ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਰਾਮਪੁਰ ਦੇ ਪਿੰਡ ਨਿਰਥ ਵਿਖੇ NH-5 ‘ਤੇ ਇੱਕ ਟਿੱਪਰ 80 ਮੀਟਰ ਖਾਈ ਵਿੱਚ ਡਿੱਗ ਗਿਆ। ਇਸ ਹਾਦਸੇ ‘ਚ 22 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇੱਕ ਹੋਰ ਨੌਜਵਾਨ ਜ਼ਖ਼ਮੀ ਹੈ, ਜਿਸ ਨੂੰ ਹਸਪਤਾਲ ਵਿੱਚ ਇਲਾਜ ਤੋਂ ਬਾਅਦ IGMC ਸ਼ਿਮਲਾ ਰੈਫ਼ਰ ਕਰ ਦਿੱਤਾ ਗਿਆ।
ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੇਰ ਰਾਤ ਇੱਕ ਟਿੱਪਰ ਸੇਜ਼ ਤੋਂ ਆ ਰਿਹਾ ਸੀ। ਇਸ ਦੌਰਾਨ ਡਰਾਈਵਰ ਟਿੱਪਰ ਤੋਂ ਕੰਟਰੋਲ ਗੁਆ ਬੈਠਾ ਅਤੇ ਟਿੱਪਰ ਸੜਕ ਤੋਂ 80 ਮੀਟਰ ਹੇਠਾਂ ਖਾਈ ਵਿੱਚ ਜਾ ਡਿੱਗਾ। ਸੜਕ ਤੋਂ ਲੰਘ ਰਹੇ ਅਨਿਲ ਕੁਮਾਰ ਨੇ ਹਾਦਸੇ ਦੀ ਸੂਚਨਾ ਪੁਲੀਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕੀਤਾ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਹਾਦਸੇ ਵਿੱਚ 22 ਸਾਲਾ ਡਰਾਈਵਰ ਸੰਦੀਪ ਪੁੱਤਰ ਸੋਹਣ ਲਾਲ ਵਾਸੀ ਪਿੰਡ ਕੁੜੀਧਰ, ਤਹਿਸੀਲ ਰਾਮਪੁਰ ਦੀ ਮੌਤ ਹੋ ਗਈ। ਜ਼ਖਮੀ ਦਾ ਨਾਂ ਸ਼ਸ਼ੀਪਾਲ ਪੁੱਤਰ ਸ਼ਿਵ ਰਾਮ ਹੈ। ਹਾਦਸੇ ਦੀ ਪੁਸ਼ਟੀ ਕਰਦਿਆਂ DSP ਚੰਦਰ ਸ਼ੇਖਰ ਨੇ ਦੱਸਿਆ ਕਿ ਟਿੱਪਰ ਦੇ ਖਾਈ ਵਿੱਚ ਡਿੱਗਣ ਦੀ ਸੂਚਨਾ ਹੈ। ਹਾਦਸੇ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਇਕ ਹੋਰ ਨੌਜਵਾਨ ਜ਼ਖਮੀ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।