ਗੈਂਗਸਟਰ ਜੱਗੂ ਭਗਵਾਨਪੁਰੀਆ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਉਸ ਤੋਂ ਰਾਣਾ ਕੰਧੋਵਾਲੀਆ ਕਤਲ ਮਾਮਲੇ ਵਿੱਚ ਪੁਲਿਸ ਪੁੱਛਗਿੱਛ ਕਰੇਗੀ, ਜਿਸ ਨੂੰ ਲੈ ਕੇ ਅੱਜ ਉਸ ਦੀ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ੀ ਹੋਈ।
ਅੰਮ੍ਰਿਤਸਰ ਪੁਲਿਸ ਨੂੰ ਉਸ ਦਾ ਟ੍ਰਾਂਦਡਿਟ ਰਿਮਾਂਡ ਮਿਲ ਗਿਆ ਹੈ। ਇਸ ਤੋਂ ਪਹਿਲਾਂ ਗੁਰਦਾਸਪੁਰ ਦੀ ਅਦਾਲਤ ਵਿੱਚ ਉਸ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਲਿਆ ਗਿਆ ਸੀ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਤੋਂ ਵੀ ਇਸ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪਿਛਲੇ ਮਹੀਨੇ ਅੰਮ੍ਰਿਤਸਰ ਪੁਲਿਸ ਨੇ ਲਾਰੈਂਸ ਨੂੰ ਟ੍ਰਾਂਜਿਟ ਰਿਮਾਂਡ ‘ਤੇ ਲਿਆ ਸੀ। ਹੁਣ ਇਸ ਮਾਮਲੇ ਵਿੱਚ ਜੱਗੂ ਤੋਂ ਪੁੱਛਗਿੱਛ ਕੀਤੀ ਜਾਏਗੀ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਹੜ੍ਹ ਅਲਰਟ, ਰਾਵੀ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਲਈ ਕਿਹਾ
ਦੱਸ ਦੇਈਏ ਕਿ ਰਾਣਾ ਕੰਧੋਵਾਲੀਆ ਦਾ ਕਤਲ ਗੋਲੀਆਂ ਮਾਰ ਕੇ ਅੰਮ੍ਰਿਤਸਰ ਦੇ ਸਰਕੂਲਰ ਰੋਡ ‘ਤੇ ਸਥਿਤ ਕੇਡੀ ਹਸਪਤਾਲ ਵਿੱਚ ਰਾਤ ਸਮੇਂ ਕੀਤਾ ਗਿਆ ਸੀ, ਜਦੋਂ ਉਹ ਹਸਪਤਾਲ ਵਿੱਚ ਭਰਤੀ ਆਪਣੇ ਪਿੰਡ ਦੀ ਇੱਕ ਮਹਿਲਾ ਨੂੰ ਮਿਲਣ ਪਹੁੰਚਿਆ ਸੀ। ਇਸ ਮਾਮਲੇ ਵਿੱਚ ਜੱਗੂ ਭਗਵਾਨਪੁਰੀਆ ਦਾ ਨਾਂ ਵੀ ਸਾਹਮਣੇ ਆਇਆ ਸੀ।
ਵੀਡੀਓ ਲਈ ਕਲਿੱਕ ਕਰੋ -: