‘ਮੈਨੂੰ ਆਪਣੇ ਪਤੀ ‘ਤੇ ਮਾਣ ਹੈ। ਉਨ੍ਹਾਂ ਨੇ ਦੇਸ਼ ਲਈ ਆਪਣੀ ਜਾਨ ਦੇ ਦਿੱਤੀ, ਇਹ ਬੋਲ ਮਨਦੀਪ ਕੌਰ ਪਤਨੀ ਨਾਇਕ ਮਨਦੀਪ ਸਿੰਘ ਜੋ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ ਸੀ, ਨੇ ਕਹੇ।
ਮਨਦੀਪ ਕੌਰ ਨੇ ਦੱਸਿਆ ਕਿ ਉਸ ਨੇ ਅਜੇ ਐਤਵਾਰ ਹੀ ਆਪਣੀ ਪਤੀ ਨਾਲ ਫੋਨ ‘ਤੇ ਗੱਲ ਕੀਤੀ ਸੀ ਤੇ ਉਸ ਨੇ ਕਦੇ ਸੁਪਨੇ ਵਿਚ ਵੀ ਇਹ ਗੱਲ ਨਹੀਂ ਸੋਚੀ ਸੀ ਕਿ ਅਸੀਂ ਦੁਬਾਰਾ ਗੱਲ ਨਹੀਂ ਕਰ ਸਕਾਂਗੇ।
ਮਨਦੀਪ ਸਿੰਘ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਛੱਠਾ ਸ਼ੀਰਾ ਦਾ ਵਸਨੀਕ ਸੀ। ਨਾਇਬ ਸੂਬੇਦਾਰ ਜਸਵਿੰਦਰ ਸਿੰਘ ਅਤੇ ਸਿਪਾਹੀ ਗੱਜਣ ਸਿੰਘ ਜੋ ਕਿ ਪੁੰਛ ਵਿਚ ਅੱਤਵਾਦੀਆਂ ਨਾਲ ਮੁੱਠਭੇੜ ਦੌਰਾਨ ਮਾਰੇ ਗਏ ਸਨ, ਵੀ ਪੰਜਾਬ ਦੇ ਹੀ ਰਹਿਣ ਵਾਲੇ ਸਨ। ਤਿੰਨਾਂ ਸ਼ਹੀਦਾਂ ਦੀ ਮ੍ਰਿਤਕ ਦੇਹ ਬੁੱਧਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਵਿਚ ਪਹੁੰਚਾਈ ਜਾਵੇਗੀ ਤੇ ਮੁੱਖ ਮੰਤਰੀ ਚੰਨੀ ਇੱਕ ਫੌਜੀ ਦੇ ਸਸਕਾਰ ਵਿਚ ਸ਼ਾਮਲ ਵੀ ਹੋਣਗੇ।
ਇਹ ਵੀ ਪੜ੍ਹੋ : ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ’ਤੇ ਕੰਡੀ ਇਲਾਕੇ ਦੇ ਵਿਕਾਸ ਲਈ ਵਿਸ਼ੇਸ਼ ਮੰਤਰਾਲਾ ਬਣਾਏਗੀ : ਸੁਖਬੀਰ ਬਾਦਲ
ਮਨਦੀਪ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਿਆ ਹੈ। ਇੱਕ ਪੁੱਤਰ 3 ਸਾਲ ਦਾ ਹੈ ਜਦੋਂ ਕਿ ਇੱਕ ਦੀ ਉਮਰ ਸਿਰਫ ਸਵਾ ਮਹੀਨਾ ਹੈ। ਮਨਦੀਪ ਦੀ ਮੌਤ ਦੀ ਖਬਰ ਮਿਲਦਿਆਂ ਹੀ ਪੂਰੇ ਪਿੰਡ ਵਿਚ ਮਾਤਮ ਛਾ ਗਿਆ। ਇਸ ਤਰ੍ਹਾਂ ਦਾ ਮਾਹੌਲ ਨਾਇਬ ਸੂਬੇਦਾਰ ਜਸਵਿੰਦਰ ਸਿੰਘ ਤੇ ਸਿਪਾਹੀ ਗੱਜਣ ਸਿੰਘ ਦੇ ਘਰ ਵੀ ਦੇਖਣ ਨੂੰ ਮਿਲਿਆ।
