ਪੰਜਾਬ ‘ਚ ਭਗਵੰਤ ਸਰਕਾਰ ਦਾ ਸਹੁੰ ਚੁੱਕ ਸਮਾਗਮ ਸੰਪੰਨ ਹੋ ਗਿਆ ਹੈ। 10 ਮੰਤਰੀਆਂ ਨੇ ਸਹੁੰ ਚੁੱਕੀ। ਇਨ੍ਹਾਂ ਚੋਂ 8 ਪਹਿਲੀ ਵਾਰ ਮੰਤਰੀ ਬਣੇ ਹਨ। ਸਭ ਤੋਂ ਪਹਿਲਾਂ ਵਿਧਾਇਕ ਹਰਪਾਲ ਚੀਮਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਉਹ ਮਾਨ ਸਰਕਾਰ ਦੇ ਦਲਿਤ ਚਿਹਰਾ ਹਨ। ਇਸ ਤੋਂ ਬਾਅਦ ਡਾ. ਦਲਜੀਤ ਕੌਰ ਨੇ ਸਹੁੰ ਚੁੱਕੀ। ਤੀਜੇ ਨੰਬਰ ‘ਤੇ ਹਰਭਜਨ ਸਿੰਘ ETO ਨੇ ਸਹੁੰ ਚੁੱਕੀ। ਸਹੁੰ ਚੁੱਕਣ ਤੋਂ ਬਾਅਦ ਦੁਪਹਿਰ 2 ਵਜੇ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਬੈਠਕ ਹੋਵੇਗੀ। ਪੰਜਾਬ ਸਰਕਾਰ ਵਿਚ ਮੁੱਖ ਮੰਤਰੀ ਸਣੇ 18 ਮੰਤਰੀ ਬਣ ਸਕਦੇ ਹਨ। ਇਸ ਲਈ 7 ਨਵੇਂ ਮੰਤਰੀਆਂ ਲਈ ਬਾਅਦ ਵਿਚ ਕੈਬਨਿਟ ਵਿਸਤਾਰ ਕੀਤਾ ਜਾਵੇਗਾ। ਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਸਹੁੰ ਚੁੱਕੀ ਸੀ।
ਸਹੁੰ ਚੁੱਕ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਪਰਿਵਾਰ ਨਾਲ ਪਹੁੰਚੇ ਸਨ। ਮੰਤਰੀ ਬਣ ਰਹੇ ਵਿਧਾਇਕ ਪਰਿਵਾਰ ਨੂੰ ਵੀ ਨਾਲ ਲੈ ਕੇ ਆਏ ਹਨ। CM ਭਗਵੰਤ ਮਾਨ ਦੇ ਬੇਟੇ ਦਿਲਸ਼ਾਨ ਮਾਨ ਤੇ ਬੇਟੀ ਸੀਰਤ ਕੌਰ ਮਾਨ ਵੀ ਮੰਤਰੀਆਂ ਦੇ ਸਹੁੰ ਚੁੱਕ ਸਮਾਗਮ ਵਿਚ ਪਹੁੰਚੇ ਹਨ।
ਮੰਤਰੀ ਅਹੁਦੇ ਦੀ ਸਹੁੰ ਲੈਣ ਵਾਲਿਆਂ ‘ਚ ਹਰਪਾਲ ਚੀਮਾ, ਗੁਰਮੀਤ ਸਿੰਘ ਮੀਤ ਹੇਅਰ, ਡਾ. ਵਿਜੇ ਸਿੰਗਲਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ETO, ਲਾਲਚੰਦ ਕਟਾਰੂ ਚੱਕ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਾਸ਼ੰਕਰ ਜਿੰਪਾ ਤੇ ਹਰਜੋਤ ਸਿੰਘ ਬੈਂਸ ਹਨ। ਇਨ੍ਹਾਂ ਵਿਚੋਂ ਹਰਪਾਲ ਚੀਮਾ ਦਿੜ੍ਹਬਾ ਤੋਂ ਤੇ ਮੀਤ ਹੇਅਰ ਬਰਨਾਲਾ ਤੋਂ ਦੂਜੀ ਵਾਰ ਚੁਣ ਕੇ ਆਏ ਹਨ। ਬਾਕੀ ਸਾਰੇ ਪਹਿਲੀ ਵਾਰ ਚੋਣ ਜਿੱਤ ਕੇ ਹੀ ਮੰਤਰੀ ਬਣ ਰਹੇ ਹਨ। ਪੰਜਾਬ ਸਰਕਾਰ ਵਿਚ ਹੁਣ CM ਮਾਨ ਸਣੇ 4 ਜੱਟ ਸਿੱਖ, 3 ਹਿੰਦੂ, 4 ਦਲਿਤ ਚਿਹਰਿਆਂ ਨੂੰ ਜਗ੍ਹਾ ਦਿੱਤੀ ਗਈ ਹੈ। ਇਨ੍ਹਾਂ ਵਿਚ ਇੱਕ ਮਹਿਲਾ ਮੰਤਰੀ ਡਾ. ਬਲਜੀਤ ਕੌਰ ਸ਼ਾਮਲ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਪਹਿਲੀ ਮੀਟਿੰਗ ਦਾ ਬਦਲਿਆ ਸਮਾਂ, 12.30 ਦੀ ਬਜਾਏ 2 ਵਜੇ ਹੋਵੇਗੀ ਕੈਬਨਿਟ ਦੀ ਬੈਠਕ
ਆਮ ਆਦਮੀ ਪਾਰਟੀ ਨੇ ਮਾਲਵਾ ‘ਤੇ ਪੂਰਾ ਫੋਕਸ ਕੀਤਾ ਹੈ। ਇਥੋਂ ਮੁੱਖ ਮੰਤਰੀ ਮਾਨ ਦੇ ਇਲਾਵਾ ਦਿੜ੍ਹਬਾ ਤੋਂ ਹਰਪਾਲ ਚੀਮਾ, ਬਰਨਾਲਾ ਤੋਂ ਮੀਤ ਹੇਅਰ, ਮਾਨਸਾ ਤੋਂ ਡਾ. ਵਿਜੈ ਸਿੰਗਲਾ, ਮਲੋਟ ਤੋਂ ਡਾ. ਬਲਜੀਤ ਕੌਰ, ਸ੍ਰੀ ਆਨੰਦਪੁਰ ਸਾਹਿਬ ਤੋਂ ਹਰਜੋਤ ਬੈਂਸ ਮੰਤਰੀ ਬਣ ਰਹੇ ਹਨ। ਮਾਝਾ ਇਲਾਕੇ ਵਿਚ ਅਜਨਾਲਾ ਤੋਂ ਕੁਲਦੀਪ ਧਾਲੀਵਾਲ, ਜੰਡਿਆਲਾ ਤੋਂ ਹਰਭਜਨ ਸਿੰਘ ETO, ਪੱਟੀ ਤੋਂ ਲਾਲਚੰਦ ਭੁੱਲਰ ਤੇ ਭੋਆ ਤੋਂ ਲਾਲਚੰਦ ਕਟਾਰੂਚੱਕ ਨੂੰ ਮੰਤਰੀ ਬਣਾਇਆ ਗਿਆ ਹੈ। ਦੁਆਬਾ ‘ਚ ਸਿਰਫ ਹੁਸ਼ਿਆਰਪੁਰ ਤੋਂ ਬ੍ਰਹਮਾਸ਼ੰਕਰ ਜਿੰਪਾ ਨੂੰ ਮੰਤਰੀ ਬਣਾਇਆ ਗਿਆ ਹੈ।