ਚੰਡੀਗੜ੍ਹ ਵਿੱਚ ਪੰਜਾਬ ਦੇ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦਾ ਟ੍ਰੈਫਿਕ ਪੁਲਿਸ ਵੱਲੋਂ ਚਲਾਨ ਕੱਟਿਆ ਗਿਆ। ਅਮਨਦੀਪ ਫਾਜ਼ਿਲਕਾ ਜ਼ਿਲ੍ਹੇ ਦੀ ਬੱਲੂਆਣਾ ਸੀਟ ਤੋਂ ਵਿਧਾਇਕ ਹਨ। ਉਨ੍ਹਾਂ ਦੀ ਪ੍ਰਾਈਵੇਟ ਇਨੋਵਾ ਕਾਰ ਸੜਕ ’ਤੇ ਗਲਤ ਪਾਸੇ ਖੜ੍ਹੀ ਸੀ, ਜਿਸ ’ਤੇ ਚੰਡੀਗੜ੍ਹ ਟਰੈਫਿਕ ਪੁਲਿਸ ਨੇ ਕਾਰਵਾਈ ਕੀਤੀ। ਵਿਧਾਇਕ ਦੇ ਨਾਲ ਆਏ ਵਿਅਕਤੀ ਨੇ ਮੌਕੇ ‘ਤੇ ਹੀ 500 ਰੁਪਏ ਦਾ ਚਲਾਨ ਪੇਸ਼ ਕੀਤਾ ਅਤੇ ਆਪਣੀ ਗਲਤੀ ਵੀ ਮੰਨ ਲਈ।
ਗੱਡੀ ਦਾ ਨੰਬਰ PB 65 BA 3686 ਹੈ। ਜਿਸ ਸਮੇਂ ਵਿਧਾਇਕ ਅਮਨਦੀਪ ਸਿੰਘ ਮੁਸਾਫਿਰ ਦੀ ਗੱਡੀ ਸੜਕ ਦੇ ਕਿਨਾਰੇ ਖੜ੍ਹੀ ਸੀ, ਉਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ.ਆਈ.ਪੀ. ਰੂਟ ਲੱਗਿਆ ਹੋਇਆ ਸੀ। ਉਨ੍ਹਾਂ ਨੇ ਕੈਬਨਿਟ ਮੀਟਿੰਗ ਲਈ ਸਿਵਲ ਸਕੱਤਰੇਤ ਆਉਣਾ ਸੀ। ਮੁੱਖ ਮੰਤਰੀ ਦੇ ਪ੍ਰੋਟੋਕੋਲ ਅਨੁਸਾਰ ਜਦੋਂ ਉਨ੍ਹਾਂ ਦਾ ਕਾਫ਼ਲਾ ਸੜਕ ਤੋਂ ਰਵਾਨਾ ਹੁੰਦਾ ਹੈ ਤਾਂ ਉਸ ਸੜਕ ‘ਤੇ ਕੋਈ ਵਾਹਨ ਖੜ੍ਹਾ ਨਹੀਂ ਹੋਣਾ ਚਾਹੀਦਾ।
ਇਹ ਵੀ ਪੜ੍ਹੋ : ਪੰਜਾਬੀ ਗਾਇਕ ਹੈਪੀ ਰਾਏਕੋਟੀ ਦਾ ਯੂ-ਟਿਊਬ ਚੈਨਲ ਹੈਕ, ਸਿੰਗਰ ਨੇ ਸ਼ੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ
ਟਰੈਫਿਕ ਪੁਲਿਸ ਵੱਲੋਂ ਜਿਸ ਵਾਹਨ ਦਾ ਚਲਾਨ ਕੱਟਿਆ ਗਿਆ, ਉਹ ਪੰਜਾਬ ਸਿਵਲ ਸੈਕਟਰ ਨੇੜੇ ਸੜਕ ਦੇ ਗਲਤ ਪਾਸੇ ਖੜ੍ਹੀ ਸੀ। ਉੱਥੇ ਸੁਰੱਖਿਆ ਦੇ ਪ੍ਰਬੰਧ CRPF ਦੁਆਰਾ ਦੇਖੇ ਜਾ ਰਹੇ ਹਨ। CRPF ਵੱਲੋਂ ਇਸ ਗੱਡੀ ਨੂੰ ਹਟਾਉਣ ਦੇ ਕਈ ਵਾਰ ਐਲਾਨ ਕੀਤੇ ਗਏ ਸਨ ਪਰ ਕਾਫੀ ਸਮਾਂ ਬੀਤ ਜਾਣ ’ਤੇ ਵੀ ਗੱਡੀ ਨੂੰ ਉਥੋਂ ਨਾ ਹਟਾਏ ਜਾਣ ’ਤੇ CRPF ਵੱਲੋਂ ਇਸ ਦੀ ਸੂਚਨਾ ਚੰਡੀਗੜ੍ਹ ਪੁਲਿਸ ਦੇ ਕੰਟਰੋਲ ਰੂਮ ਨੂੰ ਦਿੱਤੀ ਗਈ। ਕੰਟਰੋਲ ਰੂਮ ਤੋਂ ਸੂਚਨਾ ਮਿਲਣ ਤੋਂ ਬਾਅਦ ਟਰੈਫਿਕ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਵਾਹਨਾਂ ਦਾ ਚਲਾਨ ਕੀਤਾ।
ਵੀਡੀਓ ਲਈ ਕਲਿੱਕ ਕਰੋ -: