ਪੰਜਾਬ ਦੇ ਟਰਾਂਸਪੋਰਟਰਾਂ ਦਾ ਕਰੋੜਾਂ ਦਾ ਟੈਕਸ ਗਲਤ ਤਰੀਕੇ ਨਾਲ ਮੁਆਫ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਪਿਛਲੀਆਂ ਸਰਕਾਰ ਦੇ ਕਾਰਜਕਾਲ ਦੌਰਾਨ 10 ਕਰੋੜ ਰੁਪਏ ਦੇ ਟੈਕਸ ਮੁਆਫ਼ ਕੀਤੇ ਗਏ। ਇਸ ਸਬੰਧੀ ਭਗਵੰਤ ਮਾਨ ਸਰਕਾਰ ਹਰਕਤ ਵਿੱਚ ਆ ਗਈ ਹੈ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਮਾਮਲੇ ਦੀ ਜਾਂਚ ਕਰਕੇ ਟਰਾਂਸਪੋਰਟਰਾਂ ਤੋਂ ਵਸੂਲੀ ਦੇ ਹੁਕਮ ਦਿੱਤੇ ਹਨ।
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕੋਵਿਡ ਤੋਂ ਪਹਿਲਾਂ ਸਾਲ 2019 ਵਿੱਚ ਟਰਾਂਸਪੋਰਟਰਾਂ ਦਾ 10 ਕਰੋੜ ਤੋਂ ਵੱਧ ਦਾ ਟੈਕਸ ਗਲਤ ਤਰੀਕੇ ਨਾਲ ਮੁਆਫ ਕੀਤਾ ਗਿਆ ਸੀ। ਇਸ ਮਾਮਲੇ ਵਿੱਚ RTO ਕਰਨ ਸਿੰਘ ਛੀਨਾ ਨੂੰ ਚਾਰਜਸ਼ੀਟ ਕੀਤਾ ਗਿਆ ਹੈ। RTO ਕੋਲ 3 ਮਹੀਨਿਆਂ ਦਾ ਟੈਕਸ ਮੁਆਫ਼ ਕਰਨ ਦਾ ਅਧਿਕਾਰ ਹੈ, ਪਰ ਉਨ੍ਹਾਂ ਵੱਲੋਂ 1 ਸਾਲ ਪੁਰਾਣਾ ਟੈਕਸ ਮੁਆਫ਼ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ AG ਵਿਨੋਦ ਘਈ ਨੇ ਦਿੱਤਾ ਅਸਤੀਫਾ, ਅਕਸ਼ੇ ਭਾਨ ਨੂੰ ਮਿਲ ਸਕਦੀ ਹੈ ਜ਼ਿੰਮੇਵਾਰੀ
ਮੰਤਰੀ ਭੁੱਲਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਦਸਤਾਵੇਜ਼ਾਂ ਅਨੁਸਾਰ ਪੰਜ ਜ਼ਿਲ੍ਹਿਆਂ SAS ਨਗਰ, ਸੰਗਰੂਰ, ਲੁਧਿਆਣਾ, ਬਠਿੰਡਾ ਅਤੇ ਮਾਨਸਾ ਨਾਲ ਸਬੰਧਤ ਕੁੱਲ 10,69,74,181 ਰੁਪਏ ਦੇ ਟੈਕਸ ਮਾਫ਼ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਲਈ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁਆਫ ਕੀਤੇ ਗਏ ਟਰਾਂਸਪੋਰਟਰਾਂ ਤੋਂ ਗਲਤ ਟੈਕਸ ਵਸੂਲਣ ਦੇ ਹੁਕਮ ਦਿੱਤੇ ਹਨ। ਮੰਤਰੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੇ ਲੋਕ ਸ਼ਾਮਲ ਨਹੀਂ ਹਨ।
ਵੀਡੀਓ ਲਈ ਕਲਿੱਕ ਕਰੋ -: