ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿੱਚ ਉਤਰਨ ਦੀ ਕਿਸਾਨ ਜਥੇਬੰਦੀਆਂ ਨੇ ਪੂਰੀ ਤਿਆਰੀ ਕਰ ਲਈ ਹੈ। ਸੰਯੁਕਤ ਸਮਾਜ ਮੋਰਚਾ ਨੇ ਕਿਹਾ ਕਿ ਅੱਜ ਉਮੀਦਵਾਰ ਵਜੋਂ ਅਰਜ਼ੀ ਦੇਣ ਦੀ ਆਖਰੀ ਤਰੀਕ ਸੀ। ਸਾਡੇ ਕੋਲ ਸਾਰੇ ਹਲਕਿਆਂ ਤੋਂ ਬਹੁਤ ਵੱਡੀ ਗਿਣਤੀ ਵਿੱਚ ਅਰਜ਼ੀਆਂ ਪਹੁੰਚੀਆਂ ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਅੱਜ ਹੀ ਮਿਲੀਆਂ ਹਨ, ਜਿਸ ‘ਤੇ ਵਿਚਾਰ ਕਰਨ ਲਈ ਥੋੜ੍ਹਾ ਟਾਈਮ ਲੱਗੇਗਾ। ਇਸ ਕਰਕੇ ਅਸੀਂ 16 ਜਨਵਰੀ ਨੂੰ ਲਿਸਟ ਦਾ ਐਲਾਨ ਕਰਾਂਗੇ।
ਕਿਸਾਨਾਂ ਨੇ ਸ਼ਹਿਰੀ ਇਲਾਕੇ ਵਿੱਚ ਵਪਾਰੀਆਂ ਨੂੰ ਚੋਣ ਲੜਾਉਣ ਲਈ ਕਮਰ ਕੱਸ ਲਈ ਹੈ। ਸੰਯੁਕਤ ਸਮਾਜ ਮੋਰਚਾ ਨੇ ਐਲਾਨ ਕੀਤਾ ਕਿ ਅੱਜ ਸਨਅਤੀ ਸ਼ਹਿਰ ਲੁਧਿਆਣਾ ਦੀਆਂ ਛੇ ਸੀਟਾਂ ’ਤੇ ਵਪਾਰੀਆਂ ਨੂੰ ਮੋਰਚਾ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਸੀਟਾਂ ਦੇ ਨਾਵਾਂ ਦਾ ਐਲਾਨ ਸ਼ੁੱਕਰਵਾਰ ਨੂੰ ਕੀਤਾ ਜਾਣਾ ਸੀ ਪਰ ਹੁਣ ਇਹ ਸੂਚੀ 16 ਜਨਵਰੀ ਨੂੰ ਜਾਰੀ ਕੀਤੀ ਜਾਵੇਗੀ।
ਸੰਯੁਕਤ ਸਮਾਜ ਮੋਰਚਾ ਦੇ ਬਲਦੇਵ ਸਿੰਘ ਭੰਗੂ, ਪ੍ਰੋ. ਮਨਜੀਤ ਸਿੰਘ ਅਤੇ ਡਾ.ਸਵੈਮਨ ਸਿੰਘ ਨੇ ਦੱਸਿਆ ਕਿ ਇਨ੍ਹਾਂ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨਾਵਾਂ ‘ਤੇ ਚਰਚਾ ਚੱਲ ਰਹੀ ਹੈ ਜੋ ਪਹਿਲਾਂ ਚੋਣ ਲੜਨ ਦੇ ਚਾਹਵਾਨ ਸਨ ਪਰ ਉਨ੍ਹਾਂ ਨੂੰ ਟਿਕਟਾਂ ਨਹੀਂ ਮਿਲ ਸਕੀਆਂ। ਹਾਲਾਂਕਿ ਸਾਰੇ ਦਾਅਵੇਦਾਰਾਂ ਦੇ ਕੈਰੇਕਟਰ ਵੀ ਵੇਖੇ ਜਾ ਰਹੇ ਹਨ।
ਆਗੂਆਂ ਨੇ ਦੱਸਿਆ ਹੈ ਕਿ ਸਾਂਝੇ ਮੋਰਚੇ ਕੋਲ ਟਿਕਟ ਲਈ ਉਮੀਦਵਾਰੀ ਪੇਸ਼ ਕਰਨ ਲਈ ਬਾਇਓਡਾਟਾ ਜਮ੍ਹਾ ਕਰਵਾਉਣ ਲਈ ਸ਼ੁੱਕਰਵਾਰ ਸ਼ਾਮ 5 ਵਜੇ ਤੱਕ ਦਾ ਸਮਾਂ ਸੀ। ਅੰਤਿਮ ਮਿਤੀ ਦੇ ਅੰਤ ਤੱਕ 1273 ਉਮੀਦਵਾਰਾਂ ਨੇ ਆਪਣੇ ਬਾਇਓਡਾਟਾ ਜਮ੍ਹਾ ਕਰਵਾਏ ਹਨ। ਇਨ੍ਹਾਂ ਵਿੱਚ ਕਈ ਖਿਡਾਰੀ, ਅਰਜੁਨ ਐਵਾਰਡੀ, ਡਾਕਟਰ ਅਤੇ ਕਈ ਵੱਡੇ ਚਿਹਰੇ ਸ਼ਾਮਲ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਨੇ ਇੱਕ ਨਵੀਂ ਕਿਸਮ ਦੀ ਸਿਆਸਤ ਅਤੇ ਨਵਾਂ ਪ੍ਰੋਗਰਾਮ ਲਿਆਂਦਾ ਹੈ, ਜਿਸ ‘ਤੇ ਕੰਮ ਲਗਾਤਾਰ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਸੰਯੁਕਤ ਸਮਾਜ ਮੋਰਚਾ ਵੱਲੋਂ ਦੂਜੀ ਸੂਚੀ 16 ਜਨਵਰੀ ਨੂੰ ਜਾਰੀ ਕੀਤੀ ਜਾਵੇਗੀ। ਪਹਿਲੀ ਸੂਚੀ ਵਿੱਚ ਮੋਰਚੇ ਵੱਲੋਂ 10 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਨੂੰ ਵੀ ਉਮੀਦਵਾਰ ਐਲਾਨਿਆ ਗਿਆ।