ਲੁਧਿਆਣਾ ਜ਼ਿਲ੍ਹੇ ਵਿੱਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਸ਼ਰਾਰਤੀ ਅਨਸਰ ਗੁਰਦੁਆਰਾ ਸਾਹਿਬ ਦੀ ਗੋਲਕ ‘ਤੇ ਵੀ ਹੱਥ ਸਾਫ ਕਰਨ ਲੱਗ ਪਏ ਹਨ। ਅਜਿਹੀ ਹੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ, ਜੋਕਿ ਥਾਣਾ ਮੇਹਰਬਾਨ ਇਲਾਕੇ ਦੀ ਹੈ। ਦੇਰ ਰਾਤ 4 ਬਦਮਾਸ਼ਾਂ ਨੇ ਰਾਹੋਂ ਰੋਡ ਸਥਿਤ ਪਿੰਡ ਕੱਕਾ ਦੇ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋ ਗਏ। ਗੁਰਦੁਆਰਾ ਸਾਹਿਬ ‘ਚ ਰੱਖੀ ਗੋਲਕ ਚੋਰ ਲੈ ਗਏ। ਸ਼ਰਾਰਤੀ ਅਨਸਰ ਗੋਲਕ ਚੋਰੀ ਕਰਕੇ ਗੁਰਦੁਆਰਾ ਸਾਹਿਬ ਤੋਂ ਬਾਹਰ ਨਿਕਲ ਗਏ।
ਦੱਸਿਆ ਜਾ ਰਿਹਾ ਹੈ ਕਿ ਗੋਲਕ ‘ਚ ਕਰੀਬ 8 ਤੋਂ 10 ਹਜ਼ਾਰ ਰੁਪਏ ਦੀ ਨਕਦੀ ਸੀ। ਜਦੋਂ ਗ੍ਰੰਥੀ ਹਰਦੇਵ ਸਿੰਘ ਗੁਰਦੁਆਰੇ ਆਇਆ ਤਾਂ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਉਸ ਨੇ ਦੇਖਿਆ ਕਿ ਗੁਰਦੁਆਰੇ ਦੇ ਗੇਟ ਦਾ ਜਿੰਦਰਾ ਟੁੱਟਿਆ ਹੋਇਆ ਹੈ। ਅੰਦਰ ਜਾ ਕੇ ਦੇਖਿਆ ਤਾਂ ਗੋਲਕ ਗਾਇਬ ਹੋਈ। ਹਰਦੇਵ ਨੇ ਤੁਰੰਤ ਪ੍ਰਧਾਨ ਸੰਤੋਖ ਸਿੰਘ ਅਤੇ ਪੁਲੀਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਸੀਸੀਟੀਵੀ ਕੈਮਰੇ ਚੈੱਕ ਕੀਤੇ।
ਇਹ ਵੀ ਪੜ੍ਹੋ : ਪੰਜਾਬ ਦੀ ਸੜਕ ‘ਤੇ ਜਾਮ ਤੋਂ ਪ੍ਰੇਸ਼ਾਨ ਹੋਏ ਅਨਿਲ ਵਿੱਜ, CM ਮਾਨ ਨੂੰ ਚਿੱਠੀ ਲਿਖ ਦਿੱਤੀ ਸਲਾਹ
ਕੈਮਰਿਆਂ ਵਿੱਚ ਮੁਲਜ਼ਮਾਂ ਦੀਆਂ ਹਰਕਤਾਂ ਕੈਦ ਹੋ ਗਈਆਂ। ਚਾਰੋਂ ਮੁਲਜ਼ਮਾਂ ਨੇ ਮੂੰਹ ਢਕੇ ਹੋਏ ਸਨ। ਪੁਲਿਸ ਨੇ ਇਸ ਮਾਮਲੇ ਵਿੱਚ ਗੁਰਦੁਆਰਾ ਸਾਹਿਬ ਦੇ ਮੁਖੀ ਸੰਤੋਖ ਸਿੰਘ ਦੀ ਸ਼ਿਕਾਇਤ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਲਾਡੋਵਾਲ ਇਲਾਕੇ ‘ਚ ਵੀ ਗੁਰਦੁਆਰਾ ਸਾਹਿਬ ਦੀ ਗੋਲਕ ਚੋਰੀ ਹੋ ਗਈ ਸੀ ਪਰ ਦੋਸ਼ੀ ਅੱਜ ਤੱਕ ਫੜੇ ਨਹੀਂ ਗਏ।
ਪਿੰਡ ਦੇ ਲੋਕਾਂ ਨੇ ਦੱਸਿਆ ਕਿ ਇਲਾਕੇ ਦੇ ਕੁਝ ਲੋਕਾਂ ਵੱਲੋਂ ਨਾਜਾਇਜ਼ ਕਲੋਨੀਆਂ ਕੱਟੀਆਂ ਗਈਆਂ ਹਨ। ਇਨ੍ਹਾਂ ਹੀ ਕਲੋਨੀਆਂ ਵਿੱਚ ਬਾਹਰਲੇ ਲੋਕ ਰਹਿੰਦੇ ਹਨ, ਜਿਨ੍ਹਾਂ ਦਾ ਪੁਲਿਸ ਕੋਲ ਵੀ ਕੋਈ ਰਿਕਾਰਡ ਨਹੀਂ ਹੈ। ਅਜੇ ਕੁਝ ਦਿਨ ਪਹਿਲਾਂ ਹੀ ਪਿੰਡ ਵਿੱਚ ਇੱਕ ਟਰੈਕਟਰ ਵੀ ਚੋਰੀ ਹੋ ਗਿਆ ਸੀ, ਜਿਸ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗਾ।
ਵੀਡੀਓ ਲਈ ਕਲਿੱਕ ਕਰੋ -: