ਨਵਾਂ ਸ਼ਹਿਰ: ਪੰਜਾਬ ‘ਚ ਇਸ ਵਾਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਸਰਕਾਰ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਸ ਡੇਂਗੂ ਦੇ ਮਰੀਜ਼ਾਂ ਦੇ ਇਲਾਜ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਨਵਾਂ ਸ਼ਹਿਰ ਦੇ ਸਿਵਿਲ ਸਰਜਨ ਡਾਕਟਰ ਦਵਿੰਦਰ ਢਾਂਡਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਵੀ ਡੇਂਗੂ ਮਰੀਜਾਂ ਦੀ ਗਿਣਤੀ 275 ਦੇ ਕਰੀਬ ਹੈ ਜਿਹਨਾਂ ਵਿਚੋਂ 22 ਕੇਸ ਐਕਿਟਵ ਹਨ।
ਜਾਣਕਾਰੀ ਅਨੁਸਾਰ ਡੇਂਗੂ ਕਾਰਨ ਇਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਵੀ ਸਾਹਮਣੇ ਆਇਆ ਹੈ ਜਿਸਦੀ ਜਾਂਚ ਕੀਤੀ ਜਾ ਰਹੀ ਹੈ। SMO ਨੇ ਦੱਸਿਆ ਕਿ ਡੇਂਗੂ ਮਰੀਜ਼ਾਂ ਦੇ ਇਲਾਜ ਲਈ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ 20 ਬੈਡ ਲਗਾਏ ਗਏ ਹਨ। ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਦਾ ਪੂਰਾ ਚੈਕਅਪ ਅਤੇ ਇਲਾਜ ਸਰਕਾਰ ਵਲੋਂ ਬਿਲਕੁੱਲ ਮੁਫਤ ਕੀਤਾ ਜਾ ਰਿਹਾ ਹੈ। ਸਿਵਲ ਹਸਪਤਾਲ ਵਲੋਂ ਵੱਖ-ਵੱਖ ਟੀਮ ਪਿੰਡਾਂ ਸ਼ਹਿਰਾਂ, ਗਲੀਆਂ, ਮੁਹਲਿਆਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀਆਂ ਹਨ ਅਤੇ ਲੋਕਾਂ ਨੂੰ ਡੇਂਗੂ ਦੇ ਬਚਾਅ ਲਈ ਖੁਦ ਵੀ ਧਿਆਨ ਦੇਣ ਦੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -: