ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੰਡੀਗੜ੍ਹ ਦੇ ਲਈ ਸਿੱਧੀ ਬੱਸ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਲੋਕਾਂ ਦੀ ਇਹ ਮੰਗ ਸੀ ਕਿਉਂਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਸੂਬਾ ਸਰਕਾਰ ਵੱਲੋਂ ਸਰਕਾਰੀ ਬੱਸਾਂ ਰਾਹੀਂ ਇਹ ਸਰਵਿਸ ਸ਼ੁਰੂ ਕਰ ਦਿੱਤੀ ਜਾਵੇਗੀ।
ਟਰਾਂਸਪੋਰਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਅੱਜ ਤਰਨ ਤਾਰਨ ਦੇ ਇਕ ਨਿੱਜੀ ਪੈਲਸ ਵਿਚ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਹੋਏ ਸਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ। ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰ ਵੱਲੋਂ ਜੋ ਵੀ ਘਪਲੇ ਕੀਤੇ ਜਾਣਗੇ ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਤੇ ਨਾਲ ਹੀ ਉਨ੍ਹਾਂ ਨੇ ਘਪਲਿਆਂ ਵਿਚ ਸ਼ਾਮਲ ਦੋਸ਼ੀਆਂ ‘ਤੇ ਜਲਦ ਹੀ ਬਣਦੀ ਕਾਰਵਾਈ ਕਰਨ ਦਾ ਵੀ ਭਰੋਸਾ ਦਿਵਾਇਆ।
ਵੀਡੀਓ ਲਈ ਕਲਿੱਕ ਕਰੋ -:
“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
ਇਹ ਵੀ ਪੜ੍ਹੋ : ਅਫੀਮ ਦੀ ਖੇਤੀ ‘ਤੇ ਤਾਲਿਬਾਨ ਨੇ ਲਗਾਈ ਪਾਬੰਦੀ, ਉਲੰਘਣਾ ਕਰਨ ਵਾਲਿਆਂ ਨੂੰ ਹੋ ਸਕਦੀ ਕੈਦ ਦੀ ਸਜ਼ਾ
ਇਸ ਮੌਕੇ ਉਨ੍ਹਾਂ ਨਾਲ ਤਰਨਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਜਿੰਦਰ ਸਿੰਘ ਲਾਲਪੁਰਾ ਅਤੇ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਆਦਿ ਹੋਰ ਵੀ ਲੀਡਰ ਮੌਜੂਦ ਸਨ।