The truth came : ਭੈਣ-ਭਰਾ ਦਾ ਰਿਸ਼ਤਾ ਸਭ ਤੋਂ ਪਵਿੱਤਰ ਮੰਨਿਆ ਜਾਂਦਾ ਹੈ ਪਰ ਅੱਜ ਦੇ ਕਲਯੁੱਗ ‘ਚ ਇਸ ਪਾਕਿ ਰਿਸ਼ਤੇ ਨੂੰ ਵੀ ਕੁਝ ਗਲਤ ਸੋਚ ਵਾਲੇ ਨੌਜਵਾਨਾਂ ਵੱਲੋਂ ਤਾਰ-ਤਾਰ ਕੀਤਾ ਜਾ ਰਿਹਾ ਹੈ। ਪਟਿਆਲਾ ਦੇ ਅਰਬਨ ਸਟੇਟ ਵਿਖੇ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਬਾਰੇ ਪੜ੍ਹ ਕੇ ਤੁਹਾਡੇ ਰੌਂਗਟੇ ਖੜ੍ਹੇ ਹੋ ਜਾਣਗੇ ਜਿਥੇ ਇੱਕ ਭਰਾ ਨੇ ਆਪਣੀ ਹੀ ਨਾਬਾਲਗ ਭੈਣ ਨੂੰ ਹਵਸ ਦਾ ਸ਼ਿਕਾਰ ਬਣਾ ਲਿਆ ਤੇ ਸੱਚ ਉਦੋਂ ਸਾਹਮਣੇ ਆਇਆ ਜਦੋਂ ਕੁੜੀ ਦੇ ਢਿੱਡ ‘ਚ ਅਚਾਨਕ ਦਰਦ ਸ਼ੁਰੂ ਹੋ ਗਈ। ਪਰਿਵਾਰਕ ਮੈਂਬਰ ਜਦੋਂ ਕੁੜੀ ਨੂੰ ਚੈਕਿੰਗ ਲਈ ਹਸਪਤਾਲ ਲੈ ਕੇ ਗਏ ਤਾਂ ਉਨ੍ਹਾਂ ਦੇ ਹੋਸ਼ ਉਡ ਗਏ। ਉਥੇ ਜਾ ਕੇ ਪਤਾ ਲੱਗਾ ਕਿ ਉਸ ਦੇ ਢਿੱਡ ‘ਚ ਢਾਈ ਮਹੀਨਿਆਂ ਦਾ ਬੱਚਾ ਹੈ।
ਕੁੜੀ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਉਸ ਦੇ ਭਰਾ ਨੇ 3 ਮਹੀਨੇ ਪਹਿਲਾਂ ਉਸ ਨਾ ਜਬਰ ਜਨਾਹ ਕੀਤਾ ਸੀ। ਕੁੜੀ ਦੀ ਉਮਰ 14 ਸਾਲ ਤੇ ਭਰਾ ਦੀ ਉਰ ਲਗਭਗ 19 ਸਾਲ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਸਾਰੇ ਮਾਮਲੇ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਭਰਾ ਫਿਲਹਾਲ ਮੌਕੇ ਤੋਂ ਫਰਾਰ ਹੈ ਤੇ ਉਸ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।