ਗੁਰਦਾਸਪੁਰ: ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਸਰਕਾਰ ਵੱਲੋਂ ਉਸ ਨੂੰ ਮੁਅੱਤਲ ਕਰਨ ਦੀ ਖਬਰ ਮਿਲੀ ਹੈ। ਮਿਲੀਆਂ ਖ਼ਬਰਾਂ ਮੁਤਾਬਕ ਸ਼ਰਾਬ ਪੀ ਕੇ ਅਫ਼ਸਰ ਦੇ ਲੁਢਕਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਜਾਂਚ ਤੋਂ ਬਾਅਦ ਸਰਕਾਰ ਨੇ ਇਹ ਵੱਡੀ ਕਾਰਵਾਈ ਕੀਤੀ ਹੈ।
ਜਾਣਕਾਰੀ ਮੁਤਾਬਕ ਅਫ਼ਸਰ ਸੁਪਰਡੈਂਟ ਗ੍ਰੇਡ-2 ਮੋਹਨ ਦਾਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿੱਚ ਕਾਰਜਕਾਰੀ ਖ਼ਜ਼ਾਨਾ ਅਫ਼ਸਰ ਵਜੋਂ ਤਾਇਨਾਤ ਹਨ। ਵੀਡੀਓ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਅਧਿਕਾਰੀ ਨੂੰ ਮੁਅੱਤਲ ਕਰਨ ਲਈ ਪੱਤਰ ਜਾਰੀ ਕੀਤਾ ਹੈ।
ਪੱਤਰ ਵਿੱਚ ਲਿਖਿਆ ਗਿਆ ਹੈ ਕਿ ਡਿਊਟੀ ਦੌਰਾਨ ਸ਼ਰਾਬ ਪੀਣ ਕਾਰਨ ਉਕਤ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਦਾ ਮੁੱਖ ਦਫ਼ਤਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਜਲੰਧਰ ਵਿਖੇ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਉਸ ਨੂੰ ਸਿਰਫ਼ ਪੰਜਾਬ ਸਿਵਲ ਸੇਵਾਵਾਂ ਦੀਆਂ ਧਾਰਾਵਾਂ ਤਹਿਤ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਵਿਜੀਲੈਂਸ ਦਾ ਐਕਸ਼ਨ, ਜਲੰਧਰ ਵਿਖੇ 30,000 ਰੁ. ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ
ਇਹ ਵੀਡੀਓ 13 ਜੁਲਾਈ ਦੀ ਹੈ। ਅਧਿਕਾਰੀ ਸ਼ਰਾਬ ਪੀ ਕੇ ਦਫ਼ਤਰ ਦੇ ਬਾਹਰ ਪੈਨਸ਼ਨ ਦੀਆਂ ਫਾਈਲਾਂ ਤਿਆਰ ਕਰ ਰਹੇ ਵਿਅਕਤੀ ਦੀ ਕੁਰਸੀ ‘ਤੇ ਪੀ ਕੇ ਲੁਢਕਿਆ ਹੋਇਆ ਸੀ। ਇਸ ਦੌਰਾਨ ਕਿਸੇ ਨੇ ਉਸ ਦੀ ਵੀਡੀਓ ਵਾਇਰਲ ਕਰ ਦਿੱਤੀ। ਵੀਡੀਓ ਵਾਇਰਲ ਹੁੰਦੇ ਹੀ ਸਰਕਾਰ ਦੇ ਧਿਆਨ ‘ਚ ਆਇਆ, ਜਿਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ 17 ਜੁਲਾਈ ਨੂੰ ਇਸ ਨੂੰ ਮੁਅੱਤਲ ਕਰ ਦਿੱਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: