ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਘੱਟ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ ਸੁਪਰੀਮ ਕੋਰਟ 1 ਨਵੰਬਰ ਨੂੰ ਸੁਣਵਾਈ ਕਰੇਗਾ। ਸੁਪਰੀਮ ਕੋਰਟ ਵਿਚ ਚੱਲ ਰਹੇ ਇਸ ਮਾਮਲੇ ਵਿਚ ਅੱਜ ਸੁਣਵਾਈ ਹੋਈ ਜਿਸ ਵਿਚ ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਵਿਚ ਕੇਂਦਰ ਸਰਕਾਰ ਫੈਸਲਾ ਲੈਣ ਲਈ ਆਜ਼ਾਦ ਹੈ।
ਬੀਤੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਲੰਬੇ ਸਮੇਂ ਤੋਂ ਲਟਕ ਰਹੇ ਇਸ ਮਾਮਲੇ ਵਿਚ ਕੇਂਦਰ ਸਰਕਾਰ ਨੂੰ ਹਲਫੀਆਨ ਬਿਆਨ ਦੇਣ ਦੀ ਗੱਲ ਕਹੀ ਸੀ। ਸਰਕਾਰ ਨੇ ਹਲਫਨਾਮਾ ਦਾਇਰ ਕੀਤਾ ਤੇ ਕਿਹਾ ਕਿ ਸੁਰੱਖਿਆ ਕਾਰਨਾਂ ਕਾਰਨ ਫੈਸਲਾ ਨਹੀਂ ਲਿਆ ਜਾ ਸਕਦਾ ਹੈ। ਦੂਜੇ ਪਾਸੇ ਰਾਜੋਆਣਾ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਦੇ ਮੁਵੱਕਿਲ 26 ਸਾਲ ਤੋਂ ਜੇਲ੍ਹ ਵਿਚ ਹਨ ਜਿਸ ਦੇ ਚੱਲਦੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਮਾਫ ਹੋਣੀ ਚਾਹੀਦੀ ਹੈ।
ਇਸ ਤੋਂ ਪਹਿਲਾਂ 2 ਮਈ 2002 ਨੂੰ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਖਲ ਪਟੀਸ਼ਨ ‘ਤੇ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਨੇ ਦੋ ਮਹੀਨੇ ਦੀ ਮੌਹਲਤ ਦਿੱਤੀ ਸੀ। 2020 ਵਿਚ ਵੀ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਸੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਲਈ ਰਾਸ਼ਟਰਪਤੀ ਨੂੰ ਪ੍ਰਸਤਾਵ ਕਦੋਂ ਭੇਜੇਗੀ। ਸੁਪਰੀਮ ਕੋਰਟ ਨੇ ਦੋ ਹਫਤੇ ਵਿਚ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਸੀ। ਰਾਜੋਆਣਾ ਨੇ ਸਜ਼ਾ ਖਿਲਾਫ ਅਪੀਲ ਨਹੀਂ ਕੀਤੀ ਹੈ ਸਗੋਂ ਦੂਜਿਆਂ ਨੇ ਉਸ ਵੱਲੋਂ ਪਟੀਸ਼ਨ ਦਾਇਰ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: