ਸੂਬੇ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਐਕਸ਼ਨ ਮੋਡ ‘ਚ ਨਜ਼ਰ ਆ ਰਹੇ ਹਨ। ਜਲੰਧਰ ਚ ਅੱਜ ਸਵੇਰੇ ਸਾਢੇ 9 ਵਜੇ ਕੈਬਿਨੇਟ ਮੰਤਰੀ ਨੇ ਪ੍ਰਾਈਵੇਟ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਹੈ। ਉਨ੍ਹਾਂ ਵੱਲੋਂ ਪ੍ਰਾਈਵੇਟ ਬੱਸਾਂ ਦੇ ਕਾਗਜ ਪੱਤਰ ਵੀ ਚੈੱਕ ਕੀਤੇ ਗਏ। ਇਸ ਦੇ ਨਾਲ ਹੀ ਕੈਬਿਨੇਟ ਮੰਤਰੀ ਵੱਲੋਂ ਪ੍ਰਾਈਵੇਟ ਬੱਸ ਆਪਰੇਟਰਾਂ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਕੈਬਿਨੇਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਟਰਾਂਸਪੋਰਟ ਵਿਭਾਗ ਜਲੰਧਰ ਦੇ ਅਧਿਕਾਰੀਆਂ ਨਾਲ ਮਿਲ ਕੇ ਜੀਟੀ ਰੋਡ ਕਰਤਾਰਪੁਰ ਜੰਗੇ ਅਜ਼ਾਦੀ ਯਾਦਗਰ ਨੇੜੇ ਨਾਕਾਬੰਦੀ ਕੀਤੀ ਗਈ। ਇਸ ‘ਤੋਂ ਬਾਅਦ ਪ੍ਰਾਈਵੇਟ ਬੱਸਾਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ, ਜਿੱਥੇ ਬੱਸਾਂ ਦੇ ਟੈਕਸ, ਬੀਮਾ, ਲਾਇਸੈਂਸ ਅਤੇ ਹੋਰ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ।
ਇਹ ਵੀ ਪੜ੍ਹੋ : ਪੁਣੇ ‘ਚ ਵੈਨਿਟੀ ਵੈਨ ਦੀ ਬ੍ਰੇਕ ਫੇਲ, 7 ਵਾਹਨਾਂ ਨੂੰ ਮਾਰੀ ਟੱਕਰ, 2 ਦੀ ਮੌ.ਤ ਤੇ 5 ਜ਼ਖਮੀ
ਸਰਕਾਰੀ ਬੱਸਾਂ ਵਿੱਚ ਖਾਸ ਕਰਕੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਔਰਤਾਂ ਨੂੰ ਨਾ ਬੈਠਣ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਭੁੱਲਰ ਨੇ ਕਿਹਾ ਕਿ ਅਜਿਹੇ ਕੰਡਕਟਰਾਂ ਖ਼ਿਲਾਫ਼ ਜੁਰਮਾਨਾ ਅਤੇ ਵਿਭਾਗੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਬੱਸ ਡਰਾਈਵਰਾਂ ਨੂੰ ਸਰਕਾਰ ਵੱਲੋਂ ਔਰਤਾਂ ਨੂੰ ਦਿੱਤੀ ਜਾਂਦੀ ਮੁਫ਼ਤ ਬੱਸ ਸਫਰ ਸੇਵਾ ਦਾ ਇਮਾਨਦਾਰੀ ਅਤੇ ਸਤਿਕਾਰ ਨਾਲ ਲਾਭ ਉਠਾਉਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: