Tikshan Sood seeks : ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਆਪਣੀ ਸੁਰੱਖਿਆ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਨੂੰ ਤੀਕਸ਼ਣ ਸੂਦ ਦੀ ਸੁਰੱਖਿਆ ਲਈ ਤਤਕਾਲ 3 ਪੀ.ਐੱਸ.ਓ. ਅਤੇ ਹੋਰ ਸੁਰੱਖਿਆ ਕਰਮਚਾਰੀਆਂ ਦੇਣ ਦੇ ਵੀ ਹੁਕਮ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਕਾਰਨ ਕੁਝ ਨੌਜਵਾਨਾਂ ਨੇ ਗੋਬਰ ਦੀ ਟਰਾਲੀ ਨੂੰ ਸਾਬਕਾ ਕੇਂਦਰੀ ਮੰਤਰੀ ਤੀਕਸ਼ਣ ਸੂਦ ਦੇ ਘਰ ਦੇ ਬਾਹਰ ਪਲਟ ਦਿੱਤਾ ਅਤੇ ਉਨ੍ਹਾਂ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਅਜਿਹੀਆਂ ਹੀ ਘਟਨਾਵਾਂ ਦੇ ਚੱਲਦਿਆਂ ਹੁਣ ਤੀਕਸ਼ਣ ਸੂਦ ਨੇ ਹਾਈ ਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਲੋੜੀਂਦੀ ਸੁਰੱਖਿਆ ਦਿੱਤੀ ਜਾਵੇ। ਜਿਸ ‘ਤੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਭਾਜਪਾ ਮੰਤਰੀ ਦੇ ਘਰ ਦੇ ਬਾਹਰ ਗੋਬਰ ਸੁੱਟਣ ਵਾਲੇ ਫਾਰਮ ਲਾਅ ਪ੍ਰਦਰਸ਼ਨਕਾਰੀਆਂ ਖਿਲਾਫ ਧਾਰਾ 307 ਵਾਪਸ ਲੈਣ ਦੇ ਹੁਕਮ ਦਿੱਤੇ ਸਨ। ਨਾਲ ਹੀ ਐਸਐਚਓ ਦੇ ਤਬਾਦਲੇ ਦਾ ਵੀ ਹੁਕਮ ਦਿੱਤਾ ਹੈ। ਜਿਸਦੀ ਹੁਣ ਇਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੁਆਰਾ ਜਾਂਚ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਹੱਤਿਆ ਦੀ ਕੋਸ਼ਿਸ਼ ਨਹੀਂ ਕੀਤੀ ਗਈ’।
ਇਸ ਤੋਂ ਬਾਅਦ ਪੰਜਾਬ ਪੁਲਿਸ ਦੇ DGP ਵੱਲੋਂ ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਨੂੰ ਰੱਦ ਕਰਨ ਦੀ ਸ਼ਿਕਾਇਤ SSP ਹੁਸ਼ਿਆਰਪੁਰ ਨੂੰ ਭੇਜੀ ਗਈ ਹੈ। ਸ਼ਿਕਾਇਤਕਰਤਾ ਵੱਲੋਂ ਭੇਜੀ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਕਿਸਾਨ ਤੇ ਸਮਰਥਕਾਂ ਵੱਲੋਂ ਘਰ ਦਾ ਗੇਟ ਤੋੜਿਆ ਗਿਆ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ, ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਜਿਸ ਦੇ ਆਧਾਰ ‘ਤੇ FIR ਦਰਜ ਕੀਤੀ ਗਈ। DGP ਦਾ ਕਹਿਣਾ ਹੈ ਕਿ ਗਲਤ ਸ਼ਿਕਾਇਤ ਕਰਕੇ ਪੁਲਿਸ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਤੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।