਮੋਦੀ ਦਾ ਕਾਫਲਾ ਰੋਕੇ ਜਾਣ ਦੇ ਮਾਮਲੇ ‘ਚ ਪੁਲਿਸ ਨੇ IPC ਦੀ ਧਾਰਾ 283 ਤਹਿਤ 150 ਅਣਪਛਾਤੇ ਲੋਕਾਂ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਹੈ। ਇਹ FIR ਕੁਲਗੜ੍ਹੀ ਪੁਲਿਸ ਥਾਣੇ ਵਿਚ ਦਰਜ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਮੋਦੀ ਦੀ ਯਾਤਰਾ ਦੌਰਾਨ ਸੁਰੱਖਿਆ ਵਿਚ ਕੋਈ ਕੁਤਾਹੀ ਨਹੀਂ ਹੋਈ ਸੀ। ਇਸ ਮਾਮਲੇ ਦੀ ਜਾਂਚ ਲਈ ਵੀਰਵਾਰ ਨੂੰ ਦੋ ਮੈਂਬਰੀ ਕਮੇਟੀ ਦਾ ਐਲਾਨ ਕੀਤਾ ਸੀ। ਕਮੇਟੀ ਤੋਂ ਰਿਪੋਰਟ ਤਿੰਨ ਦਿਨ ਵਿਚ ਦੇਣ ਨੂੰ ਕਿਹਾ ਗਿਆ ਹੈ।
ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੇਂਦਰ ਤੇ ਪੰਜਾਬ ਸਰਕਾਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਿਰੋਜ਼ਪੁਰ ਦੌਰੇ ‘ਚ ਹੋਈ ਸੁਰੱਖਿਆ ਕੁਤਾਹੀ ਦੀ ਜਾਂਚ ਮੁਲਤਵੀ ਕਰ ਦੇਵੇ ਤੇ ਪੰਜਾਬ ਤੇ ਹਰਿਾਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਨਿਰਦੇਸ਼ ਦਿੱਤਾ ਕਿ ਇਹ ਤਤਕਾਲ ਸਾਰੇ ਸਬੰਧਤ ਰਿਕਾਰਡ/ਦਸਤਾਵੇਜ਼ਾਂ ਨੂੰ ਸੁਰੱਖਿਅਤ ਰੱਖੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਚੀਫ ਜਸਟਿਸ ਐੱਨ. ਵੀ. ਰਮਨ ਦੀ ਪ੍ਰਧਾਨਗੀ ਵਾਲੀ ਬੈਂਚ ਦਾ ਇਹ ਨਿਰਦੇਸ਼ ਅਜਿਹੇ ਦਿਨ ਆਇਆ ਸੀ ਜਦੋਂ ਸੁਰੱਖਿਆ ਕੁਤਾਹੀ ਮਾਮਲੇ ਦੀ ਜਾਂਚ ਕਰ ਰਹੀ ਕੇਂਦਰ ਦੀ ਟੀਮ ਫਿਰੋਜ਼ਪੁਰ ਗਈ ਸੀ ਤੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੇ ਸੁਰੱਖਿਆ ਇੰਤਜ਼ਾਮ ਲਈ ਜ਼ਿੰਮੇਵਾਰ ਅਧਿਕਾਰੀਆਂ ਨੂੰ ਮਿਲੀ। ਮੰਤਰਾਲੇ ਨੇ ਸੂਬੇ ਦੇ ਕੁਝ ਪੁਲਿਸ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ ਜਿਸ ਦਾ ਜਵਾਬ ਅੱਜ ਦੇਣ ਨੂੰ ਕਿਹਾ ਹੈ।