ਪਾਕਿਸਤਾਨ ਦੇ ਬਲੋਚਿਸਤਾਨ ਦੇ ਜਰਗੁਨ ਇਲਾਕੇ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚ ਭਾਰੀ ਗੋਲੀਬਾਰੀ ਹੋਈ ਜਿਸ ਵਿਚ ਇਕ ਅੱਤਵਾਦੀ ਤੇ ਤਿੰਨ ਸੈਨਿਕ ਮਾਰੇ ਗਏ। ਪਾਕਿਸਤਾਨੀ ਸੈਨਾ ਦੀ ਮੀਡੀਆ ਵਿੰਗ ਨੇ ਦੱਸਿਆ ਕਿ ਮੁਕਾਬਲਾ ਉਦੋਂ ਹੋਇਆ ਜਦੋਂ ਸੁਰੱਖਿਆ ਬਲਾਂ ਨੇ ਇਕ ਜਾਂਚ ਚੌਕੀ ‘ਤੇ ਹਮਲੇ ਦਾ ਜਵਾਬ ਦਿੱਤਾ।
ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨਸ ਨੇ ਇਕ ਬਿਆਨ ਵਿਚ ਕਿਹਾ ਕਿ ਅੱਤਵਾਦੀਆਂ ਦੇ ਇਕ ਸਮੂਹ ਨੇ ਸਵੇਰੇ ਇਕ ਪੋਸਟ ‘ਤੇ ਹਮਲਾ ਕੀਤਾ। ਇਸ ਦੇ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਤੇ ਫਿਰ ਦੋਵੇਂ ਪਾਸਿਓਂ ਗੋਲੀਬਾਰੀ ਸ਼ੁਰੂ ਹੋ ਗਈ। ਰਿਪੋਰਟ ਮੁਤਾਬਕ ਸੁਰੱਖਿਆ ਬਲਾਂ ਨੇ ਫੌਰਨ ਜਵਾਬੀ ਫਾਇਰਿੰਗ ਕੀਤੀ ਤੇ ਅੱਤਵਾਦੀਆਂ ਨੂੰ ਪਿੱਛੇ ਹਟਣ ਲਈ ਮਜਬੂਰ ਕੀਤਾ।
ਇਹ ਵੀ ਪੜ੍ਹੋ : PM ਮੋਦੀ ਦੀ ਮੀਟਿੰਗ ‘ਚ ਬਲਾਸਟ ਕਰਨ ਵਾਲਾ ਦੋਸ਼ੀ ਗ੍ਰਿਫਤਾਰ, STF ਨੇ ਦਰਭੰਗਾ ‘ਤੋਂ ਕੀਤਾ ਕਾਬੂ
ਆਈਐੱਸਪੀਆਰ ਦੇ ਬਿਆਨ ਵਿਚ ਕਿਹਾ ਗਿਆ ਕਿ ਮੁਕਾਬਲੇ ਦੌਰਾਨ ਕੋਲ ਦੇ ਪਹਾੜਾਂ ਵਿਚ ਭੱਜਣ ਵਾਲੇ ਅੱਤਵਾਦੀਆਂ ਦੇ ਸੰਭਾਵਿਤ ਟਿਕਾਣੇ ਦੀ ਪਛਾਣ ਕੀਤੀ ਗਈ ਹੈ ਤੇ ਇਨ੍ਹਾਂ ਨੂੰ ਖਤਮ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦਰਮਿਆਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇਸ ਅੱਤਵਾਦੀ ਘਟਨਾ ਦੀ ਨਿੰਦਾ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: