ਰਾਹੁਲ ਗਾਂਧੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲੇ ਅਣਪਛਾਤੇ ਨੌਜਵਾਨ ਦੀ ਪਛਾਣ ਕਰਕੇ ਯੂਪੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮ ਖਿਲਾਫ ਲਖਨਊ ਵਿਚ ਮੁਕੱਦਮਾ ਦਰਜ ਕੀਤਾ ਹੈ। ਨੌਜਵਾਨ ਦੀ ਪਛਾਣ ਮਨੋਜ ਰਾਏ ਵਜੋਂ ਹੋਈ ਹੈ। ਮੁਲਜ਼ਮ ਗੋਰਖਪੁਰ ਦਾ ਰਹਿਣ ਵਾਲਾ ਹੈ।
ਪੁਲਿਸ ਨੇ ਕਿਹਾ ਕਿ ਬੀਤੀ 25 ਮਾਰਚ ਨੂੰ ਕਾਂਗਰਸ ਦੇ ਮੀਡੀਆ ਸੰਯੋਜਕ ਲੱਲਣ ਕੁਮਾਰ ਦੇ ਫੋਨ ‘ਤੇ ਧਮਕੀ ਮਿਲੀ ਸੀ। ਇਸ ਦੇ ਬਾਅਦ ਲੱਲਨ ਕੁਮਾਰ ਨੇ ਮਾਮਲੇ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਸੀ। ਪੁਲਿਸ ਨੇ ਸ਼ਿਕਾਇਤ ਦੇ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਧਮਕੀ ਦੇਣ ਵਾਲੇ ਦੀ ਪਛਾਣ ਮਨੋਜ ਰਾਏ ਵਜੋਂ ਹੋਈ ਹੈ। ਮੁਲਜ਼ਮ ਯੂਪੀ ਦੇ ਗੋਰਖਪੁਰ ਦਾ ਰਹਿਣ ਵਾਲਾ ਹੈ ਤੇ ਪੁਲਿਸ ਮਾਮਲੇ ਵਿਚ ਅੱਗੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: