ਖੰਨਾ ਨੈਸ਼ਨਲ ਹਾਈਵੇ ‘ਤੇ ਗੁਰਦੁਆਰਾ ਮੰਜੀ ਸਾਹਿਬ ਕੋਟਾ ਦੇ ਕੋਲ ਜੀਟੀ ਰੋਡ ‘ਤੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ 29 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਅਰੁਣਦੀਪ ਮਾਪਿਆਂ ਦਾ ਇਲਕੌਤਾ ਪੁੱਤਰ ਸੀ ਤੇ ਆਮ ਆਦਮੀ ਪਾਰਟੀ ਦਾ ਵਰਕਰ ਸੀ।
ਮੌਕੇ ‘ਤੇ ਮੌਜੂਦ ਰਾਹਗੀਰ ਤੇ ਗੁਰਦੁਆਰਾ ਮੰਜੀ ਸਾਹਿਬ ਦੇ ਮੈਨੇਜਰ ਨੇ ਦੱਸਿਆ ਕਿ ਅਰੁਣਦੀਪ ਰਾਓ ਆਪਣੀ ਕਾਰ ਲੁਧਿਆਣਾ ਵਿੱਚ ਰਿਪੇਅਰ ਕਰਵਾਉਣ ਜਾ ਰਿਹਾ ਸੀ, ਜਿਵੇਂ ਹੀ ਉਹ ਗੁਰਦੁਆਰਾ ਮੰਜੀ ਸਾਹਿਬ ਦੇ ਕੋਲ ਪਹੁੰਚਿਆ ਤਾਂ ਦੂਜੇ ਪਾਸਿਓਂ ਖੰਨਾ ਵੱਲੋਂ ਆ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਨੇ ਦੂਜੇ ਪਾਸੇ ਜਾ ਕੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਕਾਰ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : MSP ਕਮੇਟੀ ‘ਤੇ ਬੋਲੇ CM ਮਾਨ- ‘ਉਹ BJP ਕਮੇਟੀ, ਕਿਸਾਨਾਂ ਨੂੰ ਕੁੱਟਣ ਦੀ ਗੱਲ ਕਹਿਣ ਵਾਲੇ ਨੇ ਮੈਂਬਰ’
ਜ਼ਖਮੀ ਅਰੁਣਦੀਪ ਨੂੰ ਕਾਹਲੀ-ਕਾਹਲੀ ਵਿੱਚ ਅਪੋਲੋ ਹਸਪਤਾਲ ਲੁਧਿਆਣਾ ਵਿਚ ਲਿਜਾਇਆ ਗਿਆ, ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਬੱਸ ਡਰਾਈਵਰ ਤੇ ਕੰਡਕਰ ਹਾਦਸੇ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਬੱਸ ਵਿੱਚ ਸਵਾਰ ਲੋਕਾਂ ਨੇ ਦੱਸਿਆ ਕਿ ਬੱਸ ਚਲਾਉਣ ਵੇਲੇ ਬੱਸ ਦੇ ਡਰਾਈਵਰ ਦੀ ਝਪਕੀ ਲੱਗ ਗਈ, ਜਿਸ ਨਾਲ ਉਸ ਦਾ ਸੰਤੁਲਨ ਵਿਗੜ ਗਿਆ ਤੇ ਇਹ ਹਾਦਸਾ ਵਾਪਰ ਗਿਆ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਵਿਧਾਇਕ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਅਰੁਣਦੀਪ ਰਾਓ ਪਾਰਟੀ ਦਾ ਜੁਝਾਰੂ ਵਰਕਰ ਸੀ। ਉਸ ਦੀ ਮੌਤ ਨਾਲ ਬਹੁਤ ਘਾਟਾ ਹੋਇਆ ਹੈ। ਉਸ ਦੀ ਕਮੀ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ। ਬੱਸ ਡਰਾਈਵਰ ਖਿਲਾਫ ਕੇਸ ਦਰਜ ਕੀਤਾ ਜਾ ਰਿਹਾ ਹੈ, ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਏਗਾ।