ਪੰਜਾਬ ‘ਚ ਕਾਂਗਰਸ ਦੇ ਸਾਬਕਾ ਮੰਤਰੀਆਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੂਬੇ ਦੀ ਨਵੀਂ ‘ਆਪ’ ਸਰਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਓਪੀ ਸੋਨੀ ਤੋਂ ਪੁੱਛਗਿੱਛ ਕਰ ਸਕਦੀ ਹੈ। ਮਾਨ ਸਰਕਾਰ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਸਾਬਕਾ ਟਰਾਂਸਪੋਰਟ ਮੰਤਰੀ ਵੜਿੰਗ ਨੇ ਸਰਕਾਰੀ ਬੱਸਾਂ ਵਿੱਚ ਘਟੀਆ ਕੁਆਲਿਟੀ ਦੀ ਬਾਡੀ ਪੁਆਈ। ਦੂਜੇ ਪਾਸੇ ਓਪੀ ਸੋਨੀ ਨੇ ਭਤੀਜੇ ਦੇ ਨਾਂ ’ਤੇ ਅਰਬਾਂ ਦੀ ਜਾਇਦਾਦ ਕੁਝ ਰੁਪਇਆਂ ਵਿੱਚ ਲੀਜ਼ ’ਤੇ ਲੈ ਲਈ। ਭੁੱਲਰ ਨੇ ਕਿਹਾ ਕਿ ਜੇ ਕੋਈ ਗੜਬੜੀ ਮਿਲੀ ਤਾਂ ਸਰਕਾਰ ਸਖ਼ਤ ਕਾਰਵਾਈ ਕਰੇਗੀ। ਇਸ ਸਮੇਂ ਰਾਜਾ ਵੜਿੰਗ ਪੰਜਾਬ ਵਿੱਚ ਕਾਂਗਰਸ ਦੇ ਪ੍ਰਧਾਨ ਵੀ ਹਨ।
ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਸਨ। ਇਸ ਦੌਰਾਨ ਸਰਕਾਰ ਨੇ 825 ਨਵੀਆਂ ਬੱਸਾਂ ਦੀ ਖਰੀਦੀਆਂ ਲਨ। ਨਵੇਂ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬਾਡੀ ਜੈਪੁਰ ਤੋਂ ਬਣੀ ਸੀ। ਬੱਸਾਂ ਦੀ ਇਹ ਬਾਡੀ ਬਹੁਤ ਹੀ ਘਟੀਆ ਕੁਆਲਿਟੀ ਦੀ ਸੀ। ਜੈਪੁਰ ਤੋਂ ਹੀ ਬੱਸਾਂ ਦੀ ਬਾਡੀ ਕਿਉਂ ਬਣਵਾਈ? ਪੰਜਾਬ ਜਾਂ ਹਰਿਆਣਾ ਤੋਂ ਕਿਉਂ ਨਹੀਂ ਪਵਾਈ ਗਈ? ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਰਾਜਾ ਵੜਿੰਗ ਨੂੰ ਬੁਲਾ ਕੇ ਪੁੱਛਗਿੱਛ ਵੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਦੂਜੇ ਪਾਸੇ ਓਪੀ ਸੋਨੀ ਕਾਂਗਰਸ ਸਰਕਾਰ ਵਿੱਚ ਉਪ ਮੁੱਖ ਮੰਤਰੀ ਸਨ। ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਸੋਨੀ ਨੇ ਭਾਈ-ਭਤੀਜਾਵਾਦ ਕੀਤਾ। ਉਨ੍ਹਾਂ ਨੇ ਅਰਬਾਂ ਰੁਪਏ ਦੀ ਜਾਇਦਾਦ ਆਪਣੇ ਭਤੀਜੇ ਦੇ ਨਾਂ ‘ਤੇ ਕੁਝ ਰੁਪਇਆਂ ‘ਚ ਲੀਜ਼ ‘ਤੇ ਕਰ ਦਿੱਤੀ। ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਲੀਜ਼ ਰੱਦ ਕਰ ਦਿੱਤੀ ਜਾਵੇਗੀ। ਜੋ ਵੀ ਦੋਸ਼ੀ ਹੋਵੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।