ਪੰਜਾਬ ਵਿਚ ਚੋਰੀ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ ਕਿ ਅੱਜ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਫਾਜ਼ਿਲਕਾ ਦੇ ਪੰਜਾਬ ਨੈਸ਼ਨਲ ਬੈਂਕ ਵਾਲੀ ਗਲੀ ‘ਚ ‘ਆਪ’ ਦੇ ਆਗੂ ਅਤੇ ਵਪਾਰ ਵਿੰਗ ਦੇ ਜ਼ੋਨਲ ਸਕੱਤਰ ਅਰੁਣ ਵਧਵਾ ਦੇ ਘਰ ਦੋ ਨੌਜਵਾਨਾਂ ਨੇ ਚੋਰੀ ਕਰਨ ਦੀ ਅਸਫਲ ਕੋਸ਼ਿਸ਼ ਕੀਤੀ। ਜਿਸ ‘ਚੋਂ 1 ਚੋਰ ਨੂੰ ਲੋਕਾਂ ਨੇ ਮੌਕੇ ‘ਤੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਰੁਣ ਵਧਵਾ ਨੇ ਦੱਸਿਆ ਕਿ ਉਨ੍ਹਾਂ ਦਾ ਘਰ PNB ਗਲੀ ਵਿੱਚ ਹੈ। ਉੱਥੇ ਤਰਖਾਣ ਕੰਮ ਕਰ ਰਹੇ ਸਨ। ਦੁਪਹਿਰ ਨੂੰ ਉਹ ਖਾਣਾ ਖਾਣ ਲਈ ਗਏ ਹੋਏ ਸਨ। ਇਸ ਦੌਰਾਨ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਪਿਛਲੇ ਪਾਸਿਓਂ ਖਾਲੀ ਪਏ ਮਕਾਨ ‘ਤੋਂ 0 ਮਿੰਟਾਂ ਦੇ ਅੰਦਰ 2 ਚੋਰ ਉਨ੍ਹਾਂ ਦੇ ਘਰ ‘ਚ ਦਾਖਲ ਹੋ ਗਏ। ਉਨ੍ਹਾਂ ਦੱਸਿਆ ਇਸ ਘਟਨਾ ਦੌਰਾਨ ਉਸ ਦੇ ਘਰ ਦੀਆਂ ਔਰਤਾਂ ਘਰ ਦੀ ਛੱਤ ‘ਤੇ ਮੌਜੂਦ ਸਨ। ਉਨ੍ਹਾਂ ਨੇ ਚੋਰਾਂ ਨੂੰ ਘਰ ‘ਚ ਦਾਖਲ ਹੁੰਦੇ ਦੇਖਿਆ।
ਇਹ ਵੀ ਪੜ੍ਹੋ : CM ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ ‘ਤੇ ਕੀਤੀ ਚਰਚਾ
ਚੋਰਾਂ ਨੇ ਘਰ ਦੇ ਬਾਥਰੂਮ ਅਤੇ ਰਸੋਈ ਵਿੱਚ ਲਗਾਈਆਂ ਪਾਣੀ ਦੀਆਂ ਟੂਟੀਆਂ ਚੋਰੀ ਕੀਤੀਆਂ ਅਤੇ ਕੰਧ ਟੱਪ ਕੇ ਫਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗੇ। ਇਸ ਦੌਰਾਨ ਔਰਤਾਂ ਨੇ ਰੌਲਾ ਪਾਇਆ। ਰੌਲਾ ਸੁਣ ਕੇ ਗਲੀ ਦੇ ਲੋਕਾਂ ਨੇ ਭੱਜਣ ਵਾਲੇ ਚੋਰਾਂ ਵਿੱਚੋਂ ਇੱਕ ਨੂੰ ਫੜ ਲਿਆ। ਪਰ ਦੂਜਾ ਮੌਕਾ ਮਿਲਦੇ ਹੀ ਉੱਥੋਂ ਫਰਾਰ ਹੋ ਗਿਆ। ਮਾਮਲੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਦੋਸ਼ੀ ‘ਤੋਂ ਪੁੱਛਗਿੱਛ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਦੂੱਜੇ ਚੋਰ ਦੀ ਭਾਲ ‘ਚ ਜੁਟ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: