ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿਚ ਲਿੰਗ ਆਧਾਰਿਤ ਹਿੰਸਾ ਤੇ ਹੋਰ ਸੰਵੇਦਨਸ਼ੀਲ ਵਿਸ਼ਿਆਂ ‘ਤੇ ਜਾਗਰੂਕਤਾ ਮੁਹਿੰਮ ਨੂੰ ਲੈ ਕੇ 27 ਅਕਤੂਬਰ ਨੂੰ ਜਲੰਧਰ ਵਿਚ ਸਮਾਗਮ ਕਰਾਇਆ ਜਾ ਰਿਹਾ ਹੈ।
ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਰਾਜ ਪੱਧਰੀ ਸਮਾਗਮ ਵਿਚ ਵਿਸ਼ੇਸ਼ ਤੌਰ ‘ਤੇ ਪਹੁੰਚਣਗੇ। ਉਹ ਲੋਕਾਂ ਨੂੰ ਲਿੰਗ ਆਧਾਰਿਤ ਹਿੰਸਾ ਦੇ ਨਾਲ-ਨਾਲ ਘਰੇਲੂ ਹਿੰਸਾ, ਦਹੇਜ ਦੀ ਸਮੱਸਿਆ, ਪੋਕਸੋ ਤੇ ਬਾਲ ਵਿਆਹ ਐਕਟ ਆਦਿ ਵਿਸ਼ਿਆਂ ਬਾਰੇ ਲੋਕਾਂ ਨੂੰ ਵਧ ਤੋਂ ਵਧ ਜਾਗਰੂਕ ਹੋਣ ਦਾ ਸੰਦੇਸ਼ ਦੇਵੇਗੀ ਜਿਸ ਨਾਲ ਸਮਾਜਿਕ ਬੁਰਾਈਆਂ ਨੂੰ ਰੋਕਣ ਵਿਚ ਸਰਗਰਮ ਭੂਮਿਕਾ ਨਿਭਾਈ ਜਾ ਸਕੇ।
ਇਹ ਵੀ ਪੜ੍ਹੋ : ਦੀਵਾਲੀ ਮੌਕੇ ਬੱਸ ‘ਚ ਦੀਵਾ ਜਗਾ ਕੇ ਸੌਂ ਗਏ ਡਰਾਈਵਰ-ਕੰਡਕਟਰ, ਲੱਗੀ ਅੱਗ, ਦੋਵੇਂ ਜ਼ਿੰਦਾ ਸੜੇ
ਰਾਜ ਪੱਧਰੀ ਸਮਗਾਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਤੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ‘ਤੇ ਵੱਖ-ਵੱਖ ਜ਼ਿਲ੍ਹਿਆਂ ਵਿਚ ਟ੍ਰੇਨਿੰਗ ਪ੍ਰੋਗਰਾਮ ਤੇ ਕਾਰਜਸ਼ਾਲਾਵਾਂ ਆਯੋਜਿਤ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਵਨ ਸਟਾਪ ਕੇਂਦਰਾਂ ਦੇ ਸਟਾਫ ਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਲਿੰਗ ਆਧਾਰਿਤ ਹਿੰਸਾ, ਇਸ ਨੂੰ ਅਸਰਦਾਰ ਢੰਗ ਨਾਲ ਰੋਕਣ ਲਈ ਮੌਜੂਦਾ ਕਾਨੂੰਨ ਵਿਵਸਥਾਵਾਂ ਘਰੇਲੂ ਹਿੰਸਾ ਐਕਟ, ਦਹੇਜ ਰੋਕੂ ਐਕਟ, ਪੋਕਸੋ, ਆਨਲਾਈਨ ਗਾਲੀ ਗਲੋਜ ਜੁਰਮ ਕਾਨੂੰਨ ਸੋਧ ਐਕਟ ਬਾਰੇ ਵਿਸਤਾਰ ਵਿਚ ਜਾਣਕਾਰੀ ਦਿੱਤੀ ਗਈ।
ਵਨ ਸਟਾਪ ਸੈਂਟਰਾਂ ਵਿੱਚ ਅਜਿਹੇ ਕੇਸਾਂ ਤੋਂ ਪੀੜਤ ਵਿਅਕਤੀਆਂ ਲਈ ਪੰਜਾਬ ਸਰਕਾਰ ਵੱਲੋਂ ਉਪਲਬਧ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਸੂਬੇ ਦੇ ਹਰ ਖੇਤਰ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਦਾ ਸੱਦਾ ਵੀ ਦਿੱਤਾ ਗਿਆ। ਵਿਭਾਗ ਦੇ ਅਧਿਕਾਰੀਆਂ ਅਤੇ ਕੇਂਦਰਾਂ ਦੇ ਸਟਾਫ ਨੂੰ ਲਿੰਗ ਆਧਾਰਿਤ ਹਿੰਸਾ ਦੇ ਪੀੜਤਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਉਣ ਲਈ ਕਿਹਾ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
ਦੱਸ ਦੇਈਏ ਕਿ 28 ਸਤੰਬਰ ਨੂੰ ਅੰਮ੍ਰਿਤਸਰ ਅਤੇ ਤਰਨਤਾਰਨ, 30 ਸਤੰਬਰ ਨੂੰ ਗੁਰਦਾਸਪੁਰ ਅਤੇ ਪਠਾਨਕੋਟ, 1 ਅਕਤੂਬਰ ਨੂੰ ਜਲੰਧਰ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਕਪੂਰਥਲਾ ਵਿਖੇ ਵਰਕਸ਼ਾਪ ਅਤੇ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਸੇ ਤਰ੍ਹਾਂ 3 ਅਕਤੂਬਰ ਨੂੰ ਫਰੀਦਕੋਟ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ, 12 ਅਕਤੂਬਰ ਨੂੰ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਮਾਨਸਾ, 17 ਅਕਤੂਬਰ ਨੂੰ ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਅਤੇ 19 ਅਕਤੂਬਰ ਨੂੰ ਮੁਹਾਲੀ, ਪਟਿਆਲਾ, ਰੋਪੜ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ਸਨ।