There will now be a permanent dharna : ਇੱਕ ਪਾਸੇ ਕਿਸਾਨ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਉਥੇ ਹੀ ਦਿੱਲੀ ਕਟਰਾ ਐਕਸਪ੍ਰੈੱਸ ਰਿਲੀਜੀਅਸ ਕਾਰੀਡੋਰ ਲਈ ਐਕਵਾਇਰ ਕੀਤੀ ਜਾ ਰਹੀ ਕਿਸਾਨਾਂ ਦੀ ਜ਼ਮੀਨ ਲਈ ਮਿਲ ਰਹੇ ਘੱਟ ਮੁਆਵਜ਼ੇ ਲਈ ਵੀ ਕਿਸਾਨਾਂ ਦਾ ਗੁੱਸਾ ਭੜਕ ਰਿਹਾ ਹੈ, ਜਿਸ ਕਰਕੇ ਕਿਸਾਨ ਲਗਾਤਾਰ ਰੋਸ ਮੁਜ਼ਾਹਰਾ ਕਰ ਰਹੇ ਹਨ। ਇਸੇ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੱਤ ਦਿਨਾਂ ਵਿੱਚ ਕੈਪਟਨ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਤਾਂ ਉਹ ਪਟਿਆਲਾ ਵੱਲ ਕੂਚ ਕਰਨਗੇ।
ਇਥੇ ਦੱਸਣਯੋਗ ਹੈ ਕਿ ਇਸ ਪ੍ਰਾਜੈਕਟ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਖੇਤੀ ਵਾਲੀ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਚਾਰ ਸਾਲ ਪਹਿਲਾਂ ਜਦੋਂ ਕਿਸੇ ਪ੍ਰਾਜੈਕਟ ਲਈ ਕਿਸਾਨ ਦੀ ਜ਼ਮੀਨ ਐਕਵਾਇਰ ਕੀਤੀ ਜਾਂਦੀ ਸੀ ਤਾਂ ਉਸ ਨੂੰ ਡੇਢ ਕਰੋੜ ਮੁਆਵਜ਼ਾ ਦਿੱਤਾ ਜਾਂਦਾ ਸੀ। ਪਰ ਹੁਣ ਇਸ ਨੂੰ ਘਟਾ ਕੇ 19 ਲੱਖ ਕਰ ਦਿੱਤਾ ਗਿਆ ਹੈ, ਜਿਸ ਕਰਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਇਕ ਪਾਸੇ ਸਰਕਾਰ ਦਿੱਲੀ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਲੋਕਾਂ ਦੀਆਂ ਅਸਲ ਸ਼ਿਕਾਇਤਾਂ ਤੇ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ, ਇਸ ਦੇ ਚੱਲਦਿਆਂ ਵੀ ਕਿਸਾਨ ਕੇਂਦਰੀ ਪ੍ਰਾਜੈਕਟਾਂ ਦਾ ਵਿਰੋਧ ਕਰ ਰਹੇ ਹਨ।