ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਅਯੁੱਧਿਆ ਪਹੁੰਚਣਗੇ ਤੇ ਰਾਮਲੱਲਾ ਦੇ ਦਰਸ਼ਨ ਕਰਨਗੇ। ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹੋਣਗੇ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸੀਐੱਮ ਭਗਵੰਤ ਮਾਨ ਪਰਿਵਾਰ ਸਣੇ ਅਯੁੱਧਿਆ ਜਾਣਗੇ।
ਮੁੱਖ ਮੰਤਰੀ ਕੇਜਰੀਵਾਲ ਨੇ ਰਾਮਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਰਾਮ ਮੰਦਰ ਦੇ ਦਰਸ਼ਨ ਕਰਨ ਦੀ ਇੱਛਾ ਪ੍ਰਗਟਾਈ ਸੀ। ਸੀਐੱਮ ਕੇਜਰੀਵਾਲ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਦਾ ਸੱਦਾ ਨਹੀਂ ਮਿਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਸੀਕਿ ਉਹ ਆਪਣੇ ਪਰਿਵਾਰ ਨਾਲ ਮੌਕਾ ਮਿਲਦੇ ਹੀ ਅਯੁੱਧਿਆ ਜਾਣ ਦੀ ਯੋਜਨਾ ਬਣਾਉਣਗੇ ਤੇ ਰਾਮਲੱਲਾ ਦੇ ਦਰਸ਼ਨ ਕਰਨਗੇ।
ਇਹ ਵੀ ਪੜ੍ਹੋ : PM ਮੋਦੀ ਨੇ ਕਾਂਗਰਸ ‘ਤੇ ਸਾਧਿਆ ਨਿਸ਼ਾਨਾ-‘ਪਿਛਲੀ ਵਾਰ ਹੋਈ ਸੀ ਛੁੱਟੀ, ਇਸ ਵਾਰ ਹੋਵੇਗਾ ਪੂਰਾ ਸਫਾਇਆ’
ਸੀਐੱਮ ਕੇਜਰੀਵਾਲ ਦੇ ਕੱਲ ਦੇ ਅਯੁੱਧਿਆ ਦੌਰੇ ‘ਤੇ ਉਨ੍ਹਾਂ ਦੇ ਮਾਤਾ ਪਿਤਾ ਤੇ ਪਤਨੀ ਸੁਨੀਤਾ ਕੇਜਰੀਵਾਲ ਵੀ ਜਾਣਗੇ ਜਦੋਂ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਦਰਸ਼ਨ ਕਰਨੇ ਪੂਰੇ ਪਰਿਵਾਰ ਨਾਲ ਅਯੁੱਧਿਆ ਪਹੁੰਚਣਗੇ।
ਵੀਡੀਓ ਲਈ ਕਲਿੱਕ ਕਰੋ –