ਜੰਮੂ-ਕਸ਼ਮੀਰ ਦੇ ਸ਼ੌਪੀਆ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਮੁਕਾਬਲਾ ਚੱਲ ਰਿਹਾ ਹੈ। ਅੱਤਵਾਦੀਆਂ ਨਾਲ ਮੁਕਾਬਲੇ ਦੌਰਾਨ ਫੌਜ ਦੇ 3 ਜਵਾਨ ਜ਼ਖਮੀ ਹੋ ਗਏ ਹਨ। ਸੁਰੱਖਿਆ ਬਲਾਂ ਵੱਲੋਂ ਇਲਾਕੇ ਵਿਚ ਦੋ ਅੱਤਵਾਦੀਆਂ ਨੂੰ ਘੇਰ ਲਿਆ ਗਿਆ ਹੈ। ਮੁਕਾਬਲੇ ਨੂੰ ਦੇਖਦੇ ਹੋਏ ਇਲਾਕੇ ਦੇ ਲੋਕਾਂ ਤੋਂ ਘਰਾਂ ਦੇ ਦਰਵਾਜ਼ੇ ਤੇ ਖਿੜਕੀਆਂ ਬੰਦ ਰੱਖਣ ਲਈ ਕਿਹਾ ਗਿਆ ਹੈ।
ਭਾਰਤੀ ਸੁਰੱਖਿਆ ਬਲਾਂ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਅੱਤਵਾਦੀ ਸ਼ੌਪੀਆ ਦੇ ਚੈੱਕ ਨੌਗਾਮ ਇਲਾਕੇ ਵਿਚ ਲੁਕੇ ਹੋਏ ਹਨ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਤੇ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ। ਖੁਦ ਨੂੰ ਘਿਰਿਆ ਦੇਖ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੂੰ ਵੀ ਫਾਈਰਿੰਗ ਕਰਨੀ ਗਈ।
ਵੀਡੀਓ ਲਈ ਕਲਿੱਕ ਕਰੋ -:
“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸ਼੍ਰੀਨਗਰ ਦੇ ਹਰਿ ਸਿੰਘ ਹਾਈ ਸਟ੍ਰੀਟ ਖੇਤਰ ਵਿਚ ਅੱਤਵਾਦੀਆਂ ਨੇ ਸੁਰੱਖਿਆ ਕਰਮੀਆਂ ਉਤੇ ਗ੍ਰੇਨੇਡ ਸੁੱਟ ਦਿੱਤਾ ਸੀ ਜਿਸ ਵਿਚ 4 ਲੋਕ ਜ਼ਖਮੀ ਹੋ ਗਏ ਸਨ। ਮਾਮਲੇ ‘ਚ ਸ਼੍ਰੀਨਗਰ ਪੁਲਿਸ ਨੇ ਸਫਲਤਾ ਹਾਲ ਕਰਦੇ ਹੋਏ ਗ੍ਰੇਨਡ ਸੁੱਟਣ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਸੀ। ਗ੍ਰੇਨੇਡ ਹਮਲਿਆਂ ਵਿਚ ਜ਼ਖਮੀਆਂ ਦੀ ਪਛਾਣ ਮੁਹੰਮਦ ਸ਼ਫੀ, ਉਨ੍ਹਾਂ ਦੀ ਪਤਨੀ ਤਨਵੀਰਾ, ਇਕ ਹੋਰ ਔਰਤ ਅਸਮਤ ਤੇ ਪੁਲਿਸ ਨਿਰੀਖਕ ਤਨਵੀਰ ਹੁਸੈਨ ਵਜੋਂ ਹੋਈ ਹੈ।