ਸ੍ਰੀ ਦਰਬਾਰ ਸਾਹਿਬ ਵਿਖੇ ਸ਼ਨੀਵਾਰ ਨੂੰ ਵਾਪਰੀ ਮੰਦਭਾਗੀ ਘਟਨਾ ਦੀ ਨਿਖੇਧੀ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਦਰਦਨਾਕ ਘਟਨਾ ਵਾਪਰੀ ਹੈ। ਇਸ ਘਟਨਾ ‘ਤੇ ਜਿੰਨਾ ਵੀ ਦੁੱਖ ਪ੍ਰਗਟਾਇਆ ਜਾਵੇ, ਓਨਾ ਥੋੜ੍ਹਾ ਹੈ।
ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕੌਮ ਇੰਨੀ ਵੱਡੀ ਬੇਅਦਬੀ ਸਹਾਰ ਨਹੀਂ ਸਕਦੀ। ਇਸ ਵਿੱਚ ਕੋਈ ਵੱਡੀ ਸਾਜ਼ਿਸ਼ ਹੋ ਸਕਦੀ ਹੈ, ਇਸ ਨੂੰ ਬੇਕਨਾਬ ਕਰਨਾ ਬਹੁਤ ਜ਼ਰੂਰੀ ਹੈ।
ਸ. ਬਾਦਲ ਨੇ ਕਿਹਾ ਕਿ ਇਸ ਘਟਨਾ ਦੀ ਕੇਂਦਰ ਸਰਕਾਰ ਜਾਂ ਕਿਸੇ ਜੁਡੀਸ਼ੀਅਲ ਏਜੰਸੀ ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਕਿਉਂਕਿ ਇਸ ਘਟਨਾ ਨਾਲ ਲੋਕਾਂ ਦੇ ਹਿਰਦਿਆਂ ਨੂੰ ਡੂੰਘੀ ਸੱਟ ਪੁੱਜੀ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਸ ਘਟਨਾ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਿੱਖ ਸੰਗਤਾਂ ਨੂੰ ਠੇਸ ਪਹੁੰਚਾਉਣ ਵਾਲੀ ਇਸ ਘਟਨਾ ਦੀ ਹਰ ਪਾਸੇ ਨਿਖੇਧੀ ਹੋ ਰਹੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਧਾਮੀ ਨੇ ਵੀ ਇਸ ਨੂੰ ਇੱਕ ਸੋਚੀ-ਸਮਝੀ ਸਾਜ਼ਿਸ਼ ਦੱਸਿਆ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਘਟਨਾ ਨੂੰ ਲੈ ਕੇ ਪੁਲਿਸ ਦਾ ਵੱਡਾ ਬਿਆਨ, ਦੱਸਿਆ ਕਿਵੇਂ ਅੰਦਰ ਪੁੱਜਾ ਦੋਸ਼ੀ
ਦੱਸਣਯੋਗ ਹੈ ਕਿ ਅੱਜ ਸ਼ਾਮ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਸ਼ਾਮ ਜਿਸ ਵੇਲੇ ਰਹਿਰਾਸ ਸਾਹਿਬ ਦਾ ਪਾਠ ਚੱਲ ਰਿਹਾ ਸੀ ਤਾਂ ਇੱਕ ਵਿਅਕਤੀ ਗੁਰੂ ਸਾਹਿਬ ਜੀ ਦੇ ਸੁਸ਼ੋਭਿਤ ਵਾਲੀ ਥਾਂ ‘ਤੇ ਜੰਗਲਾ ਟੱਪ ਕੇ ਆ ਗਿਆ ਅਤੇ ਉਸ ਨੇ ਰੁਮਾਲਾ ਸਾਹਿਬ ‘ਤੇ ਪੈਰ ਰੱਖ ਦਿੱਤਾ ਪਰ ਉਸ ਨੂੰ ਗੁਰੂ ਗ੍ਰੰਥ ਸਾਹਿਬ ਕੋਲ ਜਾਣ ਤੋਂ ਪਹਿਲਾਂ ਹੀ ਮੌਕੇ ‘ਤੋਂ ਹੀ ਕਾਬੂ ਕਰ ਲਿਆ ਗਿਆ। ਇਸ ਤੋਂ ਬਾਅਦ ਗੁੱਸੇ ਵਿੱਚ ਆਈ ਭੀੜ ਨੇ ਉਸ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।