The ‘turban’ symbolizes : ਦਸਤਾਰ ਜਾਂ ਪੱਗ ਜਾਂ ਪੱਗੜੀ ਸਿੱਖਾਂ ਦੀ ਸ਼ਾਨ ਮੰਨੀ ਜਾਂਦੀ ਹੈ। ‘ਦਸਤਾਰ’ ‘ਫ਼ਾਰਸੀ’ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਹੱਥਾਂ ਨਾਲ ਸੰਵਾਰ ਕੇ ਬੰਨ੍ਹਿਆ ਵਸਤਰ’ ਹੈ। ਸਮੁੱਚੀ ਦੁਨੀਆ ਵਿੱਚ ਸਿੱਖ ਆਪਣੀ ਦਸਤਾਰ ਤੋਂ ਪਛਾਣਿਆ ਜਾਂਦਾ ਹੈ। ਸਿੱਖ ਧਰਮ ਵਿੱਚ ਦਸਤਾਰ ਨੂੰ ਸਰੀਰ ਦਾ ਹੀ ਅੰਗ ਮੰਨਿਆ ਜਾਂਦਾ ਹੈ। ਦਸਤਾਰ ਤੋਂ ਬਿਨਾਂ ਸਿੱਖ ਦੀ ਪਛਾਣ ਅਧੂਰੀ ਹੈ। ਦਸਤਾਰ ਨੂੰ ਜਿੱਥੇ ਸਰਦਾਰੀ ਦਾ ਪ੍ਰਤੀਕ ਮੰਨਿਆ ਜਾਂਦਾ ਹੈ, ਉੱਥੇ ਹੀ ਇਹ ਰੂਹਾਨੀਅਤ ਦੀ ਵੀ ਪ੍ਰਤੀਕ ਹੈ। ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ‘ਤੇ ਸਜਾਉਂਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮਦਦ ਕਰਦੀ ਹੈ।
ਮੁਗ਼ਲ ਹਕੂਮਤ ਵੱਲੋਂ ਜਦੋਂ ਸ਼ਾਹੀ ਫਰਮਾਨ ਜਾਰੀ ਕਰ ਕੇ ਦਸਤਾਰ ਸਜਾਉਣ ’ਤੇ ਪਾਬੰਦੀ ਲਗਾ ਕੇ ਇੱਕ ਵਿਸ਼ੇਸ਼ ਵਰਗ ਵਾਸਤੇ ਇਸ ਹੱਕ ਨੂੰ ਰਾਖਵਾਂ ਕੀਤਾ ਗਿਆ ਤਾਂ ਛੇਵੇਂ ਗੁਰੂ ਹਰਿਗੋਬਿੰਦ ਸਾਹਿਬ ਨੇ ਇਸ ਹੁਕਮ ਦੀ ਪ੍ਰਵਾਹ ਨਾ ਕਰਦਿਆਂ ਸਿੱਖਾਂ ਨੂੰ ਸੁੰਦਰ ਦਸਤਾਰਾਂ ਸਜਾਉਣ ਦਾ ਹੁਕਮ ਦਿੱਤਾ। ਗੁਰੂ ਜੀ ਖ਼ੁਦ ਵੀ ਸੁੰਦਰ ਦਸਤਾਰ ਸਜਾਉਂਦੇ ਸਨ, ਜਿਸ ਦੀ ਗਵਾਹੀ ਢਾਡੀ ਨੱਥਾ ਮੱਲ ਤੇ ਅਬਦੁੱਲਾ ਦੀ ਵਾਰ ਵਿੱਚੋਂ ਮਿਲਦੀ ਹੈ। ਇਸ ਵਿੱਚ ਗੁਰੂ ਜੀ ਦੀ ਦਸਤਾਰ ਸਬੰਧੀ ਵਡਿਆਈ ਕੀਤੀ ਗਈ ਹੈ: ਦੋ ਤਲਵਾਰਾਂ ਬੱਧੀਆਂ, ਇਕ ਮੀਰ ਦੀ ਇਕ ਪੀਰ ਦੀ। ਇਕ ਅਜ਼ਮਤ ਦੀ ਇਕ ਰਾਜ ਦੀ, ਇਕ ਰਾਖੀ ਕਰੇ ਵਜ਼ੀਰ ਦੀ। ਹਿੰਮਤ ਬਾਹਾਂ ਕੋਟ ਗੜ੍ਹ ,ਦਰਵਾਜ਼ਾ ਬਲਖ ਬਖੀਰ ਦੀ। ਨਾਲ ਸਿਪਾਹੀ ਨੀਲ ਨਲ, ਮਾਰ ਦੁਸ਼ਟਾਂ ਕਰੇ ਤਗੀਰ ਦੀ, ਪੱਗ ਤੇਰੀ ਕੀ ਜਹਾਂਗੀਰ ਦੀ।
ਧਾਰਮਿਕ ਨਿਸ਼ਾਨੀ ਹੋਣ ਦੇ ਨਾਲ-ਨਾਲ ਪੱਗੜੀ ਦਾ ਸੱਭਿਆਚਾਰ ਵਿੱਚ ਵੀ ਮਹੱਤਵਪੂਰਣ ਸਥਾਨ ਰਿਹਾ ਹੈ। ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਂਦਾ ਹੈ। ਦਸਤਾਰ ਸਭਿਆਚਾਰ ਸਮਾਜਿਕ ਪਰਿਪੇਖ,ਪਂਜਾਬੀ ਪਹਿਰਾਵਾ ਭਾਵੇਂ ਕਿ ਅੰਦਰੂਨੀ ਅਤੇ ਬਹਿਰੂਨੀ ਪ੍ਰਵਾਨ ਬਹਿਰੂਨੀ ਪ੍ਰਭਾਵਾਂ ਆਧੀਨ ਬਦਲਦਾ ਰਹਿੰਦਾ ਹੈ। ਪ੍ਰੰਤੂ ਫਿਰ ਵੀ ਪੰਜਾਬੀ ਪੱਗੜੀ ਤੇ ਪੰਜਾਬਣ ਦੀ ‘ਚੁੰਨੀ’ ਦੋਹਾਂ ਨੂੰ ਇੱਜਤ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਪੱਗ ਪੰਜਾਬ ਵਿੱਚ ਲੰਮੇ ਤੋ ਇੱਜਤ ਅਤੇ ਸਮਾਜਿਕ ਰੁਤਬੇ ਨਾਲ ਜੁੜੀ ਰਹੀ ਹੈ। ਕਿਸੇ ਵੀ ਸਮਾਜ ਵਿੱਚ ਜੰਮਣ, ਵਿਆਹੁਣ ਅਤੇ ਮਰਨ ਸਮੇ, ਇੱਜਤ ਆਬਰੂ ਦੀ ਪ੍ਰਤੀਕ ਦਸਤਾਰ ਸਿੱਖ ਧਰਮ ਵਿਚ, ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਸਮੇਂ ਤੋਂ ਪ੍ਰਚਲਿਤ ਸੀ, ਉਸ ਸਮੇਂ ਵਿੱਚ ਇਹ ਵੱਡਪਣ ਦੇ ਪ੍ਰਤੀਕ ਵਜੋ ਸਿਰੋਪੇ ਵਜੋ ਦਿਤੀ ਜਾਂਦੀ ਸੀ।