ਅਮਰੀਕਾ ਦੇ ਮਿਸੀਸਿਪੀ ‘ਚ ਸ਼ੁੱਕਰਵਾਰ ਦੇਰ ਰਾਤ ਆਏ ਤੂਫਾਨ ਦੀ ਲਪੇਟ ‘ਚ ਆਉਣ ਨਾਲ 23 ਲੋਕਾਂ ਦੀ ਮੌਤ ਹੋ ਗਈ। ਇਲਾਕੇ ਵਿੱਚ ਭਾਰੀ ਮੀਂਹ ਦੌਰਾਨ ਗੋਲਫ ਦੀਆਂ ਗੇਂਦਾਂ ਜਿੰਨੇ ਵੱਡੇ ਗੜੇ ਡਿੱਗੇ ਹਨ। ਤੂਫਾਨ ਨਾਲ ਤਬਾਹ ਹੋਈਆਂ ਇਮਾਰਤਾਂ ‘ਚ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਹਜ਼ਾਰਾਂ ਲੋਕਾਂ ਦੇ ਘਰਾਂ ਵਿੱਚ ਬਿਜਲੀ ਨਹੀਂ ਹੈ।
ਐਮਰਜੈਂਸੀ ਸੇਵਾਵਾਂ ਨੇ ਜਾਣਕਾਰੀ ਦਿੱਤੀ ਹੈ ਕਿ ਖ਼ਤਰਨਾਕ ਤੂਫ਼ਾਨ ਕਾਰਨ ਦਰਜਨਾਂ ਲੋਕ ਜ਼ਖ਼ਮੀ ਹਨ ਅਤੇ ਚਾਰ ਲੋਕ ਲਾਪਤਾ ਹਨ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।
ਰਿਪੋਰਟ ਮੁਤਾਬਕ ਤੂਫ਼ਾਨ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਇਸ ਕਾਰਨ ਤਬਾਹ ਹੋਏ ਇਲਾਕੇ ਵਿੱਚ ਫੈਲਿਆ ਮਲਬਾ 30 ਹਜ਼ਾਰ ਫੁੱਟ ਤੱਕ ਉੱਡ ਗਿਆ। ਮਿਸੀਸਿਪੀ ਦੇ ਮੇਅਰ ਟੇਟ ਰੀਵਜ਼ ਨੇ ਦੱਸਿਆ ਕਿ ਪ੍ਰਭਾਵਿਤ ਖੇਤਰ ‘ਚ ਬਚਾਅ ਮੁਹਿੰਮ ਚਲਾਈ ਜਾ ਰਹੀ ਹੈ।
ਸਭ ਤੋਂ ਵੱਧ ਤਬਾਹੀ ਮਿਸੀਸਿਪੀ ਦੇ ਰੋਲਿੰਗ ਫੋਰਕ ਕਸਬੇ ਵਿੱਚ ਹੋਈ ਹੈ। ਇੱਥੇ ਰਹਿਣ ਵਾਲੇ ਇੱਕ ਵਿਅਕਤੀ ਨੇ ਦੱਸਿਆ ਕਿ ਤੂਫ਼ਾਨ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਇਸ ਨੇ ਘਰ ਦੀਆਂ ਸਾਰੀਆਂ ਬਾਰੀਆਂ ਤੋੜ ਦਿੱਤੀਆਂ। ਅੱਧੇ ਤੋਂ ਵੱਧ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਚੁੱਕਾ ਹੈ।
ਇਹ ਵੀ ਪੜ੍ਹੋ : ਭਾਰਤੀ ਮੁੱਕੇਬਾਜ਼ ਨੀਤੂ ਘੰਘਾਸ ਬਣੀ ਵਰਲਡ ਚੈਂਪੀਅਨ, ਮੰਗੋਲੀਆ ਦੀ ਬਾਕਸਰ ਨੂੰ ਹਰਾ ਕੇ ਜਿੱਤਿਆ ਗੋਲਡ
ਅਮਰੀਕਾ ਦੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਕਿਹਾ ਕਿ ਤੂਫਾਨ ਨੇ 160 ਕਿਲੋਮੀਟਰ ਦੇ ਖੇਤਰ ‘ਚ ਜ਼ਿਆਦਾ ਤਬਾਹੀ ਮਚਾਈ ਹੈ। ਤੂਫਾਨ ਦੇ ਆਉਣ ਤੋਂ ਪਹਿਲਾਂ ਹੀ ਕਈ ਲੋਕਾਂ ਨੇ ਆਪਣੇ ਪਰਿਵਾਰਾਂ ਨੂੰ ਅਮਰੀਕਾ ਦੇ ਦੂਜੇ ਰਾਜਾਂ ਵਿੱਚ ਰਿਸ਼ਤੇਦਾਰਾਂ ਦੇ ਘਰ ਭੇਜ ਦਿੱਤਾ ਸੀ। ਐਮਰਜੈਂਸੀ ਸੇਵਾਵਾਂ ਨੇ ਵੀ ਬਹੁਤ ਸਾਰੇ ਲੋਕਾਂ ਨੂੰ ਇਲਾਕੇ ਤੋਂ ਬਾਹਰ ਕੱਢਿਆ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਆਏ ਤੂਫਾਨ ਨੇ ਲੋਕਾਂ ਨੂੰ 2011 ਦੇ ਤੂਫਾਨ ਦੀ ਯਾਦ ਦਿਵਾ ਦਿੱਤੀ, ਜਿਸ ‘ਚ 161 ਲੋਕਾਂ ਦੀ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: