ਨਵੀਂ ਦਿੱਲੀ : ਅਦਾਕਾਰਾ ਸੋਨਮ ਕਪੂਰ ਦੇ ਦਿੱਲੀ ਸਥਿਤ ਘਰ ‘ਤੇ ਕੰਮ ਕਰਨ ਵਾਲੀ ਨਰਸ ਨੂੰ ਫਰਵਰੀ ‘ਚ ਕਥਿਤ ਤੌਰ ‘ਤੇ 2.4 ਕਰੋੜ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰਨ ਦੇ ਦੋਸ਼ ‘ਚ ਉਸ ਦੇ ਪਤੀ ਨਾਲ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਬੁੱਧਵਾਰ ਨੂੰ ਪੁਲਿਸ ਨੇ ਦਿੱਤੀ।
ਪੁਲਿਸ ਨੇ ਦੱਸਿਆ ਕਿ ਅਪਰਨਾ ਰੂਥ ਵਿਲਸਨ ਨੂੰ ਪੌਸ਼ ਅੰਮ੍ਰਿਤਾ ਸ਼ੇਰਗਿੱਲ ਮਾਰਗ ਸਥਿਤ ਘਰ ਵਿੱਚ ਅਦਾਕਾਰਾ ਦੀ ਸੱਸ ਦੀ ਦੇਖਭਾਲ ਕਰਨ ਲਈ ਰਖਿਆ ਗਿਆ ਸੀ। ਵਿਲਸਨ ਦਾ ਪਤੀ ਨਰੇਸ਼ ਕੁਮਾਰ ਸਾਗਰ ਸ਼ਕਰਪੁਰ ਵਿੱਚ ਇੱਕ ਪ੍ਰਾਈਵੇਟ ਫਰਮ ਵਿੱਚ ਅਕਾਊਂਟੈਂਟ ਹੈ।
ਪੁਲਿਸ ਨੇ ਦੱਸਿਆ ਕਿ ਇਹ ਚੋਰੀ 11 ਫਰਵਰੀ ਨੂੰ ਹੋਈ ਸੀ ਅਤੇ 23 ਫਰਵਰੀ ਨੂੰ ਤੁਗਲਕ ਰੋਡ ਪੁਲਿਸ ਸਟੇਸ਼ਨ ਵਿੱਚ ਇਸ ਦੀ ਸੂਚਨਾ ਮਿਲਣ ‘ਤੇ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ ਸੀ।
ਇਸ ਦੀ ਸ਼ਿਕਾਇਤ ਸੋਨਮ ਕਪੂਰ ਅਤੇ ਉਸਦੇ ਪਤੀ ਆਨੰਦ ਆਹੂਜਾ ਦੇ ਘਰ ਦੀ ਮੈਨੇਜਰ ਨੇ ਦਰਜ ਕਰਵਾਈ ਸੀ, ਜਿੱਥੇ 20 ਤੋਂ ਵੱਧ ਲੋਕ ਕੰਮ ਕਰਦੇ ਹਨ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਵੀਂ ਦਿੱਲੀ ਜ਼ਿਲ੍ਹੇ ਦੀ ਸਪੈਸ਼ਲ ਸਟਾਫ਼ ਬ੍ਰਾਂਚ ਦੀ ਇੱਕ ਟੀਮ ਦੇ ਨਾਲ ਮੰਗਲਵਾਰ ਰਾਤ ਨੂੰ ਸਰਿਤਾ ਵਿਹਾਰ ਵਿੱਚ ਛਾਪੇਮਾਰੀ ਕੀਤੀ। ਉਨ੍ਹਾਂ ਨੇ ਵਿਲਸਨ ਅਤੇ ਉਸਦੇ ਪਤੀ ਨੂੰ ਗ੍ਰਿਫਤਾਰ ਕੀਤਾ। ਸੂਤਰਾਂ ਮੁਤਾਬਕ ਕਿ ਚੋਰੀ ਹੋਏ ਗਹਿਣੇ ਅਤੇ ਨਕਦੀ ਬਰਾਮਦ ਹੋਣੀ ਬਾਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”
ਪੁਲਿਸ ਨੇ ਦੱਸਿਆ ਕਿ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੰਮ੍ਰਿਤਾ ਸ਼ੇਰਗਿੱਲ ਮਾਰਗ ਵਾਲੇ ਘਰ ‘ਤੇ ਕੰਮ ਕਰਨ ਵਾਲੇ ਜ਼ਿਆਦਾਤਰ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਹੈ।
ਤੁਗਲਕ ਰੋਡ ਪੁਲਿਸ ਸਟੇਸ਼ਨ ਨੇ ਇਸ ਮਾਮਲੇ ਨੂੰ ਜਾਂਚ ਲਈ ਨਵੀਂ ਦਿੱਲੀ ਜ਼ਿਲ੍ਹੇ ਦੀ ਸਪੈਸ਼ਲ ਸਟਾਫ਼ ਬ੍ਰਾਂਚ ਨੂੰ ਟਰਾਂਸਫਰ ਕਰ ਦਿੱਤਾ ਸੀ, ਉਨ੍ਹਾਂ ਨੇ ਕਿਹਾ ਕਿ ਕ੍ਰਾਈਮ ਬ੍ਰਾਂਚ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।