ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਇਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦਿਆਂ ਹੀ ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟ ਗਈ ਹੈ। ਪੁਲਿਸ ਨੇ ਸਕੂਲ ਦੁਆਲੇ ਸੁਰੱਖਿਆ ਵਧਾ ਦਿੱਤੀ ਹੈ। ਵ੍ਹਟਸਐਪ ਮੈਸੇਜ ਜ਼ਰੀਏ ਇਹ ਧਮਕੀ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਵੀ ਇਕ ਹੋਰ ਪ੍ਰਾਈਵੇਟ ਸਕੂਲ ਨੂੰ ਇਸੇ ਤਰ੍ਹਾਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ ਤੇ ਜਦੋਂ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਸੀ ਕਿ 9ਵੀਂ ਕਲਾਸ ਦੇ ਵਿਦਿਆਰਥੀਆਂ ਦੀ ਸ਼ਰਾਰਤ ਸੀ। ਹੁਣ ਦੇਖਣਾ ਇਹ ਹੋਵੇਗਾ ਕਿ ਅੰਮ੍ਰਿਤਸਰ ਦੇ ਸਪਰਿੰਗ ਡੇਲ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸਹੀ ਹੈ ਜਾਂ ਇਹ ਵੀ ਕਿਸੇ ਦੀ ਸ਼ਰਾਰਤ ਹੈ? ਇਸ ਦੀ ਜਾਂਚ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਪਰ ਇਹ ਤਾਂ ਸਪੱਸ਼ਟ ਹੈ ਕਿ ਇਸ ਤਰ੍ਹਾਂ ਦੀ ਖਬਰ ਮਿਲਣ ਨਾਲ ਲੋਕਾਂ ਦੇ ਦਿਲਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: