The route map : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਬਾਰਡਰ ‘ਤੇ ਕਿਸਾਨ ਲਗਭਗ ਦੋ ਮਹੀਨਿਆਂ ਤੋਂ ਡਟੇ ਹੋਏ ਹਨ। ਕਿਸਾਨਾਂ ਤੇ ਸਰਕਾਰ ਦਰਮਿਆਨ ਹੁਣ ਤੱਕ ਕਈ ਵਾਰ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤਕ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ। ਅੱਜ ਕਿਸਾਨ ਅੰਦੋਲਨ ਦਾ 58ਵਾਂ ਦਿਨ ਹੈ। ਕਿਸਾਨ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮਐੱਸਪੀ ਦੀ ਗਾਰੰਟੀ ਦੀ ਮੰਗ ਨੂੰ ਲੈ ਕੇ ਦਿੱਲੀ ਐੱਨਸੀਆਰ ਦੇ ਬਾਰਡਰ ‘ਤੇ ਧਰਨਾ ਦੇ ਰਹੇ ਹਨ।ਸਰਕਾਰ ਇਨ੍ਹਾਂ ਕਾਨੂੰਨਾਂ ਨੂੰ 18 ਮਹੀਨਿਆਂ ਤਕ ਦੇ ਲਈ ਰੋਕਣ ‘ਤੇ ਸਹਿਮਤ ਹੋ ਗਈ ਹੈ।ਪਰ ਕਿਸਾਨ ਕਾਨੂੰਨ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਚਾਹੁੰਦਾ।ਕਿਸਾਨਾਂ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ‘ਤੇ ਦਿੱਲੀ ਦੇ ਰਿੰਗ ਰੋਡ ‘ਚ ਵਿਸ਼ਾਲ ਟ੍ਰੈਕਟਰ ਰੈਲੀ ਕੱਢਣ ਦਾ ਐਲਾਨ ਕੀਤਾ ਹੈ, ਜਿਸ ਦੀਆਂ ਤਿਆਰੀਆਂ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ।
ਦਿੱਲੀ ਪੁਲਸ ਨੇ ਕਿਸਾਨਾਂ ਨੇ ਟ੍ਰੈਕਟਰ ਰੈਲੀ ਲਈ ਲਿਖਿਤ ‘ਚ ਪਰਮਿਸ਼ਨ ਮੰਗੀ ਹੈ। ਇਸ ਪੱਤਰ ‘ਚ ਪੁਲਸ ਅਤੇ ਕਿਸਾਨਾਂ ਦੀ ਆਮ ਸਹਿਮਤੀ ਨਾਲ ਜੋ ਰੂਟ ਤੈਅ ਹੋਏ ਹਨ। ਉਨ੍ਹਾਂ ਦਾ ਵੀ ਜ਼ਿਕਰ ਹੈ।ਪੁਲਸ ਨੇ ਕਿਸਾਨਾਂ ਨੂੰ ਕੁਝ ਸ਼ਰਤਾਂ ਦਿੱਤੀਆਂ ਹਨ। ਜਿਨ੍ਹਾਂ ‘ਤੇ ਕਿਸਾਨਾਂ ਨੂੰ ਆਪਣਾ ਜਵਾਬ ਦੇਣਾ ਹੈ। ਕਿਸਾਨਾਂ ਵੱਲੋਂ ਦਿੱਲੀ ਪੁਲਸ ਨੂੰ ਟਰੈਕਟਰ ਰੈਲੀ ਦਾ ਰੂਟ ਸੌਂਪਿਆ ਗਿਆ ਹੈ ਜਿਸ ਦੇ ਆਧਾਰ ‘ਤੇ ਰੈਲੀ ਕੱਢੀ ਜਾਵੇਗੀ।