ਹੁਣੇ ਜਿਹੇ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੀਏ ਦੀ ਭਿਆਨਕ ਸੜਕ ਹਾਦਸੇ ਵਿਚ ਮੌਤ ਹੋ ਗਈ। ਵੜਿੰਗ ਦੇ ਪੀਏ ਭੁਪਿੰਦਰ ਸਿੰਘ ਬਰਾੜ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ।
ਮਿਲੀ ਜਾਣਕਾਰੀ ਮੁਤਾਬਕ ਇਹ ਭਿਆਨਕ ਹਾਦਸਾ ਫਾਜ਼ਿਲਕਾ-ਅਬੋਹਰ ਹਾਈਵੇ ‘ਤੇ ਵਾਪਰਿਆ ਜਿਥੇ ਕਾਰ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ ਹੋਈ ਤੇ ਭੁਪਿੰਦਰ ਸਿੰਘ ਬਰਾੜ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕਾਂਗਰਸ ਪ੍ਰਧਾਨ ਵੜਿੰਗ ਨੇ ਪੀਏ ਭੁਪਿੰਦਰ ਸਿੰਘ ਬਰਾੜ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਜਾ ਵੜਿੰਗ ਨੇ ਆਪਣੇ ਫੇਸਬੁੱਕ ਪੇਜ ‘ਤੇ ਖੁਦ ਪੀਏ ਦੀ ਮੌਤ ਸਬੰਧੀ ਪੋਸਟ ਪਾਈ ਹੈ। ਫੋਟੋ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਹਾਦਸੇ ‘ਤੇ ਡੂੰਘਾ ਪ੍ਰਗਟ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “
ਵੜਿੰਗ ਨੇ ਪੋਸਟ ਵਿਚ ਲਿਖਿਆ ਹੈ ਕਿ ਭੁਪਿੰਦਰ ਸਿੰਘ ਬਰਾੜ ਦੀ ਸੜਕ ਹਾਦਸੇ ਵਿਚ ਹੋਈ ਮੌਤ ਦੀ ਖਬਰ ਸੁਣ ਕੇ ਬਹੁਤ ਹੀ ਗਹਿਰਾ ਸਦਮਾ ਲੱਗਾ। ਮੇਰੀ ਪਰਿਵਾਰ ਨਾਲ ਡੂੰਘੀ ਸੰਵੇਦਨਾ ਹੈ ਤੇ ਮੈਂ ਪਰਿਵਾਰ ਨਾਲ ਹਮੇਸ਼ਾ ਖੜ੍ਹਾ ਰਹਾਂਗਾ। ਵਾਹਿਗੁਰੂ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ਣ।