ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਕਿਸਾਨਾਂ ਨੂੰ ਕੁਚਲਣ ਵਾਲੀ ਜੀਪ ਵਿਚ ਸਵਾਰ ਸੁਮਿਤ ਜੈਸਵਾਲ ਗ੍ਰਿਫਤਾਰ ਕਰ ਲਿਆ ਹੈ। ਘਟਨਾ ਵਾਲੀ ਥਾਂ ‘ਤੇ ਥਾਰ ਗੱਡੀ ਤੋਂ ਨਿਕਲ ਕੇ ਭੱਜਦੇ ਹੋਏ ਉਸ ਦਾ ਵੀਡੀਓ ਵਾਇਰਲ ਹੋਇਆ ਸੀ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਐੱਸ. ਆਈ. ਟੀ. ਦੀ ਟੀਮ ਉਸ ਨੂੰ ਤਲਾਸ਼ ਕਰ ਰਹੀ ਸੀ। ਮਿਲੀ ਜਾਣਕਾਰੀ ਮੁਤਾਬਕ ਸ਼ਾਮ ਲਗਭਗ 3.30 ਵਜੇ ਸੁਮਿਤ ਜੈਸਵਾਲ ਸਣੇ 4 ਲੋਕਾਂ ਦੀ ਗ੍ਰਿਫਤਾਰੀ ਹੋਈ ਹੈ। ਸੁਮਿਤ ਜਾਇਸਾਲ ਤੋਂ ਇਲਾਵਾ ਸ਼ਿਸ਼ੂਪਾਲ, ਨੰਦਨ ਸਿੰਘ ਬਿਸ਼ਟ, ਸਤਿਆ ਪ੍ਰਕਾਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਕ੍ਰਾਈਮ ਬ੍ਰਾਂਚ ਦੀ ਸਵੈਟ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
ਬੇਅਦਬੀ ਕਰਨ ਵਾਲੇ ਬੰਦੇ ਦਾ ਸੋਧਾ ਲਾਉਣ ਵਾਲੇ ਨਿਹੰਗ ਸਿੰਘ ਦਾ ਪਰਿਵਾਰ ਆਇਆ ਸਾਹਮਣੇ, ਦੱਸੀ ਪੂਰੀ ਸਚਾਈ
ਪੁਲਿਸ ਵੱਲੋਂ ਰਿਵਾਲਵਰ ਤੇ 3 ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਹ ਅਸਲਾ ਸਤਿਆ ਪ੍ਰਕਾਸ਼ ਤ੍ਰਿਪਾਠੀ ਤੋਂ ਬਰਾਮਦ ਕੀਤਾ ਗਿਆ। ਇਸ ਤੋਂ ਪਹਿਲਾਂ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਰਿਮਾਂਡ ਖਤਮ ਹੋਣ ਤੋਂ ਪਹਿਲਾਂ ਜੇਲ੍ਹ ਭੇਜਿਆ ਗਿਆ ਸੀ ਤੇ ਮੰਤਰੀ ਦੀ ਬਰਖਾਸਤੀ ਦੀ ਮੰਗ ਲਈ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਜੇਲਰ ਪੰਕਜ ਸਿੰਘ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਵੱਖ-ਵੱਖ ਬੈਰਕਾਂ ਵਿਚ ਰੱਖਿਆ ਗਿਆ ਹੈ।
ਟਿਕੁਨੀਆ ਮਾਮਲੇ ਦੀ ਜਾਂਚ ਕਰ ਰਹੀ ਟੀਮ ਨੂੰ ਹੁਣ ਤੱਕ 135 ਵੀਡੀਓ ਕਲਿੱਪਸ ਮਿਲ ਚੁੱਕੀਆਂ ਹਨ। ਇਸ ਤੋਂ ਇਲਾਵਾ ਤਸਵੀਰਾਂ ਅਤੇ ਸੀਸੀਟੀਵੀ ਫੁਟੇਜ ਵੀ ਮਿਲੀਆਂ ਹਨ, ਜਿਸ ਦੇ ਆਧਾਰ ‘ਤੇ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ, ਫਿਲਹਾਲ ਜਾਂਚ ਟੀਮ ਨੂੰ ਉਮੀਦ ਹੈ ਕਿ ਕੁਝ ਲੋਕਾਂ ਦੇ ਕੋਲ ਘਟਨਾ ਨਾਲ ਸੰਬੰਧਿਤ ਮਹੱਤਵਪੂਰਣ ਵੀਡੀਓ ਜਾਂ ਫੋਟੋਆਂ ਹੋ ਸਕਦੀਆਂ ਹਨ, ਜੋ ਪੁਲਿਸ ਜਾਂਚ ਨੂੰ ਹੋਰ ਮਜ਼ਬੂਤ ਬਣਾਉਣਗੀਆਂ।
ਦੂਜੇ ਪਾਸੇ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਨੇ ਐਤਵਾਰ ਨੂੰ ਕਿਹਾ ਕਿ ਪੁਲਿਸ-ਪ੍ਰਸ਼ਾਸਨ ਦੇ ਖਿਲਾਫ ਸੀਬੀਆਈ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਘਟਨਾ ਦੇ ਦਿਨ ਲਾਪਰਵਾਹੀ ਵਰਤਣ ਵਾਲੇ ਡੀਐਮ, ਐਸਪੀ ਅਤੇ ਹੋਰ ਅਧਿਕਾਰੀਆਂ ਵਿਰੁੱਧ ਸੀਬੀਆਈ ਜਾਂਚ ਕਰਵਾਈ ਜਾਵੇਗੀ। ਦੋਸ਼ੀ ਪਾਏ ਜਾਣ ‘ਤੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜੇਕਰ ਪੁਲਿਸ-ਪ੍ਰਸ਼ਾਸਨ ਚਾਹੁੰਦਾ ਤਾਂ ਇਸ ਘਟਨਾ ਤੋਂ ਬਚਿਆ ਜਾ ਸਕਦਾ ਸੀ।