ਪੰਜਾਬ ਦੇ ਫ਼ਿਰੋਜ਼ਪੁਰ ਦੇ ਸਰਕਾਰੀ ਸਕੂਲਾਂ ‘ਚੋਂ ਇਲੈਕਟ੍ਰਾਨਿਕ ਯੰਤਰ ਚੋਰੀ ਕਰਨ ਵਾਲੇ ਇੱਕ ਗਿਰੋਹ ਦਾ ਪੁਲਿਸ ਨੇ ਪਰਦਾਫਾਸ਼ ਕਰ ਦਿੱਤਾ ਹੈ। ਪੁਲਿਸ ਨੇ ਇਸ ਗਿਰੋਹ ਦੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਉਸ ਦੇ 8 ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਕੋਲੋਂ 4 ਐਲਈਡੀ, 1 ਕੀਬੋਰਡ, 1 ਸੀਪੀਯੂ, 1 ਮਾਨੀਟਰ, 2 ਪ੍ਰੋਜੈਕਟਰ, 5 ਡੀਵੀਆਰ ਅਤੇ 4 ਕੈਮਰੇ ਬਰਾਮਦ ਕੀਤੇ ਹਨ।
ਥਾਣਾ ਲੱਖੋਕੇ ਬਹਿਰਾਮ ਦੇ ASI ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਜਟਾਲਾ ਚੌਂਕ ਵਿਖੇ ਮੌਜੂਦ ਸਨ। ਉਦੋਂ ਉਨ੍ਹਾਂ ਨੂੰ ਮੁਖਬਰ ਨੇ ਸੂਚਨਾ ਦਿੱਤੀ ਕਿ ਕੁਝ ਲੋਕ ਗੈਂਗ ਬਣਾ ਕੇ ਸਕੂਲਾਂ ਵਿੱਚ ਚੋਰੀਆਂ ਕਰਨ ਦੇ ਆਦੀ ਹਨ। ਜੇਕਰ ਮੁਲਜ਼ਮ ਅਕਾਸ਼ਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾਵੇ ਤਾਂ ਸਕੂਲਾਂ ਵਿੱਚੋਂ ਚੋਰੀ ਕੀਤਾ ਸਾਮਾਨ ਬਰਾਮਦ ਹੋ ਸਕਦਾ ਹੈ।
ਸੂਚਨਾ ‘ਤੇ ਆਧਾਰ ‘ਤੇ ਉਨ੍ਹਾਂ ਮੁਲਜ਼ਮ ਦੇ ਘਰ ਛਾਪਾ ਮਾਰਿਆ। ਇਸ ਦੌਰਾਨ ਪੁਲਿਸ ਨੇ ਵੱਖ-ਵੱਖ ਇਲੈਕਟ੍ਰੋਨਿਕਸ ਯੰਤਰ ਬਰਾਮਦ ਕੀਤੇ। ਨਾਲ ਹੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੇ ਸਾਥੀਆਂ ਹਰਨੇਕ ਸਿੰਘ, ਹਰਵਿੰਦਰ ਸਿੰਘ, ਵੀਰੂ ਦੁੱਗਲ, ਆਕਾਸ਼ ਦੁੱਗਲ, ਅਕਾਸ਼ਦੀਪ ਸਿੰਘ, ਨਿੰਦਰ, ਨਿੰਮਾ ਅਤੇ ਰਾਜਨ ਨਾਲ ਮਿਲ ਕੇ ਚੋਰੀ ਦੀ ਗੱਲ ਕਬੂਲ ਕਰ ਲਈ। ਜਿਸ ਤੋਂ ਬਾਅਦ ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ PSPCL ਕਰਮਚਾਰੀਆਂ ਨੂੰ ਰਾਹਤ, ਊਰਜਾ ਮੰਤਰੀ ਨੇ ਤਨਖਾਹਾਂ ‘ਚ ਕਟੌਤੀ ਦੀ ਚਿੰਤਾ ਕੀਤੀ ਦੂਰ
ASI ਗੁਰਦੀਪ ਸਿੰਘ ਨੇ ਕਿਹਾ ਕਿ ਪੁਲਿਸ ਇਸ ਗਿਰੋਹ ਦੇ ਬਾਕੀ ਫਰਾਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਮੁਤਾਬਕ ਇਸ ਦੌਰਾਨ ਮੁਲਜ਼ਮਾਂ ਕੋਲੋਂ ਸਕੂਲਾਂ ਵਿੱਚੋਂ ਚੋਰੀ ਕੀਤਾ ਹੋਰ ਸਾਮਾਨ ਵੀ ਬਰਾਮਦ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -: