ਪੰਜਾਬ ਚੋਣਾਂ ਲਈ ਰਾਜਨੀਤੀ ਵਿਚ ਉਤਰੇ ਬਲਬੀਰ ਸਿੰਘ ਰਾਜੇਵਾਲ ਤੇ ਹਰਮੀਤ ਸਿੰਘ ਕਾਦੀਆਂ ਨੂੰ ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਦੇ ਲੀਡਰ ਰਾਕੇਸ਼ ਟਿਕੈਤ ਨੇ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੜਨਾ ਪੰਜਾਬ ਦੇ ਕਿਸਾਨ ਨੇਤਾਵਾਂ ਦਾ ਨਿੱਜੀ ਫੈਸਲਾ ਹੈ ਜਿਸ ਨਾਲ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਲੈਣਾ-ਦੇਣਾ ਨਹੀਂ ਹੈ ਤੇ ਉਹ ਪੰਜਾਬ ਵਿਚ ਚੋਣ ਲੜਨ ਵਾਲੇ ਕਿਸਾਨ ਨੇਤਾਵਾਂ ਲਈ ਪ੍ਰਚਾਰ ਕਰਨ ਨਹੀਂ ਜਾਣਗੇ।
ਪੰਜਾਬ ਦੇ 22 ਕਿਸਾਨ ਸੰਗਠਨਾਂ ਨੇ ਸ਼ਨੀਵਾਰ ਨੂੰ ਇੱਕ ਸਿਆਸੀ ਮੋਰਚਾ ਬਣਾਇਆ ਅਤੇ ਐਲਾਨ ਕੀਤਾ ਕਿ ਉਹ ‘ਰਾਜਨੀਤਕ ਬਦਲਾਅ’ ਲਈ ਆਗਾਮੀ ਰਾਜ ਵਿਧਾਨ ਸਭਾ ਚੋਣਾਂ ਲੜਨਗੇ। ਇਹ 22 ਕਿਸਾਨ ਸੰਗਠਨ ਪੰਜਾਬ ਦੇ ਉਨ੍ਹਾਂ 32 ਕਿਸਾਨ ਸੰਗਠਨਾਂ ਵਿਚੋਂ ਹੈ, ਜਿਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਇੱਕ ਸਾਲ ਤੋਂ ਵੱਧ ਸਮੇਂ ਤੱਕ ਚੱਲੇ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ ਸੀ।
ਕਾਨੂੰਨਾਂ ਖਿਲਾਫ ਕਿਸਾਨਾਂ ਦੇ ਅੰਦੋਲਨ ਦੀ ਅਗਵਾਈ ਕਰਨ ਵਾਲੇ ਐੱਸ. ਕੇ. ਐੱਮ. ਨੇ ਸਪੱਸ਼ਟ ਕੀਤਾ ਹੈ ਕਿ ਉਹ ਵਿਧਾਨ ਸਭਾ ਚੋਣਾਂ ਨਹੀਂ ਲੜ ਰਿਹਾ ਹੈ। ਕਿਸਾਨ ਨੇਤਾ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਸੀ ਕਿ ਪੰਜਾਬ ਵਿਚ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੋਣ ਵਾਲੇ ਵਿਧਾਨ ਸਭਾ ਚੋਣਾਂ ਲੜਨ ਲਈ ਸੰਯੁਕਤ ਕਿਸਾਨ ਮੋਰਚੇ ਦਾ ਗਠਨ ਕੀਤਾ ਗਿਆ ਹੈ ਤੇ ਭਾਰਤੀ ਕਿਸਾਨ ਯੂਨੀਅਨ ਦੇ ਬਲਬੀਰ ਸਿੰਘ ਰਾਜੇਵਾਲ ਸੰਯੁਕਤ ਸਮਾਜ ਮੋਰਚਾ ਦੇ ਨੇਤਾ ਹੋਣਗੇ।
ਟਿਕੈਤ ਨੇ ਚੋਣਾਂ ਲੜਨ ਦੀਆਂ ਸੰਭਾਵਨਾਵਾਂ ‘ਤੇ ਕੁਝ ਸਪੱਸ਼ਟ ਨਹੀਂ ਕਿਹਾ ਪਰ ਇਹ ਜ਼ਰੂਰੀ ਕਿਹਾ ਕਿ ਉਹ ਨਾਂ ਤਾਂ ਕੋਈ ਚੋਣਾਂ ਲੜਨਗੇ ਤੇ ਨਾ ਹੀ ਪਾਰਟੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਤੋਂ ਕੋਈ ਵੀ ਵਿਅਕਤੀ ਚੋਣ ਨਹੀਂ ਲੜੇਗਾ। ਉਨ੍ਹਾਂ ਕਿਹਾ ਕਿ ਉਹ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਹੀ ਅੱਗੇ ਦੀ ਰਣਨੀਤੀ ਦਾ ਖੁਲਾਸਾ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਗੌਰਤਲਬ ਹੈ ਕਿ ਟਿਕੈਤ ਨੇ 2007 ਵਿਚ ਭਾਰਤੀ ਕਿਸਾਨ ਦਲ ਤੋਂ ਖਤੌਲੀ ਵਿਧਾਨ ਸਭਾ ਸੀਟ ਤੋਂ ਚੋਣਾਂ ਲੜੀਆਂ ਸਨ ਪਰ ਹਾਰ ਗਏ। ਇਸ ਤੋਂ ਬਾਅਦ 2014 ਵਿਚ ਰਾਸ਼ਟਰੀ ਲੋਕ ਦਲ (ਰਲੌਦ) ਦੀ ਟਿਕਟ ‘ਤੇ ਅਮਰੋਹਾ ਸੰਸਦੀ ਸੀਟ ਤੋਂ ਚੋਣਾਂ ਲੜੀਆਂ ਸਨ, ਉਥੇ ਵੀ ਟਿਕੈਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।