ਮੇਘਾਲਿਆ ਦੇ ਰਾਜਪਾਲ ਸਤਪਾਲ ਮਲਿਕ ਨੇ ਕਿਸਾਨ ਅੰਦੋਲਨਕਾਰੀਆਂ ਵੱਲੋਂ ਪਿਛਲੇ ਸਾਲ ਲਾਲ ਕਿਲ੍ਹੇ ‘ਤੇ ਨਿਸ਼ਾਨ ਸਾਹਿਬ ਲਗਾਏ ਜਾਣ ਨੂੰ ਸਹੀ ਠਹਿਰਾਉਂਦੇ ਹੋਏ ਕਿਹਾ ਕਿ ਇਸ ਵਿਚ ਕੁਝ ਵੀ ਗਲਤ ਨਹੀਂ ਸੀ। ਇਹ ਕਿਸਾਨਾਂ ਦਾ ਹੱਕ ਸੀ। ਕਿਸਾਨ ਅੰਦੋਲਨ ਲਈ ਇੱਕ ਵਾਰ ਫਿਰ ਕੇਂਦਰ ਸਰਕਾਰ ਤੇ ਉਸ ਦੇ ਨੇਤਾਵਾਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਮਲਿਕ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਸੱਤਾ ਬਦਲਣ ਅਤੇ ਕਿਸਾਨਾਂ ਦੀ ਸਰਕਾਰ ਬਣਾਉਣ ਲਈ ਇੱਕਜੁੱਟ ਹੋਣ।
ਇਹ ਵੀ ਪੜ੍ਹੋ : ਯੁੱਧ ਖੇਤਰ ‘ਚ ਫਸੇ ਯੂਕਰੇਨੀ ਪਤਨੀ ਤੇ ਪੁੱਤ ਨੂੰ ਕੱਢਣ ਲਈ ਭਾਰਤੀ ਨੌਜਵਾਨ ਨੇ ਮੰਗੀ PM ਮੋਦੀ ਤੋਂ ਮਦਦ
ਉਨ੍ਹਾਂ ਕਿਹਾ ਕਿ ਉਹ ਰਾਜਪਾਲ ਦੇ ਅਹੁਦੇ ‘ਤੇ ਉਨ੍ਹਾਂ ਦਾ ਕਾਰਜਕਾਲ ਖਤਮ ਹੋਣ ਦੇ ਬਾਅਦ ਖੁਦ ਦੇਸ਼ ਭਰ ਦਾ ਦੌਰਾ ਕਰਨਗੇ, ਕਿਸਾਨਾਂ ਨੂੰ ਇਕੱਜੁਟ ਕਰਨਗੇ। ਮਲਿਕ ਦਾ ਕਹਿਣਾ ਸੀ ਕਿ ਸਰਕਾਰ ਨੇ ਕਿਸਾਨਾਂ ਨਾਲ ਅੱਧਾ-ਅਧੂਰਾ ਸਮਝੌਤਾ ਕਰਕੇ ਉਨ੍ਹਾਂ ਨੂੰ ਧਰਨੇ ਤੋਂ ਚੁੱਕ ਦਿੱਤਾ ਗਿਆ ਪਰ ਮਾਮਲਾ ਜਿਉਂ ਦਾ ਤਿਉਂ ਹੈ। ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਰਿਹਾਇਸ਼ ਕਿਸਾਨਾਂ ਦੇ ਧਰਨੇ ਤੋਂ ਸਿਰਫ 10 ਕਿਲੋਮੀਟਰ ਦੂਰੀ ਉਤੇ ਸੀ ਅਤੇ ਇੱਕ ਸਾਲ ਤੋਂ ਵੱਧ ਸਮੇਂ ਤੱਕ ਚੱਲੇ ਉਨ੍ਹਾਂ ਦੇ ਅੰਦੋਲਨ ਦੌਰਾਨ ਵੱਡੀ ਗਿਣਤੀ ਵਿਚ ਕਿਸਾਨਾਂ ਦੀ ਜਾਨ ਗਈ ਪਰ ਸਰਕਾਰ ਵੱਲੋਂ ਕੋਈ ਹਮਦਰਦੀ ਪ੍ਰਗਟ ਕਰਨ ਨਹੀਂ ਆਇਆ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਮਲਿਕ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਕੁਝ ਦੋਸਤਾਂ ਨੇ ਸਲਾਹ ਦਿੱਤੀ ਸੀ ਕਿ ਉਹ ਉਪ ਰਾਸ਼ਟਰਪਤੀ ਜਾਂ ਰਾਸ਼ਟਰਪਤੀ ਬਣ ਸਕਦੇ ਹਨ ਪਰ ਉਨ੍ਹਾਂ ਨੂੰ ਚੁੱਪ ਰਹਿਣਾ ਚਾਹੀਦਾ ਹੈ ਪਰ ਮਲਿਕ ਨੇ ਕਿਹਾ ਕਿ ਮੈਂ ਅਹੁਦਿਆਂ ਦੀ ਪ੍ਰਵਾਹ ਨਹੀਂ ਕਰਦਾ। ਉਨ੍ਹਾਂ ਇਹ ਵੀ ਕਿਹਾ ਕਿ ਮੇਰੇ ਲਈ ਰਾਜਪਾਲ ਦਾ ਅਹੁਦਾ ਮਹੱਤਵਪੂਰਨ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤ ਕਿ ਉਹ ਸੱਤਾ ਬਦਲਣ ਲਈ ਇਕਜੁੱਟ ਹੋਣ ਤੇ ਦਿੱਲੀ ਵਿਚ ਆਪਣੀ ਸਰਕਾਰ ਬਣਾਉਣ ਤਾਂ ਕਿ ਉਨ੍ਹਾਂ ਨੂੰ ਕਿਸੇ ਤੋਂ ਕੁਝ ਨਾ ਮੰਗਣਾ ਪਵੇਗ ਸਗੋਂ ਲੋਕ ਉਨ੍ਹਾਂ ਤੋਂ ਮੰਗਣ। ਮੇਘਾਲਿਆ ਦੇ ਰਾਜਪਾਲ ਸਤਪਾਲ ਮਲਿਕ ਨੇ ਐਤਵਾਰ ਨੂੰ ਇਥੇ ਪਿੰਡ ਕੰਡੇਲਾ ਵਿਚ ਆਯੋਜਿਤ ਕੰਡੇਲਾ ਖਾਪ ਤੇ ਮਾਜਰਾ ਖਾਪ ਵੱਲੋਂ ਆਯੋਜਿਤ ਕਿਸਾਨ ਸਨਮਾਨ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।