27 ਸਾਲਾ ਗੱਜਣ ਪੰਜਾਬ ਦੇ ਜਿਲ੍ਹਾ ਰੂਪਨਗਰ ਦੇ ਪਿੰਡ ਪੰਚਰੰਡਾ ਦਾ ਵਸਨੀਕ ਸੀ। ਉਹ ਚਾਰ ਭਰਾਵਾਂ ਵਿਚੋਂ ਸਭ ਤੋਂ ਛੋਟਾ ਸੀ ਅਤੇ ਇਸੇ ਸਾਲ ਫਰਵਰੀ ਵਿਚ ਉਸ ਦਾ ਵਿਆਹ ਹੋਇਆ ਸੀ। ਗੱਜਣ ਨੇ ਬੁੱਧਵਾਰ ਨੂੰ ਘਰ ਵਾਪਸ ਪਰਤਣਾ ਸੀ। ਗੱਜਣ ਦੇ ਵੱਡੇ ਭਰਾ ਅਮਰਜੀਤ ਸਿੰਘ ਨੇ ਦੱਸਿਆ ਕਿ ਸੋਮਵਾਰ ਨੂੰ ਹੀ ਉਨ੍ਹਾਂ ਦੇ ਪਰਿਵਾਰ ਨੂੰ ਇਹ ਖਬਰ ਮਿਲੀ ਕਿ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਗੱਜਣ ਸਿੰਘ ਸ਼ਹੀਦ ਹੋ ਗਿਆ ਹੈ।
Chana Recipe | ਨਰਾਤਿਆਂ ‘ਚ ਭੋਗ ਲਈ ਮਸਾਲੇਦਾਰ ਚਨੇ | Black Chana Masala | Easy Chana Masala
39 ਸਾਲਾ ਜਸਵਿੰਦਰ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਮਾਨਾਂ ਤਲਵੰਡੀ ਦਾ ਵਸਨੀਕ ਸੀ। ਉਸ ਦਾ ਵੱਡਾ ਭਰਾ ਰਾਜਿੰਦਰ ਸਿੰਘ ਵੀ ਫੌਜ ਤੋਂ ਰਿਟਾਇਰ ਹੈ, ਨੇ ਦੱਸਿਆ ਕਿ ਜਸਵਿੰਦਰ ਨੇ 18 ਸਾਲ ਦੀ ਉਮਰ ਵਿਚ ਫੌਜ ਜੁਆਇਨ ਕੀਤੀ ਸੀ। ਉਸ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਹਰਭਜਨ ਸਿੰਘ ਵੀ ਫੌਜ ਵਿੱਚ ਸਨ। ਕੁਝ ਮਹੀਨੇ ਪਹਿਲਾਂ ਉਨ੍ਹਾਂ ਦੀ ਕੋਰੋਨਾ ਕਾਰਨ ਮੌਤ ਹੋਈ ਸੀ। 2006 ਵਿਚ ਜਸਵਿੰਦਰ ਨੂੰ ਸੈਨਾ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਸੀ। ਜਸਵਿੰਦਰ ਆਪਣੇ ਪਿੱਛੇ ਪਤਨੀ ਸੁਖਪ੍ਰੀਤ ਕੌਰ (35) ਤੇ ਬੇਟੀ ਹਰਨੂਰ ਕੌਰ (11) ਅਤੇ ਪੁੱਤਰ ਵਿਕਰਮਜੀਤ (13) ਸਾਲ ਦੇ ਛੱਡ ਗਏ ਹਨ। ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਫੌਜੀਆਂ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਇੱਕ ਸਰਕਾਰੀ ਨੌਕਰੀ ਤੇ 50 ਲੱਖ ਐਕਸ ਗ੍ਰੇਸ਼ੀਆ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ।