ਕੇਂਦਰ ਸਰਕਾਰ ਨੇ ਗਾਇਕ ਸਿੱਧੂ ਮੂਸੇਵਾਲਾ ਦੇ ਦੋ ਦਿਨ ਪਹਿਲਾਂ ਰਿਲੀਜ਼ ਹੋਏ SYL ਗਾਣੇ ਨੂੰ ਬੈਨ ਕਰ ਦਿੱਤਾ ਹੈ। ਇਸ ਨੂੰ ਮੂਸੇਵਾਲਾ ਦੇ ਆਫੀਸ਼ੀਅਲ ਯੂਟਿਊਬ ਚੈਨਲ ਤੋਂ ਵੀ ਹਟਾ ਦਿੱਤਾ ਗਿਆ ਹੈ। ਗਾਣੇ ਵਿਚ ਪੰਜਾਬ ਤੇ ਹਰਿਆਣਾ ਵਿਚ SYL (ਸਤਲੁਜ-ਯਮੁਨਾ ਲਿੰਕ) ਨਹਿਰ ਦੇ ਪਾਣੀ ਨੂੰ ਲੈ ਕੇ ਤੇ ਬੰਦੀ ਸਿੱਖਾਂ ਦੇ ਮੁੱਦੇ ‘ਤੇ ਲਗਾਤਾਰ ਵਿਵਾਦ ਹੋ ਰਿਹਾ ਸੀ।
ਬੈਨ ਲਗਾਏ ਜਾਣ ‘ਤੇ ਅਕਾਲੀ ਦਲ ਨੇ ਇਤਰਾਜ਼ ਪ੍ਰਗਟਾਇਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਦਾ ਗੀਤ SYL ਦਰਿਆਈ ਪਾਣੀਆਂ ਅਤੇ ਬੰਦੀ ਸਿੰਘਾਂ ‘ਤੇ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਪਕੜਦਾ ਹੈ। ਕਿਸੇ ਵੀ ਬਹਾਨੇ ਇਸ ‘ਤੇ ਪਾਬੰਦੀ ਲਗਾਉਣ ਦਾ ਕੋਈ ਵੀ ਕਦਮ ਗਲਤ ਮੰਨਿਆ ਜਾਵੇਗਾ ਅਤੇ ਪੰਜਾਬੀਆਂ ਦੇ ਜਮਹੂਰੀ ਅਧਿਕਾਰਾਂ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਵਿਰੁੱਧ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਅਜਿਹੇ ਕਿਸੇ ਵੀ ਕਦਮ ਦਾ ਵਿਰੋਧ ਕਰਦਾ ਹੈ।
ਦੱਸ ਦੇਈਏ ਕਿ ਮੂਸੇਵਾਲਾ ਦੇ SYL ਗਾਣੇ ਨੂੰ ਸਿਰਫ 2 ਹੀ ਦਿਨ ਵਿਚ 2.7 ਕਰੋੜ ਵਿਊਜ਼ ਮਿਲ ਗਏ ਸਨ. ਗਾਣਾ ਨੰਬਰ ਇਕ ‘ਤੇ ਟ੍ਰੇਡਿੰਗ ਵਿਚ ਸੀ। ਖਾਣੇ ‘ਤੇ 3.3 ਕਰੋੜ ਕਮੈਂਟ ਵੀ ਆ ਚੁੱਕੇ ਸਨ। ਸਿੱਧੂ ਦੀ ਹੱਤਿਆ ਦੇ 26 ਦਿਨ ਬਾਅਦ ਸ਼ਰਧਾਂਜਲੀ ਵਜੋਂ ਇਹ ਗਾਣਾ ਰਿਲੀਜ਼ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਪੰਜਾਬ ਦੀ ਨਵੀਂ ਐਕਸਾਈਜ਼ ਪਾਲਿਸੀ ‘ਤੇ ਮਨਜਿੰਦਰ ਸਿਰਸਾ ਨੇ ਖੋਲ੍ਹੇ ਭੇਦ ! 12% ਫਿਕਸ 1 ਦਾਰੂ ਦੀ ਬੋਤਲ ‘ਤੇ? ਦੇਖੋ “
ਸਿੱਧੂ ਆਪਣੇ ਇਸ ਆਖਰੀ ਗਾਣੇ ਜ਼ਰੀਏ ਪੰਜਾਬ ਤੇ ਹਰਿਆਣਾ ਵਿਚ ਚੱਲ ਰਹੇ ਐੱਸਵਾਈਐੱਲ ਨਹਿਰ ਦੇ ਮੁੱਦੇ ਨੂੰ ਹਵਾ ਦੇ ਗਏ। ਗਾਣੇ ਵਿਚ ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼ੁਰੂ ਕੀਤੇ ਸ਼ੁਰੂ ਹੋਏ ਕਿਸਾਨ ਅੰਦੋਲਨ ਤੇ ਲਾਲ ਕਿਲੇ ਦਾ ਵੀ ਜ਼ਿਕਰ ਕੀਤਾ ਹੈ। 4 ਮਿੰਟ 9 ਸੈਕੰਡ ਦੇ ਇਸ ਗਾਣੇ ਦੇ ਬੋਲ ਪੰਜਾਬ ਦੇ ਪਾਣੀ ਤੇ ਉਸ ਨਾਲ ਜੁੜੇ ਦੂਜੇ ਮੁੱਦਿਆਂ ਦੇ ਆਲੇ-ਦੁਆਲੇ ਘੁੰਮਦੇ ਹਨ।