ਕਾਂਗਰਸ ਦੇ ਸਾਬਕਾ ਵਿਧਾਇਕ ਤੇ ਸੀਨੀਅਰ ਨੇਤਾ ਹਰਮਿੰਦਰ ਸਿੰਘ ਗਿੱਲ ਦੇ ਅੰਮ੍ਰਿਤਸਰ ਸਥਿਤ ਘਰ ਵਿਚ ਚੋਰਾਂ ਨੇ ਵੱਡੀ ਚੋਰੀ ਕੀਤੀ ਹੈ। ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ ਈ-ਬਲਾਕ ਸਥਿਤ ਹਰਮਿੰਦਰ ਸਿੰਘ ਗਿੱਲ ਦੇ ਘਰ ਵਿਚ ਚੋਰਾਂ ਨੇ ਹੱਥ ਸਾਫ ਕਰਕੇ 20 ਤੋਂ 25 ਲੱਖ ਰੁਪਏ ਦੇ ਜ਼ੇਵਰਾਤ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ ਹੈ।
ਹਰਮਿੰਦਰ ਸਿੰਘ ਗਿੱਲ ਘਟਨਾ ਸਮੇਂ ਪੰਜਾਬ ਤੋਂ ਬਾਹਰ ਸਨ ਤੇ ਬੀਤੀ ਰਾਤ ਹੀ ਘਰ ਪਰਤੇ ਹਨ। ਪੁਲਿਸ ਨੇ ਇਸ ਸਬੰਧੀ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿਚ ਮਾਮਲਾ ਦਰਜ ਕੀਤਾ ਹੈ। ਏਸੀਪੀ ਵੀਰੇਂਦਰ ਸਿੰਘ ਖੋਸਾ ਨੇ ਇਸ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “
