ਯੂਪੀ ਵਿੱਚ ਬਹਿਰਾਇਚ-ਲਖੀਮਪੁਰ ਹਾਈਵੇਅ ‘ਤੇ ਐਤਵਾਰ ਇੱਕ ਵੱਡਾ ਹਾਦਸਾ ਵਾਪਰ ਗਿਆ, ਯਾਤਰੀਆਂ ਵਾਲੀ ਟੂਰਿਸਟ ਬੱਸ ਇੱਕ ਟਰੱਕ ਨਾਲ ਟਕਰਾ ਗਈ, ਜਿਸ ਵਿੱਚ ਸੱਤ ਲੋਕਾਂ ਦੀ ਮੌਤ ਹੋ ਗਈ, ਜਦਕਿ ਨੌਂ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ।
ਐਡੀਸ਼ਨਲ ਪੁਲਿਸ ਸੁਪਰਡੈਂਟ ਅਸ਼ੋਕ ਕੁਮਾਰ ਨੇ ਦੱਸਿਆ ਕਿ ਕਰਨਾਟਕ ਤੋਂ 16 ਲੋਕਾਂ ਨੂੰ ਲੈ ਕੇ ਬੱਸ ਅਯੁੱਧਿਆ ਜਾ ਰਹੀ ਸੀ, ਜਦੋਂ ਮੋਤੀਪੁਰ ਇਲਾਕੇ ਦੇ ਨਨੀਹਾ ਬਾਜ਼ਾਰ ਵਿੱਚ ਇਹ ਹਾਦਸਾ ਵਾਪਰ ਗਿਆ ਤੇ ਬੱਸ ਦੂਜੇ ਪਾਸੇ ਲੇਨ ਵਿੱਚ ਦਾਖਲ ਹੋ ਗਈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬੱਸ ਡਰਾਈਵਰ ਸਣੇ ਪੰਜ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰਨਾਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਦਮ ਤੋੜ ਦਿੱਤਾ, ਜਦਕਿ ਨੌਂ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।
ਘਟਨਾ ਤੋਂ ਬਾਅਦ ਟਰੱਕ ਡਰਾਈਵਰ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਏਐਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਮੌਤਾਂ ‘ਤੇ ਦੁੱਖ ਜਤਾਇਆ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਖਮੀਆਂ ਦਾ ਚੰਗਾ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: