ਪੰਜਾਬ ਦੇ ਪੇਂਡੂ ਵਿਕਾਸ ਲਈ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਕਾਸ ਭਵਨ, SAS ਨਗਰ ਮੁਹਾਲੀ ਵਿਖੇ ਸਿਖਲਾਈ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ”ਮੇਰਾ ਪਿੰਡ ਮੇਰੀ ਰੂਹ” ਨਾਂ ਦੀ ਸਕੀਮ ਸ਼ੁਰੂ ਕੀਤੀ ਗਈ ਗਈ ਹੈ। ਜਾਣਕਾਰੀ ਅਨੁਸਾਰ ਇਸ ਤਹਿਤ ਇੱਕ ਸਾਲ ਵਿੱਚ 2 ਗ੍ਰਾਮ ਸਭਾਵਾਂ ਦਾ ਆਯੋਜਨ ਕੀਤਾ ਜਾਵੇਗਾ। ਇਹ ਅੱਜ ਤੋਂ ਸ਼ੁਰੂ ਹੋ ਕੇ 31 ਦਸੰਬਰ ਤੱਕ ਜਾਰੀ ਰਹੇਗਾ। ਇਸ ਮੀਟਿੰਗ ਵਿੱਚ ਪਿੰਡ ਵਾਸੀਆਂ ਵੱਲੋਂ ਫੈਸਲਾ ਕੀਤਾ ਜਾਵੇਗਾ ਕਿ ਪਿੰਡ ਵਿੱਚ ਕਿਸ ਚੀਜ਼ ਦੀ ਲੋੜ ਹੈ। ਪੰਜਾਬ ਸਰਕਾਰ ਵੱਲੋਂ ਇਸ ਹਿਸਾਬ ਨਾਲ ਗਰਾਂਟ ਦਿੱਤੀ ਜਾਵੇਗੀ।
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਲਈ ਕੰਟਰੋਲ ਰੂਮ ਵੀ ਬਣਾਇਆ ਜਾਵੇਗਾ। 31 ਮਾਰਚ ਨੂੰ ਉਹ ਮੁੱਖ ਮੰਤਰੀ ਦੇ ਸਾਹਮਣੇ ਆਪਣੇ ਅਧੀਨ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕਰਨਗੇ। ਮੰਤਰੀ ਅਨੁਸਾਰ ਉਨ੍ਹਾਂ ਦੇ ਅਧੀਨ ਆਉਂਦੇ ਵਿਭਾਗਾਂ ਦੇ ਸਾਰੇ ਕੰਮ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹੇ ਜਾ ਰਹੇ ਹਨ।
ਇਹ ਵੀ ਪੜ੍ਹੋ : ਕੱਲ PAU ‘ਚ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਕਰੇਗੀ ਸਨਮਾਨਿਤ
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪੰਜਾਬ ਵਾਪਸੀ ‘ਤੇ ਪੇਂਡੂ ਵਿਕਾਸ ਫੰਡ (RDF) ਸਬੰਧੀ ਪੰਜਾਬ ਦਾ ਪੱਖ ਕੇਂਦਰ ਸਰਕਾਰ ਅੱਗੇ ਰੱਖਿਆ ਜਾਵੇਗਾ। ਮਹੱਤਵਪੂਰਨ ਗੱਲ ਇਹ ਹੈ ਕਿ ਕੇਂਦਰ ਨੇ RDF ਦੇ 1100 ਕਰੋੜ ਰੁਪਏ ਰੋਕ ਦਿੱਤੇ ਹਨ। ਕੇਂਦਰ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਹਿਲਾਂ ਪੰਜਾਬ ਪੇਂਡੂ ਵਿਕਾਸ ਐਕਟ-1987 ਵਿੱਚ ਸੋਧ ਕਰੇ, ਉਸ ਤੋਂ ਬਾਅਦ ਹੀ ਫੰਡ ਜਾਰੀ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਪਿਛਲੀ ਕਾਂਗਰਸ ਸਰਕਾਰ ਨੇ ਪੇਂਡੂ ਵਿਕਾਸ ਲਈ ਮਿਲੇ ਫੰਡ ਕਿਸਾਨਾਂ ਦੀ ਕਰਜ਼ਾ ਮੁਆਫ਼ੀ ਵਿੱਚ ਖਰਚ ਕੀਤੇ ਸਨ। ਇਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਫੰਡ ਰੋਕਣ ਦਾ ਫੈਸਲਾ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: