ਕੋਰੋਨਾ ਦੇ ਮਾਮਲਿਆਂ ‘ਚ ਗਿਰਾਵਟ ਲਗਾਤਾਰ ਜਾਰੀ ਹੈ। ਇਸ ਦਰਮਿਆਨ ਦਿੱਲੀ ਤੇ ਮਹਾਰਾਸ਼ਟਰ ਦੇ ਲੋਕਾਂ ਲਈ ਇੱਕ ਰਾਹਤ ਭਰੀ ਖਬਰ ਹੈ। ਦਿੱਲੀ ਵਿਚ ਜਿਥੇ ਹੁਣ ਜਨਤਕ ਥਾਵਾਂ ‘ਤੇ ਮਾਸਕ ਲਗਾਉਣ ‘ਤੇ ਚਾਲਾਨ ਨਹੀਂ ਹੋਵੇਗਾ, ਉਥੇ ਮਹਾਰਾਸ਼ਟਰ ‘ਚ ਵੀ ਜਨਤਕ ਥਾਵਾਂ ‘ਤੇ ਮਾਸਕ ਪਾਉਣ ਸਣੇ ਹੋਰ ਕੋਰੋਨਾ ਪਾਬੰਦੀਆਂ ਵਿਚ ਛੋਟ ਦੇਣ ਦਾ ਐਲਾਨ ਕੀਤਾ ਗਿਆ ਹੈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐਮਏ) ਨੇ ਵੀਰਵਾਰ ਨੂੰ ਫੈਸਲਾ ਕੀਤਾ ਹੈ ਕਿ ਰਾਸ਼ਟਰੀ ਰਾਜਧਾਨੀ ਵਿੱਚ ਜਨਤਕ ਥਾਵਾਂ ‘ਤੇ ਚਿਹਰੇ ਦੇ ਮਾਸਕ ਨਾ ਪਾਉਣ ‘ਤੇ ਕੋਈ ਜ਼ੁਰਮਾਨਾ ਨਹੀਂ ਹੋਵੇਗਾ। ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।
ਡੀਡੀਐੱਮਏ ਨੇ ਕਿਹਾ ਕਿ ਲੋਕਾਂ ਨੂੰ ਭੀਭ ਭਾੜ ਵਾਲੀਆਂ ਥਾਵਾਂ ‘ਤੇ ਮਾਸਕ ਪਹਿਨਣਾ ਚਾਹੀਦਾ। ਉਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ਵਿਚ ਡੀਡੀਐੱਮਏ ਦੀ ਬੈਠਕ ਵਿਚ ਇਹ ਫੈਸਲਾ ਲਿਆ ਗਿਆ। ਫੈਸਲਾ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦੇ ਮੱਦੇਨਜ਼ਰ ਲਿਆ ਗਿਆ ਹੈ। ਗੌਰਤਲਬ ਹੈ ਕਿ ਦਿੱਲੀ ‘ਚ ਜਨਤਕ ਥਾਵਾਂ ‘ਤੇ ਮਾਸਕ ਨਾ ਪਹਿਣਨ ‘ਤੇ 500 ਰੁਪਏ ਦਾ ਜੁਰਮਾਨਾ ਸੀ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਚੰਡੀਗੜ੍ਹ ਮੁੱਦੇ ‘ਤੇ ਕੇਂਦਰ ਤੇ ਪੰਜਾਬ ਆਹਮੋ-ਸਾਹਮਣੇ, ਨੋਟੀਫਿਕੇਸ਼ਨ ਰੱਦ ਕਰਨ ਦਾ ਪ੍ਰਸਤਾਵ ਲਿਆਏਗੀ ਮਾਨ ਸਰਕਾਰ
ਪਿਛਲੀ ਡੀਡੀਐੱਮਏ ਬੈਠਕ ‘ਚ ਮਾਸਕ ਨਾ ਪਹਿਣਨ ‘ਤੇ ਜੁਰਮਾਨਾ 2000 ਰੁਪਏ ਤੋਂ ਘਟਾ ਕੇ 500 ਰੁਪਏ ਕਰ ਦਿੱਤਾ ਗਿਆ ਸੀ। ਫਰਵਰੀ ਦੀ ਸ਼ੁਰੂਆਤ ਵਿਚ ਕੋਰੋਨਾ ਸਬੰਧੀ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਸੀ। ਦਿੱਲੀ ਸਰਕਾਰ ਨੇ ਫਰਵਰੀ ਵਿਚ ਇੱਕ ਹੁਕਮ ਜਾਰੀ ਕਰਕੇ ਨਿੱਜੀ ਕਾਰ ਵਿਚ ਮਾਸਕ ਪਹਿਨਣ ਨੂੰ ਲਾਜ਼ਮੀ ਖਤਮ ਕਰ ਦਿੱਤਾ ਸੀ। ਦਿੱਲੀ ਵਿਚ ਕੋਰੋਨਾ ਸੰਕਰਮਣ ਦੇ ਮਾਮਲਿਆਂ ਵਿਚ ਗਿਰਾਵਟ ਜਾਰੀ ਹੈ। ਦਿੱਲੀ ਵਿਚ ਬੁੱਧਵਾਰ ਨੂੰ 123 ਨਵੇਂ ਮਾਮਲੇ ਸਾਹਮਣੇ ਆਏ ਅਤੇ ਡੇਲੀ ਪਾਜ਼ੀਟਿਵਿਟੀ ਦਰ 0.5 ਫੀਸਦੀ ਹੈ।