ਚੰਡੀਗੜ੍ਹ ਯੂਨੀਵਰਸਿਟੀ (CU) ਵੀਡੀਓ ਲੀਕ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਜਾਂਚ ਜਾਰੀ ਹੈ। ਸੋਮਵਾਰ ਨੂੰ ਦੋਸ਼ੀ ਫੌਜੀ ਸੰਜੀਵ ਸਿੰਘ ਨੂੰ ਪੁਲਸ ਨੇ 2 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਖਰੜ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਪੁਲਿਸ ਨੇ ਹੋਰ ਪੁੱਛਗਿੱਛ ਲਈ ਉਸ ਦਾ ਰਿਮਾਂਡ ਵਧਾਉਣ ਦੀ ਮੰਗ ਕੀਤੀ, ਜਿਸ ‘ਤੇ ਅਦਾਲਤ ਨੇ ਉਸ ਦਾ 3 ਦਿਨ ਦਾ ਰਿਮਾਂਡ ਦਿੱਤਾ ਹੈ। ਸੰਜੀਵ ਸਿੰਘ ਨੂੰ 24 ਸਤੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਉਦੋਂ ਤੋਂ ਉਹ ਰਿਮਾਂਡ ‘ਤੇ ਹੈ। ਸੂਤਰਾਂ ਮੁਤਾਬਕ ਪੁਲਿਸ ਇਸ ਮਾਮਲੇ ‘ਚ ਹੋਰ ਵੀ ਕਈ ਅਹਿਮ ਖੁਲਾਸੇ ਕਰ ਸਕਦੀ ਹੈ।
ਇਸ ਤੋਂ ਪਹਿਲਾਂ 1 ਅਕਤੂਬਰ ਨੂੰ ਰੰਕਜ ਵਰਮਾ ਅਤੇ ਸੰਨੀ ਮਹਿਤਾ ਸਣੇ ਦੋਸ਼ੀ ਵਿਦਿਆਰਥੀ ਨੂੰ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹ 18 ਸਤੰਬਰ ਤੋਂ ਪੁਲਿਸ ਰਿਮਾਂਡ ‘ਤੇ ਸੀ। ਰੰਕਜ ਵਰਮਾ ਦੇ ਵਕੀਲ ਮੁਤਾਬਕ ਉਨ੍ਹਾਂ ਨੇ ਖਰੜ ਅਦਾਲਤ ਵਿੱਚ ਰੰਕਜ ਦੀ ਨਵੀਂ ਜ਼ਮਾਨਤ ਅਰਜ਼ੀ ਦਾਇਰ ਕੀਤੀ ਹੈ। ਇਸ ਸਬੰਧੀ ਪੰਜਾਬ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮੰਗਲਵਾਰ ਨੂੰ ਰੰਕਜ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੋਵੇਗੀ।
ਦੱਸ ਦੇਈਏ ਕਿ ਇਹ ਮਾਮਲਾ 17 ਸਤੰਬਰ ਨੂੰ ਸਾਹਮਣੇ ਆਇਆ ਸੀ। ਘੜੂੰਆਂ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਦੀਆਂ ਵਿਦਿਆਰਥਣਾਂ ਨੇ ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ ਇਕ ਵਿਦਿਆਰਥਣ ‘ਤੇ ਇਲਜ਼ਾਮ ਲਗਾਇਆ ਸੀ ਕਿ ਉਸ ਨੇ ਉਨ੍ਹਾਂ ਦੀ ਨਹਾਉਣ ਦੀ ਵੀਡੀਓ ਬਣਾ ਕੇ ਆਪਣੇ ਦੋਸਤ ਨੂੰ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ : ਗੁ. ਸਤਲਾਨੀ ਸਾਹਿਬ ਦੀ ਜ਼ਮੀਨ ‘ਤੇ ਕਬਜ਼ੇ ਦੀ ਕੋਸ਼ਿਸ਼, ਕੰਧ ਤੋੜ ਅੰਦਰ ਵੜੇ 25 ਲੋਕ
ਪੁਲਿਸ ਮੁਤਾਬਕ ਮੁਲਜ਼ਮ ਫੌਜੀ ਰੰਕਜ ਦੀ ਡੀਪੀ ਵ੍ਹਾਟਸਐਪ ’ਤੇ ਪੋਸਟ ਕਰਕੇ ਮੁਲਜ਼ਮ ਲੜਕੀ ਨਾਲ ਗੱਲਬਾਤ ਕਰਦਾ ਸੀ। ਇਸ ਤੋਂ ਪਹਿਲਾਂ ਕੁੜੀ ਦੀ ਸ਼ਿਮਲਾ ਦੇ ਸੰਨੀ ਮਹਿਤਾ ਨਾਲ ਵੀ ਦੋਸਤੀ ਸੀ। ਕੁੜੀ ਨੇ ਬਿਆਨਾਂ ਵਿੱਚ ਕਿਹਾ ਸੀ ਕਿ ਉਸ ਨੂੰ ਬਲੈਕਮੇਲ ਕੀਤਾ ਜਾ ਰਿਹਾ ਹੈ। ਪੁਲਿਸ ਇਸ ਮਾਮਲੇ ਵਿੱਚ ਅਜੇ ਤੱਕ ਕਈ ਅਣਸੁਲਝੇ ਸਵਾਲਾਂ ਦੇ ਜਵਾਬ ਦੇ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: