ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ ਪਰ ਇਸ ਤੋਂ ਪਹਿਲਾਂ ਹੀ ਪਾਰਟੀਆਂ ਨੂੰ ਵੱਡੇ ਝਟਕੇ ਲੱਗ ਰਹੇ ਹਨ। ਆਗੂਆਂ ਵੱਲੋਂ ਪਾਰਟੀਆਂ ਛੱਡਣ ਦਾ ਸਿਲਸਿਲਾ ਜਾਰੀ ਹੈ। ਅੱਜ ਪਠਾਨਕੋਟ ਹਲਕੇ ਤੋਂ ਟੀਨਾ ਚੌਧਰੀ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ।

ਪਾਰਟੀ ਨੂੰ ਦਿੱਤੇ ਅਸਤੀਫ਼ੇ ਵਿੱਚ ਟੀਨਾ ਚੌਧਰੀ ਨੇ ਲਿਖਿਆ ਕਿ ਮੈਂ ਪਾਰਟੀ ਲਈ ਤੇ ਹਲਕੇ ਦੇ ਲੋਕਾਂ ਦੀ ਸੇਵਾ ਲਈ ਦਿਨ-ਰਾਤ ਮਿਹਨਤ ਕੀਤੀ ਪਰ ਪਾਰਟੀ ਵਰਕਰਾਂ ਵੱਲੋਂ ਦੂਜੀਆਂ ਪਾਰਟੀਆਂ ਵਿੱਚੋਂ ਆਏ ਲੋਕਾਂ ਨੂੰ ਉਤਸ਼ਾਹਤ ਕਰਨ ਲਈ ਮੈਨੂੰ ਹਮੇਸ਼ਾ ਅਣਗੌਲਿਆਂ ਕੀਤਾ ਗਿਆ, ਜਿਸ ਕਰਕੇ ਮੈਂ ਪਾਰਟੀ ਤੋਂ ਅਸਤੀਫ਼ਾ ਦੇ ਰਹੀ ਹਾਂ।
ਵੀਡੀਓ ਲਈ ਕਲਿੱਕ ਕਰੋ -:

“ਚੱਲਦੀ ਇੰਟਰਵਿਊ ‘ਚ ਪੱਤਰਕਾਰਾਂ ਨੂੰ ਚੁੱਪ ਕਰਵਾ ਕੇ ਜਨਤਾ ਨੇ ਖੁਦ ਪੁੱਛੇ ਸਵਾਲ..”























