ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਵਿੱਦਿਅਕ ਸਾਲ 2020-21 ਵਿਚ ਬਾਰ੍ਹਵੀਂ ਜਮਾਤ ਦੇ ਪ੍ਰੈਕਟੀਕਲ ਵਿਸ਼ਿਆਂ ਦੀਆਂ ਬਾਕੀ ਪ੍ਰੀਖਿਆਵਾਂ ਆਨਲਾਈਨ ਕਰਵਾਉਣ ਦਾ ਫੈਸਲਾ ਕੀਤਾ ਹੈ। ਪ੍ਰੀਖਿਆ ਸੰਬੰਧੀ ਸਮਾਂ ਸੂਚੀ ਜਾਰੀ ਕਰ ਦਿੱਤੀ ਜਾਵੇਗੀ।
ਇਹ ਪ੍ਰੀਖਿਆਵਾਂ 15 ਜੂਨ ਤੋਂ 26 ਜੂਨ ਤੱਕ ਹੋਣਗੀਆਂ। ਪ੍ਰੀਖਿਆਵਾਂ ਵੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਬੋਰਡ ਨੇ ਇਸ ਸਬੰਧੀ ਇਕ ਆਦੇਸ਼ ਜਾਰੀ ਕੀਤਾ ਹੈ। ਇਸਦੇ ਨਾਲ ਹੀ ਸਾਰੇ ਸਕੂਲਾਂ ਨੂੰ ਉਪਰੋਕਤ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਗਜ਼ਾਮ ਕੰਟਰੋਲਰ ਜਨਕ ਰਾਜ ਮਾਹਰੋਕ ਨੇ ਦੱਸਿਆ ਕਿ ਵੋਕੇਸ਼ਨ ਧਾਰਾ ਅਤੇ ਐਨਐਸਕਿਊਐਫ ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਪਹਿਲਾਂ ਹੀ ਕਰਵਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਵਿਸ਼ਿਆਂ ਤੋਂ ਇਲਾਵਾ ਹੋਰਨਾਂ ਵਿਸ਼ਿਆਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਜਿਹੜੀਆਂ ਕੋਵਿਡ-19 ਮਹਾਮਾਰੀ ਦੇ ਕਾਰਨ ਵਿਗੜਦੀਆਂ ਸਥਿਤੀਆਂ ਦੇ ਮੱਦੇਨਜ਼ਰ ਨਹੀਂ ਕਰਵਾਈਆਂ ਜਾ ਸਕਦੀਆਂ।
ਇਹ ਪ੍ਰੀਖਿਆਵਾਂ 15 ਜੂਨ ਤੋਂ 26 ਜੂਨ ਤੱਕ ਹੋਣਗੀਆਂ। ਪੰਜਾਬ ਦੇ ਸਾਰੇ ਸਕੂਲ ਪ੍ਰਿੰਸੀਪਲਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਬਾਰੇ ਜਾਣਕਾਰੀ ਦੇਣ ਤਾਂ ਜੋ ਕੋਈ ਵੀ ਵਿਦਿਆਰਥੀ ਪ੍ਰੀਖਿਆ ਤੋਂ ਵਾਂਝਾ ਨਾ ਰਹੇ। ਪ੍ਰਿੰਸੀਪਲਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੇ ਕੋਵਿਡ-19 ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਵਾਉਣਾ ਵੀ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ ’ਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜਿਆਂ ਦਾ ਐਲਾਨ
ਪ੍ਰੀਖਿਆ ਸੰਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ‘ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਹਰ ਸਾਲ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਦੀ ਪ੍ਰੀਖਿਆ ਵਿੱਚ ਤਕਰੀਬਨ ਸਾਢੇ ਤਿੰਨ ਲੱਖ ਵਿਦਿਆਰਥੀ ਪ੍ਰੀਖਿਆ ਦਿੰਦੇ ਹਨ।