ਕਪੂਰਥਲਾ ਦੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ‘ਚ ਸੜਕ ‘ਤੇ ਪੈਦਲ ਜਾ ਰਹੀ ਇਕ ਔਰਤ ਦੀ ਟਿੱਪਰ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ। ਔਰਤ ਦੇ ਉੱਪਰ ਟਿੱਪਰ ਚਲਾਏ ਜਾਣ ਦੀ ਘਟਨਾ ਵੀ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਪੁਲਿਸ ਨੇ ਔਰਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਦੀ ਮੋਰਚਰੀ ‘ਚ ਰਖਵਾਇਆ ਹੈ।

Tipper ran over a woman
ਮ੍ਰਿਤਕ ਔਰਤ ਦੀ ਪਛਾਣ ਮਨਜੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਤੀ ਸੁੱਚਾ ਸਿੰਘ ਵਾਸੀ ਪਿੰਡ ਡਡਵਿੰਡੀ ਨੇ ਦੱਸਿਆ ਕਿ ਉਸ ਦੀ ਪਤਨੀ ਰਾਤ ਦਾ ਖਾਣਾ ਖਾ ਕੇ ਸੈਰ ਕਰਨ ਗਈ ਸੀ। ਜਦੋਂ ਉਹ ਸੜਕ ਪਾਰ ਕਰਨ ਲੱਗੀ ਤਾਂ ਉਸ ਨੂੰ ਟਿੱਪਰ ਨੇ ਟੱਕਰ ਮਾਰ ਦਿੱਤੀ। ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਕਪੂਰਥਲਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਿਊਟੀ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ : ‘AAP’ ਦੇ ਸੀਨੀਅਰ ਆਗੂ ਰਤਨ ਸਿੰਘ ਕਾਕੜ ਕਲਾਂ ਦਾ ਹੋਇਆ ਦਿਹਾਂਤ, CM ਮਾਨ ਨੇ ਪ੍ਰਗਟਾਇਆ ਦੁੱਖ
ਥਾਣਾ ਸੁਲਤਾਨਪੁਰ ਲੋਧੀ ਦੇ SHO ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਔਰਤ ਮਨਜੀਤ ਕੌਰ ਨੂੰ ਸੜਕ ਪਾਰ ਕਰਦੇ ਸਮੇਂ ਟਿੱਪਰ ਨੇ ਫੇਟ ਮਾਰ ਕੇ ਕਤਲ ਕਰਨ ਦੇ ਮਾਮਲੇ ਵਿੱਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –