ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਮੰਤਰੀਆਂ ਨੇ ਚਾਰਜ ਸੰਭਾਲ ਲਿਆ। ਆਪਣਾ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਮਹਿਲਾਵਾਂ ਲਈ ਮੁਫਤ ਸਫਰ ਜਾਰੀ ਰਹੇਗਾ। ਨਾਲ ਹੀ 40 ਕਿਲੋਮੀਟਰ ਦੇ ਪਰਮਿਟ ‘ਤੇ 250 ਕਿਲੋਮੀਟਰ ਤੱਕ ਜਾ ਰਹੀਆਂ ਬੱਸਾਂ ‘ਤੇ ਐਕਸ਼ਨ ਲਿਆ ਜਾਵੇਗਾ। ਦੂਜੇ ਮੰਤਰੀਆਂ ਨੇ ਵੀ ਪੰਜਾਬ ਵਿਚ ਭ੍ਰਿਸ਼ਟਾਚਾਰ ਫ੍ਰੀ ਸਰਕਾਰ ਤੇ ਪ੍ਰਸ਼ਾਸਨ ਦੇਣ ਦਾ ਭਰੋਸਾ ਦਿੱਤਾ।
ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕਾਰਨ ਟਰਾਂਸਪੋਰਟ ਸਿਸਟਮ ਭ੍ਰਿਸ਼ਟ ਹੋ ਗਿਆ ਸੀ। ਇਸ ਲਈ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਸਮੁੱਚੇ ਵਿਭਾਗ ਵੱਲੋਂ ਖਾਮੀਆਂ ਨੂੰ ਲੱਭ ਕੇ ਠੀਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਜਾਰੀ ਰਹੇਗਾ। ਬੱਸਾਂ ਵਿੱਚ ਬੱਚਿਆਂ, ਬਜ਼ੁਰਗਾਂ ਅਤੇ ਅੰਗਹੀਣਾਂ ਲਈ ਸੀਟਾਂ ਰਾਖਵੀਆਂ ਹੋਣਗੀਆਂ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਵਿੱਚ ਸਿਆਸੀ ਬਦਲਾਖੋਰੀ ਨੂੰ ਕੋਈ ਥਾਂ ਨਹੀਂ ਹੈ ਪਰ ਨਾਜਾਇਜ਼ ਚੱਲ ਰਹੀਆਂ ਬੱਸਾਂ ਨੂੰ ਹਰ ਹੀਲੇ ਰੋਕਿਆ ਜਾਵੇਗਾ। ਉਨ੍ਹਾਂ ਉਚੇਚੇ ਤੌਰ ‘ਤੇ ਕਿਹਾ ਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਤੋਂ ਬਹੁਤ ਆਸਾਂ ਹਨ, ਉਸ ਇੱਕ-ਇੱਕ ਉਮੀਦ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਸੀਲਿਆਂ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਖ਼ਜ਼ਾਨਾ ਭਰਿਆ ਜਾ ਸਕੇ।
ਸ. ਭੁੱਲਰ ਨੇ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਅਤੇ ਪੰਜਾਬ ਦੇ ਸਹਿ-ਇੰਚਾਰਜ ਸ੍ਰੀ ਰਾਘਵ ਚੱਢਾ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਧੰਨਵਾਦ ਕੀਤਾ ਅਤੇ ਸੌਂਪੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿਵਾਇਆ।